Punjab Weather: ਪੰਜਾਬ ਦੇ 4 ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ, ਕਈ ਥਾਵਾਂ ’ਤੇ ਬਿਜਲੀ ਡਿੱਗਣ ਦੀ ਸੰਭਾਵਨਾ

ਮੁੜ ਮਾਨਸੂਨ ਸਰਗਰਮ ਹੋਣ ਕਾਰਨ ਜਲੰਧਰ ਤੇ ਪਠਾਨਕੋਟ ’ਚ ਹਲਕੀ ਮੀਂਹ

Khushdeep Singh Picture
Published On

ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ’ਚ ਮੌਨਸੂਨ ਮੁੜ ਸਰਗਰਮ ਹੋਣ ਕਾਰਨ ਸ਼ਨਿੱਚਰਵਾਰ ਸਵੇਰੇ ਜਲੰਧਰ ਤੇ ਪਠਾਨਕੋਟ ’ਚ ਹਲਕੀ ਬਾਰਿਸ਼ ਹੋਈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ’ਚ ਭਾਰੀ ਮੀਂਹ ਦੇ ਨਾਲ ਗਰਜ-ਚਮਕ ਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਕਈ ਹੋਰ ਜ਼ਿਲ੍ਹਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਚੰਡੀਗੜ੍ਹ ’ਚ ਵੀ ਅਸਮਾਨ ਅੰਸ਼ਕ ਤੌਰ ’ਤੇ ਬੱਦਲਵਾਈ ਰਹੇਗਾ ਤੇ ਇੱਕ-ਦੋ ਵਾਰ ਮੀਂਹ ਜਾਂ ਗਰਜ-ਚਮਕ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਸ਼ਹਿਰ ਦੇ ਵੱਧ ਤੋਂ ਵੱਧ ਤਾਪਮਾਨ ’ਚ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਤੋਂ ਬਾਅਦ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਸ਼ੁੱਕਰਵਾਰ ਨੂੰ ਪੰਜਾਬ ’ਚ ਸਭ ਤੋਂ ਵੱਧ 35.8 ਡਿਗਰੀ ਸੈਲਸੀਅਸ ਤਾਪਮਾਨ ਸ੍ਰੀ ਆਨੰਦਪੁਰ ਸਾਹਿਬ ’ਚ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਇਸ ਸਮੇਂ ਮੌਨਸੂਨ ਟਰਫ ਅੰਮ੍ਰਿਤਸਰ ਤੋਂ ਹੋ ਕੇ ਲੰਘ ਰਹੀ ਹੈ, ਜਿਸ ਕਾਰਨ ਪੰਜਾਬ ’ਚ ਮੀਂਹ ਲਈ ਅਨੁਕੂਲ ਹਾਲਾਤ ਬਣੇ ਹੋਏ ਹਨ। ਇਸ ਦੇ ਨਾਲ ਹੀ ਉੱਤਰੀ ਹਰਿਆਣਾ ਉੱਪਰ ਬਣਿਆ ਉੱਪਰੀ ਹਵਾ ਦਾ ਚੱਕਰਵਾਤੀ ਸਰਕੂਲੇਸ਼ਨ ਵੀ ਪੰਜਾਬ ਤੇ ਚੰਡੀਗੜ੍ਹ ਦੇ ਮੌਸਮ ਨੂੰ ਪ੍ਰਭਾਵਿਤ ਕਰ ਰਿਹਾ ਹੈ। ਇਸ ਦੇ ਪ੍ਰਭਾਵ ਕਾਰਨ ਅੱਜ ਪੰਜਾਬ ’ਚ ਕਈ ਥਾਵਾਂ ’ਤੇ ਮੀਂਹ ਪੈ ਸਕਦਾ ਹੈ। Punjab Weather

ਇਹ ਵੀ ਪੜ੍ਹੋ : Rajnath Singh: ਰੱਖਿਆ ਮੰਤਰੀ ਰਾਜਨਾਥ ਸਿੰਘ ਇੱਕ ਨਿੱਜੀ ਲੈਬ ਦੇ ਉਦਘਾਟਨ ਲਈ ਅੱਜ ਪਹੁੰਚਣਗੇ ਨੋਇਡਾ, ਸੁਰੱਖਿਆ ਪ੍ਰੰਬਧ ਸਖ਼ਤ

ਅਗਲੇ ਤਿੰਨ ਦਿਨਾਂ ਦਾ ਮੌਸਮ | Punjab Weather
  • 23 ਅਗਸਤ : ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਵਿੱਚ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 
  • 24 ਅਗਸਤ : ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਤੇ ਗੁਰਦਾਸਪੁਰ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦਿਨ ਕੋਈ ਅਲਰਟ ਨਹੀਂ ਹੈ। 
  • 25 ਅਗਸਤ : ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਤੇ ਗੁਰਦਾਸਪੁਰ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

About The Author

Related Posts