Punjab Weather: ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਕਮਜ਼ੋਰ, ਗਰਮੀ ਤੇ ਹੁੰਮਸ ਵਧੀ

3 ਸਤੰਬਰ ਤੱਕ ਭਾਰੀ ਮੀਂਹ ਦਾ ਅਲਰਟ ਨਹੀਂ

Khushdeep Singh Picture
Published On

ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ਵਿੱਚ ਮਾਨਸੂਨ ਕਮਜ਼ੋਰ ਪੈਣ ਕਾਰਨ ਦਿਨ ਦੇ ਸਮੇਂ ਗਰਮੀ ਅਤੇ ਹੁੰਮਸ ਵਧ ਗਈ ਹੈ। ਮੌਸਮ ਵਿਭਾਗ ਮੁਤਾਬਕ 3 ਸਤੰਬਰ ਤੱਕ ਸੂਬੇ ’ਚ ਭਾਰੀ ਮੀਂਹ ਦਾ ਕੋਈ ਅਲਰਟ ਨਹੀਂ ਹੈ। ਹਾਲਾਂਕਿ 29 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਸ਼ਨਿੱਚਰਵਾਰ ਨੂੰ ਚੰਡੀਗੜ੍ਹ ’ਚ ਹਲਕੇ ਬੱਦਲ ਛਾਏ ਰਹਿਣਗੇ ਤੇ ਇੱਕ-ਦੋ ਵਾਰ ਮੀਂਹ ਜਾਂ ਗਰਜ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੌਰਾਨ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 0.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਪਰ ਇਸ ਬਾਵਜੂਦ ਤਾਪਮਾਨ ਆਮ ਨਾਲੋਂ ਕਰੀਬ 2 ਡਿਗਰੀ ਵੱਧ ਹੈ। ਪੰਜਾਬ ’ਚ ਸਭ ਤੋਂ ਵੱਧ ਤਾਪਮਾਨ ਬਠਿੰਡਾ ’ਚ 39 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਜ਼ਿਆਦਾਤਰ ਜ਼ਿਲ੍ਹਿਆਂ ’ਚ ਤਾਪਮਾਨ 32.6 ਤੋਂ 36.4 ਡਿਗਰੀ ਦੇ ਵਿਚਕਾਰ ਰਿਹਾ। Punjab Weather

ਪਿਛਲੇ ਦੋ ਦਿਨਾਂ ਦੌਰਾਨ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਬਾਰਿਸ਼ ਨਹੀਂ ਹੋਈ। 28 ਅਗਸਤ ਨੂੰ ਪਠਾਨਕੋਟ ’ਚ ਮੀਂਹ ਪਿਆ ਸੀ, ਪਰ ਇਹ ਰਿਕਾਰਡ ’ਚ ਦਰਜ ਨਹੀਂ ਹੋ ਸਕਿਆ। ਮੌਸਮ ਵਿਭਾਗ ਮੁਤਾਬਕ ਮਾਨਸੂਨ ਟਰਫ਼ ਅੰਮ੍ਰਿਤਸਰ ਤੋਂ ਲੰਘ ਰਹੀ ਹੈ ਤੇ ਉੱਤਰੀ ਹਰਿਆਣਾ ਦੇ ਉੱਪਰ ਉੱਪਰੀ ਹਵਾ ਦਾ ਇੱਕ ਸਿਸਟਮ ਵੀ ਬਣਿਆ ਹੋਇਆ ਹੈ। ਇਸ ਦੇ ਪ੍ਰਭਾਵ ਕਾਰਨ ਕੁਝ ਇਲਾਕਿਆਂ ’ਚ ਮੀਂਹ ਦੀ ਗਤੀਵਿਧੀ ਹੋ ਸਕਦੀ ਹੈ, ਪਰ ਪੂਰੇ ਪੰਜਾਬ ’ਚ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਪੰਜਾਬ ਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਬਦਲਿਆ-ਬਦਲਿਆ ਰਹਿ ਸਕਦਾ ਹੈ। ਆਸਮਾਨ ’ਚ ਬੱਦਲ ਛਾਏ ਰਹਿਣ ਦੇ ਨਾਲ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਕੁਝ ਇਲਾਕਿਆਂ ’ਚ ਅਚਾਨਕ ਤੇਜ਼ ਬੌਛਾਰ ਵੀ ਪੈ ਸਕਦੀ ਹੈ। ਚੰਡੀਗੜ੍ਹ ’ਚ ਵੀ ਬੱਦਲ ਛਾਏ ਰਹਿਣ ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਹਾਲਾਂਕਿ ਪੂਰੇ ਪੰਜਾਬ ਤੇ ਚੰਡੀਗੜ੍ਹ ’ਚ ਲਗਾਤਾਰ ਜਾਂ ਭਾਰੀ ਮੀਂਹ ਦੀ ਸੰਭਾਵਨਾ ਨਹੀਂ ਹੈ ਤੇ ਕੁਝ ਇਲਾਕਿਆਂ ’ਚ ਮੌਸਮ ਖੁਸ਼ਕ ਵੀ ਰਹਿ ਸਕਦਾ ਹੈ।

ਇਹ ਵੀ ਪੜ੍ਹੋ : Punjab SC Commission: ਜਸਵੀਰ ਸਿੰਘ ਗੜ੍ਹੀ ਨੇ ਐੱਸਸੀ ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ

About The Author

Related Posts