Punjab Assembly Session: ਪੰਜਾਬ ਵਿਧਾਨ ਸਭਾ ਦਾ ਤਿੰਨ ਦਿਨਾ ਸੈਸ਼ਨ ਅੱਜ ਤੋਂ, ਚਿੱਟੇ ਦਾ ਮੁੱਦਾ ਰਹਿ ਸਕਦਾ ਐ ਭਾਰੀ

ਕਾਂਗਰਸ ਅਤੇ ਭਾਜਪਾ ਦੇ ਵਿਧਾਇਕ ਆਮ ਆਦਮੀ ਪਾਰਟੀ ਨੂੰ ਘੇਰਨ ਦੀ ਤਿਆਰੀ ’ਚ

Khushdeep Singh Picture
Published On

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ ਦਾ ਸਿਆਲ ਰੁੱਤ ਤਿੰਨ ਦਿਨਾਂ ਦਾ ਸੈਸ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਇਸ ਵਿਧਾਨ ਸਭਾ ਸੈਸ਼ਨ ਵਿੱਚ ਭਾਰੀ ਹੰਗਾਮਾ ਹੋਣ ਦੇ ਆਸਾਰ ਨਜ਼ਰ ਆ ਰਹੇ ਹਨ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਮਾਮਲੇ ਵਿੱਚ ਜਿੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸਦਨ ਵਿੱਚ ਜਵਾਬ ਮੰਗਿਆ ਜਾ ਸਕਦਾ ਹੈ, ਓਥੇ ਕਾਂਗਰਸ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਦੀ ਮੰਗ ਵੀ ਕੀਤੀ ਜਾਏਗੀ।

ਕਾਂਗਰਸ ਪਾਰਟੀ ਵੱਲੋਂ ਇਸ ਗੱਲ ਦਾ ਐਲਾਨ ਕਰ ਦਿੱਤਾ ਗਿਆ ਹੈ ਕਿ ਵਿਧਾਨ ਸਭਾ ਦੇ ਵਿੱਚ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰਕ ਮੈਂਬਰਾਂ ਦੀਆਂ ਮੰਗਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਦਾ ਅਸਤੀਫਾ ਮੰਗਿਆ ਜਾਏਗਾ।  ਪੰਜਾਬ ਵਿੱਚ ਇਸ ਸਮੇਂ ਸਭ ਤੋਂ ਵੱਡੇ ਮੁੱਦੇ ਨਸ਼ੇ ਅਤੇ ਚਿੱਟੇ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਵਿਰੋਧੀ ਧਿਰਾਂ ਵੱਲੋਂ ਜਵਾਬ ਮੰਗਿਆ ਜਾ ਸਕਦਾ ਹੈ। Punjab Assembly Session

ਪੰਜਾਬ ਵਿਧਾਨ ਸਭਾ ਵਿੱਚ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦਾ ਇਹ ਆਖਰੀ ਵਿਧਾਨ ਸਭਾ ਸੈਸ਼ਨ ਕਾਫੀ ਜਿਆਦਾ ਹੰਗਾਮੇਦਾਰ ਹੋ ਸਕਦਾ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਵੱਲੋਂ ਵੀ ਵਿਰੋਧੀ ਧਿਰਾਂ ਠੋਸ ਜਵਾਬ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ ਤਾਂ ਕਿ ਇਹਨਾਂ ਸਾਰੇ ਮੁੱਦਿਆਂ ਤੇ ਸਰਕਾਰ ਨੂੰ ਬਚਾਉਣ ਦੇ ਨਾਲ ਨਾਲ ਵਿਰੋਧੀ ਧਿਰਾਂ ਨੂੰ ਹੀ ਘੇਰਿਆ ਜਾ ਸਕੇ। ਆਮ ਆਦਮੀ ਪਾਰਟੀ ਦਾ ਵਿਧਾਇਕ ਦਲ ਇਸ ਲਈ ਬਕਾਇਦਾ ਰਣਨੀਤੀ ਬਣਾਉਣ ਵਿੱਚ ਲੱਗ ਗਿਆ ਹੈ। Punjab Assembly Session

ਇਹ ਵੀ ਪੜ੍ਹੋ : CM Punjab: ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ : ਮੀਤ ਹੇਅਰ

About The Author

Related Posts