Mohali Crime News: ਮੋਹਾਲੀ ਪੁਲਿਸ ਨੇ ਨਾਜਾਇਜ਼ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਆਪਰੇਸ਼ਨ ਸੈੱਲ ਦੀ ਟੀਮ ਨੇ ਵੇਵ ਐਸਟੇਟ ਨੇੜੇ ਕੀਤੀ ਕਾਰਵਾਈ, ਹਥਿਆਰ ਦੇ ਸਰੋਤ ਅਤੇ ਖਰੀਦਣ ਦੇ ਮਕਸਦ ਬਾਰੇ ਪੁੱਛਗਿੱਛ ਜਾਰੀ

Satinder Mathur  Picture
Published On

Mohali Crime News: ਮੋਹਾਲੀ, (ਸੱਚ ਕਹੂੰ ਨਿਊਜ਼/ਹਿੰ.ਸ.)| ਮੋਹਾਲੀ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ ਨਾਜਾਇਜ਼ .32 ਬੋਰ ਦੇ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਹਰਦੀਪ ਸਿੰਘ (32) ਪੁੱਤਰ ਸਤਨਾਮ ਸਿੰਘ, ਵਾਸੀ ਪਿੰਡ ਚਨੌਲੀ, ਥਾਣਾ ਨੂਰਪੁਰ ਬੇਦੀ, ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ।

ਇਹ ਕਾਰਵਾਈ ਐੱਸ.ਐੱਸ.ਪੀ. ਮੋਹਾਲੀ ਵਰੁਣ ਸ਼ਰਮਾ, ਆਈ.ਪੀ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ.ਪੀ. (ਆਪਰੇਸ਼ਨ) ਅਕਾਸ਼ਦੀਪ ਔਲਖ, ਐੱਸ.ਪੀ. (ਇਨਵੈਸਟੀਗੇਸ਼ਨ) ਸੌਰਵ ਜਿੰਦਲ ਅਤੇ ਡੀ.ਐੱਸ.ਪੀ. (ਇਨਵੈਸਟੀਗੇਸ਼ਨ) ਰਾਜਨ ਪਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ। ਆਪਰੇਸ਼ਨ ਸੈੱਲ ਮੋਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਇਹ ਕਾਰਵਾਈ ਅੰਜਾਮ ਦਿੱਤਾ।

ਇਹ ਵੀ ਪੜ੍ਹੋ: Faridkot News: ਫਰੀਦਕੋਟ ਦੇ 13 ਨਸ਼ਾ ਹੌਟਸਪੌਟ ਇਲਾਕਿਆਂ ’ਚ ਪੁਲਿਸ ਵੱਲੋਂ ਕਾਸੋ ਆਪ੍ਰੇਸ਼ਨ, ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਕੀਤੀ ਤਲਾਸ਼ੀ

ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 20 ਨਵੰਬਰ 2026 ਨੂੰ ਆਪਰੇਸ਼ਨ ਸੈੱਲ ਦੀ ਟੀਮ ਵੇਵ ਐਸਟੇਟ, ਸੈਕਟਰ-85/86 ਮੋਹਾਲੀ ਨੇੜੇ ਮੌਜੂਦ ਸੀ। ਇਸ ਦੌਰਾਨ ਏ.ਐੱਸ.ਆਈ. ਕਮਲਪ੍ਰੀਤ ਸ਼ਰਮਾ ਨੂੰ ਸੂਚਨਾ ਮਿਲੀ ਕਿ ਹਰਦੀਪ ਸਿੰਘ ਕੋਲ ਨਾਜਾਇਜ਼ ਹਥਿਆਰ ਹੈ ਅਤੇ ਉਹ ਨਾਬੀ ਯੂਨੀਵਰਸਿਟੀ, ਸੈਕਟਰ-80 ਮੋਹਾਲੀ ਦੇ ਸਾਹਮਣੇ ਆਪਣੇ ਕਿਸੇ ਸਾਥੀ ਦੀ ਉਡੀਕ ਕਰ ਰਿਹਾ ਹੈ।

ਸੂਚਨਾ ਦੇ ਆਧਾਰ 'ਤੇ ਥਾਣਾ ਸੋਹਾਣਾ ਵਿਖੇ ਮਾਮਲਾ ਦਰਜ ਕੀਤਾ ਗਿਆ। ਇਸ ਤੋਂ ਬਾਅਦ ਪੁਲਿਸ ਟੀਮ ਨੇ ਕਾਰਵਾਈ ਕਰਦਿਆਂ ਹਰਦੀਪ ਸਿੰਘ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ ਇੱਕ .32 ਬੋਰ ਦਾ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਬਰਾਮਦ ਹੋਇਆ। ਪੁਲਿਸ ਅਨੁਸਾਰ ਮੁਲਜ਼ਮ ਹਰਦੀਪ ਸਿੰਘ ਦਸਵੀਂ ਪਾਸ ਅਤੇ ਸ਼ਾਦੀਸ਼ੁਦਾ ਹੈ। ਪੁਲਿਸ ਰਿਕਾਰਡ ਮੁਤਾਬਕ ਉਸ ਖ਼ਿਲਾਫ਼ ਪਹਿਲਾਂ ਕੋਈ ਅਪਰਾਧਿਕ ਮਾਮਲਾ ਦਰਜ ਨਹੀਂ ਹੈ।

ਪੁਲਿਸ ਵੱਲੋਂ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਜਾਂਚ ਟੀਮ ਵੱਲੋਂ ਉਸ ਕੋਲੋਂ ਬਰਾਮਦ ਕੀਤੇ ਗਏ ਹਥਿਆਰ ਦੇ ਸਰੋਤ, ਇਸ ਨੂੰ ਕਿੱਥੋਂ ਖਰੀਦਿਆ ਗਿਆ ਅਤੇ ਖਰੀਦਣ ਪਿੱਛੇ ਕੀ ਮਕਸਦ ਸੀ, ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Comments

Post Your Comment

About The Author

Related Posts