Punjab Weather News: ਪੰਜਾਬ ਤੇ ਚੰਡੀਗੜ੍ਹ ’ਚ ਮੀਂਹ ਨਾਲ ਗਰਮੀ ਤੋਂ ਰਾਹਤ, ਅੱਜ ਕਈ ਥਾਵਾਂ ’ਤੇ ਭਾਰੀ ਮੀਂਹ ਦੀ ਸੰਭਾਵਨਾ

ਚੰਡੀਗੜ੍ਹ ’ਚ ਅੰਸ਼ਿਕ ਤੌਰ ’ਤੇ ਛਾਏ ਰਹਿਣਗੇ ਬੱਦਲ

Khushdeep Singh Picture
Published On

ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। Chandigarh Weather: ਪੰਜਾਬ ਤੇ ਚੰਡੀਗੜ੍ਹ ’ਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਲੋਕਾਂ ਨੂੰ ਗਰਮੀ ਤੇ ਹੁੰਮਸ ਤੋਂ ਕੁਝ ਰਾਹਤ ਮਿਲੀ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਮੁਤਾਬਕ ਐਤਵਾਰ ਨੂੰ ਪੰਜਾਬ ਦੇ ਕੁਝ ਹਿੱਸਿਆਂ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ’ਚ ਵੀ ਅਸਮਾਨ ਅੰਸ਼ਿਕ ਤੌਰ ’ਤੇ ਬੱਦਲਵਾਈ ਰਹੇਗਾ ਤੇ ਇੱਕ-ਦੋ ਵਾਰ ਮੀਂਹ ਜਾਂ ਗਰਜ-ਚਮਕ ਨਾਲ ਛਿੱਟੇ ਪੈ ਸਕਦੇ ਹਨ। ਹਾਲਾਂਕਿ ਪੰਜਾਬ ਦੇ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਬਾਵਜੂਦ ਤਾਪਮਾਨ ਹੁਣ ਆਮ ਨੇੜੇ ਪਹੁੰਚ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ’ਚ 36.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਪਠਾਨਕੋਟ ’ਚ ਕੁਝ ਥਾਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਹੁਸ਼ਿਆਰਪੁਰ ਤੇ ਰੂਪਨਗਰ ਵਿੱਚ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਮੁਕਤਸਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਮੋਹਾਲੀ ’ਚ ਵੀ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। Chandigarh Weather

ਇਸੇ ਤਰ੍ਹਾਂ ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਤੇ ਕੈਥਲ ’ਚ ਵੀ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਸ਼ਨਿੱਚਰਵਾਰ ਨੂੰ ਪੰਜਾਬ ਦੇ 5 ਜ਼ਿਲ੍ਹਿਆਂ ’ਚ ਮੀਂਹ ਦਰਜ ਕੀਤਾ ਗਿਆ। ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਤਾਪਮਾਨ 31.5 ਤੋਂ 36.5 ਡਿਗਰੀ ਸੈਲਸੀਅਸ ਵਿਚਕਾਰ ਰਿਹਾ। ਪੰਜਾਬ ’ਚ ਹੁਣ ਤੱਕ 255.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ, ਜਦਕਿ ਆਮ ਤੌਰ ’ਤੇ ਇਸ ਸਮੇਂ ਤੱਕ 382.8 ਮਿਲੀਮੀਟਰ ਮੀਂਹ ਹੋਣਾ ਚਾਹੀਦਾ ਸੀ। ਇਸ ਤਰ੍ਹਾਂ ਸੂਬੇ ’ਚ ਆਮ ਨਾਲੋਂ 33 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਦੀ ਟਰਫ ਤੇ ਉੱਤਰ-ਪੱਛਮੀ ਮੱਧ ਪ੍ਰਦੇਸ਼ ਦੇ ਆਸ-ਪਾਸ ਬਣੇ ਘੱਟ ਦਬਾਅ ਵਾਲੇ ਖੇਤਰ ਦੇ ਪ੍ਰਭਾਵ ਕਾਰਨ ਆਉਣ ਵਾਲੇ ਦਿਨਾਂ ’ਚ ਕੁਝ ਇਲਾਕਿਆਂ ’ਚ ਮੀਂਹ ਦੀ ਸਰਗਰਮੀ ਵਧ ਸਕਦੀ ਹੈ। ਹਾਲਾਂਕਿ ਪੰਜਾਬ ’ਚ ਮੀਂਹ ਹਰ ਥਾਂ ਇੱਕੋ ਜਿਹਾ ਨਹੀਂ ਹੋਵੇਗਾ। ਕੁਝ ਜ਼ਿਲ੍ਹਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦਕਿ ਚੰਡੀਗੜ੍ਹ ’ਚ ਵੀ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ। ਫਿਲਹਾਲ ਸੂਬੇ ’ਚ ਵਿਆਪਕ ਭਾਰੀ ਮੀਂਹ ਦਾ ਕੋਈ ਸਪੱਸ਼ਟ ਸੰਕੇਤ ਨਹੀਂ ਹੈ।

ਇਹ ਵੀ ਪੜ੍ਹੋ : Mahananda Express: ਵੱਡਾ ਰੇਲ ਹਾਦਸਾ ਟਲਿਆ, ਮਹਾਨੰਦਾ ਐਕਸਪ੍ਰੈੱਸ ਦੇ ਇੰਜਣ ਸਮੇਤ ਤਿੰਨ ਹਿੱਸੇ ਪਟੜੀ ਤੋਂ ਉੱਤਰੇ, ਦਹਿਸ਼ਤ ਦਾ ਮਾਹੌਲ

About The Author

Related Posts