Weather Today: ਪੰਜਾਬ ਤੇ ਚੰਡੀਗੜ੍ਹ ’ਚ ਅੱਜ ਤੋਂ ਦੋ ਦਿਨ ਮੀਂਹ, ਗੜੇਮਾਰੀ ਤੇ ਤੇਜ਼ ਹਵਾਵਾਂ ਦੀ ਸੰਭਾਵਨਾ

ਪੰਜਾਬ ਤੇ ਚੰਡੀਗੜ੍ਹ ’ਚ ਅੱਜ ਤੋਂ ਦੋ ਦਿਨ ਮੀਂਹ, ਗੜੇਮਾਰੀ ਤੇ ਤੇਜ਼ ਹਵਾਵਾਂ ਦੀ ਸੰਭਾਵਨਾ

Khushdeep Singh Picture
Published On

ਚੰਡੀਗੜ੍ਹ (ਸੱਚ ਕਹੂੰ ਨਿਊਜ਼/ਏਜੰਸੀ)। ਪੰਜਾਬ ਤੇ ਚੰਡੀਗੜ੍ਹ ’ਚ ਅੱਜ ਤੋਂ ਅਗਲੇ ਦੋ ਦਿਨਾਂ ਦੌਰਾਨ ਮੌਸਮ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਇਸ ਦੌਰਾਨ ਕਈ ਥਾਵਾਂ ’ਤੇ ਮੀਂਹ ਪੈ ਸਕਦਾ ਹੈ ਤੇ ਕੁਝ ਇਲਾਕਿਆਂ ’ਚ ਗੜੇਮਾਰੀ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਹਵਾਵਾਂ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਚੰਡੀਗੜ੍ਹ ਸਥਿਤ ਮੌਸਮ ਵਿਗਿਆਨ ਕੇਂਦਰ ਵੱਲੋਂ ਇਸ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦੌਰਾਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਤਾਪਮਾਨ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ 36.7 ਡਿਗਰੀ ਸੈਲਸੀਅਸ ਤਾਪਮਾਨ ਫਰੀਦਕੋਟ ਵਿੱਚ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਸੂਬੇ ਦੇ 11 ਜ਼ਿਲ੍ਹਿਆਂ ’ਚ ਗੜੇਮਾਰੀ ਹੋਣ ਦੀ ਸੰਭਾਵਨਾ ਜਤਾਈ ਗਈ ਹੈ, ਜਦਕਿ ਸੱਤ ਹੋਰ ਜ਼ਿਲ੍ਹਿਆਂ ’ਚ ਤੇਜ਼ ਹਵਾਵਾਂ ਚੱਲਣ ਸਬੰਧੀ ਚਿਤਾਵਨੀ ਦਿੱਤੀ ਗਈ ਹੈ। Weather Today

ਮੌਸਮ ਵਿੱਚ ਤਬਦੀਲੀ ਦਾ ਅਸਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਹਿਗੜ੍ਹ ਸਾਹਿਬ, ਰੂਪਨਗਰ, ਮੋਹਾਲੀ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ, ਸੰਗਰੂਰ ਤੇ ਪਟਿਆਲਾ ਸਮੇਤ ਵੱਖ-ਵੱਖ ਜ਼ਿਲ੍ਹਿਆਂ ’ਚ ਵੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਉੱਤਰ-ਪੱਛਮੀ ਉੱਤਰ ਪ੍ਰਦੇਸ਼ ਦੇ ਉੱਪਰ ਚੱਕਰਵਾਤੀ ਹਵਾਵਾਂ ਦਾ ਖੇਤਰ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਉੱਤਰੀ ਪਾਕਿਸਤਾਨ ਤੇ ਜੰਮੂ ਦੇ ਆਸ-ਪਾਸ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੈ। ਇਨ੍ਹਾਂ ਮੌਸਮੀ ਪ੍ਰਣਾਲੀਆਂ ਦੇ ਪ੍ਰਭਾਵ ਕਾਰਨ ਪੰਜਾਬ ਤੇ ਆਸ-ਪਾਸ ਦੇ ਇਲਾਕਿਆਂ ’ਚ ਮੌਸਮ ਬਦਲ ਸਕਦਾ ਹੈ। Weather Today

ਇਹ ਵੀ ਪੜ੍ਹੋ : Parvinder Jhota News: ਪਰਵਿੰਦਰ ਸਿੰਘ ਝੋਟਾ ਨੂੰ ਮੁਕਾਉਣ ਵਾਲੇ ਦੇ ਘਰ 'ਤੇ ਚੱਲਿਆ ਪੀਲਾ ਪੰਜਾ

About The Author

Related Posts