Punjab Vidhan Sabha Session: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਭਲਕੇ, ਵਪਾਰ ਸਮਝੌਤੇ ’ਤੇ ਹੰਗਾਮੇ ਦੇ ਆਸਾਰ

22 ਤੋਂ 27 ਅਕਤੂਬਰ ਤੱਕ ਚੱਲੇਗਾ ਸੈਸ਼ਨ, ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਦਾ ਮੁੱਦਾ ਵੀ ਗੂੰਜਣ ਦੀ ਸੰਭਾਵਨਾ

Khushdeep Singh Picture
Published On

ਚੰਡੀਗੜ੍ਹ (ਸੱਚ ਕਹੂੰ ਨਿਊਜ਼/ਏਜੰਸੀ)। ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਭਲਕੇ 22 ਅਕਤੂਬਰ ਤੋਂ ਸ਼ੁਰੂ ਹੋਵੇਗਾ, ਜੋ 27 ਅਕਤੂਬਰ ਤੱਕ ਚੱਲੇਗਾ। ਇਜਲਾਸ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ ਤੇ ਗੈਰ-ਸਰਕਾਰੀ ਕੰਮਕਾਜ ਨਿਪਟਾਇਆ ਜਾਵੇਗਾ। ਇਸ ਦੌਰਾਨ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਤੇ ਕੇਂਦਰ ਸਰਕਾਰ ਨਾਲ ਜੁੜੇ ਮੁੱਦਿਆਂ ’ਤੇ ਸਦਨ ’ਚ ਹੰਗਾਮਾ ਹੋਣ ਦੇ ਆਸਾਰ ਹਨ।

ਇਜਲਾਸ ਦੌਰਾਨ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਵੱਖ-ਵੱਖ ਮੁੱਦਿਆਂ ’ਤੇ ਘੇਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਅਮਰੀਕਾ ਨਾਲ ਪ੍ਰਸਤਾਵਿਤ ਵਪਾਰਕ ਸਮਝੌਤੇ ਦੇ ਵਿਰੋਧ ’ਚ ਵੀ ਮਤਾ ਲਿਆਂਦੇ ਜਾਣ ਦੀ ਸੰਭਾਵਨਾ ਹੈ। ਇਸ ਮੁੱਦੇ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਸਰਕਾਰ ਪਹਿਲਾਂ ਹੀ ਸਮਰਥਨ ਦੇਣ ਦਾ ਭਰੋਸਾ ਦੇ ਚੁੱਕੀ ਹੈ। ਅਜਿਹੇ ’ਚ ਵਿਧਾਨ ਸਭਾ ’ਚ ਇਸ ਸਮਝੌਤੇ ਦੇ ਸੰਭਾਵੀ ਪ੍ਰਭਾਵਾਂ ਤੇ ਕਿਸਾਨਾਂ ਦੀਆਂ ਚਿੰਤਾਵਾਂ ਬਾਰੇ ਚਰਚਾ ਹੋ ਸਕਦੀ ਹੈ।

ਇਸ ਤੋਂ ਇਲਾਵਾ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਦਾ ਮੁੱਦਾ ਵੀ ਸਦਨ ’ਚ ਉੱਠ ਸਕਦਾ ਹੈ। 22 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਇਸ ਇਜਲਾਸ ਦੌਰਾਨ ਸਰਕਾਰ ਦੀ ਕਾਰਜਪ੍ਰਣਾਲੀ, ਕਿਸਾਨਾਂ ਦੇ ਮੁੱਦਿਆਂ ਤੇ ਸੂਬੇ ਨਾਲ ਸਬੰਧਤ ਹੋਰ ਅਹਿਮ ਮਾਮਲਿਆਂ ’ਤੇ ਚਰਚਾ ਹੋਣ ਦੀ ਉਮੀਦ ਹੈ। ਹੁਣ ਸਭ ਦੀਆਂ ਨਜ਼ਰਾਂ ਵਿਧਾਨ ਸਭਾ ਦੀ ਕਾਰਵਾਈ ਤੇ ਵੱਖ-ਵੱਖ ਪਾਰਟੀਆਂ ਦੇ ਰੁਖ਼ ’ਤੇ ਰਹਿਣਗੀਆਂ। 

ਇਹ ਵੀ ਪੜ੍ਹੋ : Tiger Shroff Firing Case: ਟਾਈਗਰ ਸ਼ਰਾਫ ਗੋਲੀਬਾਰੀ ਮਾਮਲੇ ਦੇ ਤਿੰਨੋਂ ਮੁਲਜ਼ਮ ਮੁੰਬਈ ਪਹੁੰਚੇ, ਕੀਤੀ ਜਾ ਰਹੀ ਪੁੱਛਗਿੱਛ

About The Author

Related Posts