Punjab Weather: ਪੰਜਾਬ ਤੇ ਚੰਡੀਗੜ੍ਹ ’ਚ ਅੱਜ ਹੁੰਮਸ ਭਰੀ ਗਰਮੀ, ਕੁਝ ਜ਼ਿਲ੍ਹਿਆਂ ’ਚ ਪੈ ਸਕਦੈ ਹਲਕਾ ਮੀਂਹ

ਮਾਨਸੂਨ ਦੀ ਰਫ਼ਤਾਰ ਪਈ ਮੱਠੀ, ਫਰੀਦਕੋਟ ਰਿਹਾ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ

Khushdeep Singh Picture
Published On

ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। Punjab Weather: ਪੰਜਾਬ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਸੋਮਵਾਰ ਨੂੰ ਗਰਮੀ ਤੇ ਹੁੰਮਸ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮਾਨਸੂਨ ਦੀ ਗਤੀ ਹੌਲੀ ਪੈਣ ਕਾਰਨ ਮੌਸਮ ’ਚ ਕੋਈ ਵੱਡਾ ਬਦਲਾਅ ਵੇਖਣ ਨੂੰ ਨਹੀਂ ਮਿਲ ਰਿਹਾ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਮੁਤਾਬਕ ਪੰਜਾਬ ਦੇ ਕੁਝ ਜ਼ਿਲ੍ਹਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਮੋਹਾਲੀ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਉੱਥੇ ਹੀ ਚੰਡੀਗੜ੍ਹ ’ਚ ਅਸਮਾਨ ’ਚ ਹਲਕੇ ਬੱਦਲ ਛਾਏ ਰਹਿਣਗੇ। ਇਸ ਦੌਰਾਨ ਇੱਕ-ਦੋ ਵਾਰ ਬਾਰਿਸ਼ ਜਾਂ ਗਰਜ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਸ਼ਹਿਰ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਪਰ ਇਹ ਹਾਲੇ ਵੀ ਆਮ ਨਾਲੋਂ 1.9 ਡਿਗਰੀ ਵੱਧ ਰਿਹਾ। ਪੰਜਾਬ ’ਚ ਸਭ ਤੋਂ ਵੱਧ 38.3 ਡਿਗਰੀ ਸੈਲਸੀਅਸ ਤਾਪਮਾਨ ਫਰੀਦਕੋਟ ’ਚ ਦਰਜ ਕੀਤਾ ਗਿਆ। ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬਾਰਿਸ਼ ਨਹੀਂ ਹੋਈ।

ਇਸ ਕਾਰਨ ਮੌਸਮ ’ਚ ਹੁੰਮਸ ਵਧ ਗਈ ਹੈ। ਪਟਿਆਲਾ ’ਚ ਸਿਰਫ਼ 1 ਐਮਐਮ ਬਾਰਿਸ਼ ਦਰਜ ਕੀਤੀ ਗਈ, ਜਦਕਿ ਜ਼ਿਆਦਾਤਰ ਜ਼ਿਲ੍ਹੇ ਖੁਸ਼ਕ ਰਹੇ। ਇਸ ਦੌਰਾਨ ਕਈ ਥਾਵਾਂ ’ਤੇ ਤਾਪਮਾਨ 33 ਡਿਗਰੀ ਸੈਲਸੀਅਸ ਤੋਂ ਉੱਪਰ ਰਿਹਾ। ਹਿਮਾਚਲ ਪ੍ਰਦੇਸ਼ ’ਚ ਹੋ ਰਹੀ ਬਾਰਿਸ਼ ਕਾਰਨ ਸੁਖਨਾ ਲੇਕ ਦਾ ਪਾਣੀ ਦਾ ਪੱਧਰ ਵਧਿਆ ਹੈ। ਜਲ ਪੱਧਰ 1162.95 ਫੁੱਟ ਤੱਕ ਪਹੁੰਚਣ ਤੋਂ ਬਾਅਦ ਸੁਖਨਾ ਲੇਕ ਦਾ ਪਹਿਲਾ ਰੇਡੀਅਲ ਗੇਟ ਖੋਲ੍ਹਿਆ ਗਿਆ ਹੈ। ਮੌਸਮ ਵਿਭਾਗ ਮੁਤਾਬਕ 3 ਸਤੰਬਰ ਤੱਕ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਤੇ ਮੋਹਾਲੀ ਸਮੇਤ ਲੁਧਿਆਣਾ ਤੇ ਪਟਿਆਲਾ ਦੇ ਕੁਝ ਹਿੱਸਿਆਂ ’ਚ ਵੱਧ ਤੋਂ ਵੱਧ ਤਾਪਮਾਨ 34 ਤੋਂ 36 ਡਿਗਰੀ ਸੈਲਸੀਅਸ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਪੰਜਾਬ ਦੇ ਉੱਤਰੀ ਤੇ ਕੇਂਦਰੀ ਹਿੱਸਿਆਂ ’ਚ ਤਾਪਮਾਨ 36 ਤੋਂ 38 ਡਿਗਰੀ, ਜਦਕਿ ਦੱਖਣੀ ਤੇ ਦੱਖਣ-ਪੱਛਮੀ ਹਿੱਸਿਆਂ ’ਚ ਇਹ 38 ਤੋਂ 40 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਮੁਕਤਸਰ, ਬਠਿੰਡਾ, ਮਾਨਸਾ ਅਤੇ ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ਦੇ ਕੁਝ ਹਿੱਸਿਆਂ ’ਚ ਤਾਪਮਾਨ ਆਮ ਨਾਲੋਂ ਕਾਫ਼ੀ ਵੱਧ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਕੁਝ ਥਾਵਾਂ ’ਤੇ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਹਫ਼ਤੇ ਦੇ ਪਹਿਲੇ ਹਿੱਸੇ ’ਚ ਪੰਜਾਬ ’ਚ ਬਾਰਿਸ਼ ਆਮ ਨਾਲੋਂ ਘੱਟ ਰਹਿਣ ਦਾ ਅਨੁਮਾਨ ਹੈ। ਪੰਜਾਬ ’ਚ ਮਾਨਸੂਨ ਦੀਆਂ ਗਤੀਵਿਧੀਆਂ ਕਮਜ਼ੋਰ ਰਹਿਣ ਦੀ ਸੰਭਾਵਨਾ ਹੈ। ਮਾਨਸੂਨ ਟਰਫ ਇਸ ਸਮੇਂ ਅੰਮ੍ਰਿਤਸਰ ਤੋਂ ਹੋ ਕੇ ਲੰਘ ਰਹੀ ਹੈ, ਜਿਸ ਦੇ ਪ੍ਰਭਾਵ ਕਾਰਨ ਸੂਬੇ ਦੇ ਕੁਝ ਹਿੱਸਿਆਂ ’ਚ ਹਲਕੀ ਬਾਰਿਸ਼ ਹੋ ਸਕਦੀ ਹੈ। Punjab Weather

ਇਹ ਵੀ ਪੜ੍ਹੋ : Flood News: ਹੜ੍ਹ ਪ੍ਰਭਾਵਿਤ ਕ੍ਰਿਸ਼ੀ ਵਿਕਾਸ ਬੈਂਕ ਸ਼ਾਖਾ ਤੋਂ 1.5 ਕਰੋੜ ਨਕਦੀ ਤੇ 50 ਕਰੋੜ ਰੁਪਏ ਦਾ ਸੋਨਾ ਬਰਾਮਦ

About The Author

Related Posts