Weather Forecast: ਪੰਜਾਬ ’ਚ ਮਾਨਸੂਨ ਸੀਜ਼ਨ ਖਤਮ, ਅਗਲੇ ਦੋ ਦਿਨ ਖੁਸ਼ਕ ਮੌਸਮ ਦੀ ਭਵਿੱਖਬਾਣੀ

6 ਤੇ 7 ਅਕਤੂਬਰ ਨੂੰ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ

Khushdeep Singh Picture
Published On

ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ਤੋਂ ਮਾਨਸੂਨ ਲਗਭਗ ਵਿਦਾ ਹੋ ਚੁੱਕਾ ਹੈ। ਇਸ ਤੋਂ ਬਾਅਦ ਸੂਬੇ ਵਿੱਚ ਮੌਸਮ ਖੁਸ਼ਕ ਬਣਿਆ ਹੋਇਆ ਹੈ। ਪੰਜਾਬ ਦੇ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 0.2 ਡਿਗਰੀ ਸੈਲਸੀਅਸ ਦੀ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ, ਜਿਸ ਤੋਂ ਬਾਅਦ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ’ਚ ਸਭ ਤੋਂ ਵੱਧ 37.1 ਡਿਗਰੀ ਸੈਲਸੀਅਸ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ। ਭਾਰਤੀ ਮੌਸਮ ਵਿਭਾਗ ਮੁਤਾਬਕ ਦੱਖਣ-ਪੱਛਮੀ ਮਾਨਸੂਨ ਉੱਤਰੀ ਭਾਰਤ ਦੇ ਬਾਕੀ ਹਿੱਸਿਆਂ ਤੋਂ ਵੀ ਵਾਪਸ ਹੋ ਚੁੱਕਾ ਹੈ। ਪੰਜਾਬ ਤੇ ਚੰਡੀਗੜ੍ਹ ’ਚ ਫਿਲਹਾਲ ਕਿਸੇ ਵੱਡੀ ਬਾਰਿਸ਼ ਵਾਲੀ ਗਤੀਵਿਧੀ ਦੀ ਸੰਭਾਵਨਾ ਨਹੀਂ ਹੈ। ਉੱਤਰ ਦਿਸ਼ਾ ਤੋਂ ਚੱਲ ਰਹੀਆਂ ਖੁਸ਼ਕ ਹਵਾਵਾਂ ਕਾਰਨ ਅਗਲੇ ਦੋ ਦਿਨ ਮੌਸਮ ਮੁੱਖ ਤੌਰ ’ਤੇ ਸਾਫ਼ ਅਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : Rajasthan Weather Update: ਰਾਜਸਥਾਨ ’ਚ ਦਿਨ ਵੇਲੇ ਗਰਮੀ, ਰਾਤ ਸਮੇਂ ਠੰਢਕ, ਤਾਪਮਾਨ 40 ਡਿਗਰੀ ਦੇ ਕਰੀਬ

ਮੌਸਮ ਵਿਭਾਗ ਅਨੁਸਾਰ ਇੱਕ ਪੱਛਮੀ ਵਿਗਾੜ ਦੇ ਪ੍ਰਭਾਵ ਕਾਰਨ 6 ਤੇ 7 ਅਕਤੂਬਰ ਨੂੰ ਪੰਜਾਬ ਤੇ ਚੰਡੀਗੜ੍ਹ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਵਿੱਚ 5 ਤੋਂ 7 ਅਕਤੂਬਰ ਤੱਕ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਦਾ ਅਸਰ ਪੰਜਾਬ ਦੇ ਮੌਸਮ ’ਤੇ ਵੀ ਪੈ ਸਕਦਾ ਹੈ। ਫਿਲਹਾਲ ਮੌਸਮ ਵਿਭਾਗ ਵੱਲੋਂ 4 ਤੋਂ 10 ਅਕਤੂਬਰ ਤੱਕ ਪੰਜਾਬ ਤੇ ਚੰਡੀਗੜ੍ਹ ਲਈ ਕੋਈ ਵੱਡੀ ਮੌਸਮੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ 6-7 ਅਕਤੂਬਰ ਦੀ ਸੰਭਾਵਿਤ ਬਾਰਿਸ਼ ਤੋਂ ਬਾਅਦ ਤਾਪਮਾਨ ’ਚ ਗਿਰਾਵਟ ਆ ਸਕਦੀ ਹੈ। ਇਸ ਨਾਲ ਸਵੇਰ ਤੇ ਰਾਤ ਸਮੇਂ ਠੰਢਕ ਵਧਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 8 ਤੋਂ 14 ਅਕਤੂਬਰ ਦੌਰਾਨ ਉੱਤਰ-ਪੱਛਮੀ ਭਾਰਤ ’ਚ ਇੱਕ ਹੋਰ ਪੱਛਮੀ ਗੜਬੜੀ ਸਰਗਰਮ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਕਾਰਨ ਆਉਣ ਵਾਲੇ ਦਿਨਾਂ ’ਚ ਮੌਸਮ ’ਚ ਹੋਰ ਬਦਲਾਅ ਵੇਖਣ ਨੂੰ ਮਿਲ ਸਕਦਾ ਹੈ। Weather Forecast

About The Author

Related Posts