Punjab Weather: ਪੰਜਾਬ ਤੇ ਚੰਡੀਗੜ੍ਹ ’ਚ ਮੀਂਹ ਨਾਲ ਗਰਮੀ ਤੋਂ ਰਾਹਤ

6 ਸਤੰਬਰ ਤੱਕ ਮੀਂਹ ਦੇ ਆਸਾਰ

Khushdeep Singh Picture
Published On

ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ’ਚ ਪੈ ਰਹੀ ਬਾਰਿਸ਼ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਅੱਜ ਵੀ ਸੂਬੇ ਦੇ ਕਈ ਹਿੱਸਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਕਾਰਨ ਪੰਜਾਬ ਦੇ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 1.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹੁਣ ਸੂਬੇ ਦਾ ਤਾਪਮਾਨ ਆਮ ਦੇ ਕਰੀਬ ਪਹੁੰਚ ਗਿਆ ਹੈ। ਬਠਿੰਡਾ ’ਚ ਸਭ ਤੋਂ ਵੱਧ 36.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਮਾਨਸੂਨ ਸੀਜ਼ਨ ਦੌਰਾਨ ਹੁਣ ਤੱਕ ਪੰਜਾਬ ’ਚ ਆਮ ਨਾਲੋਂ 34 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਅੱਜ ਸੂਬੇ ਦੇ ਸਾਰੇ 22 ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ। Punjab Weather Update

ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ ਤੇ ਮੋਹਾਲੀ ’ਚ ਕੁਝ ਥਾਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਸੰਗਰੂਰ ਤੇ ਫਤਿਹਗੜ੍ਹ ਸਾਹਿਬ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਫਾਜ਼ਿਲਕਾ, ਮੁਕਤਸਰ, ਬਠਿੰਡਾ, ਬਰਨਾਲਾ ਤੇ ਮਾਨਸਾ ’ਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਤੇ ਚੰਡੀਗੜ੍ਹ ’ਚ 6 ਸਤੰਬਰ ਤੱਕ ਕੁਝ ਥਾਵਾਂ ’ਤੇ ਗਰਜ-ਚਮਕ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੀਂਹ ਕੁਝ ਇਲਾਕਿਆਂ ਤੱਕ ਹੀ ਸੀਮਤ ਰਹਿ ਸਕਦਾ ਹੈ। ਮੌਸਮ ਵਿਗਿਆਨੀਆਂ ਮੁਤਾਬਕ ਇਸ ਸਮੇਂ ਮਾਨਸੂਨ ਦੀ ਟਰਫ਼ ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਤੇ ਝਾਰਖੰਡ ਤੋਂ ਹੁੰਦੀ ਹੋਈ ਉੱਤਰ-ਪੂਰਬ ਵੱਲ ਬਣੀ ਹੋਈ ਹੈ। ਉੱਤਰੀ ਹਰਿਆਣਾ ਉੱਪਰ ਬਣਿਆ ਚੱਕਰਵਾਤੀ ਹਵਾਵਾਂ ਦਾ ਖੇਤਰ ਹੁਣ ਕਮਜ਼ੋਰ ਹੋ ਗਿਆ ਹੈ। Punjab Weather Update

ਇਹ ਵੀ ਪੜ੍ਹੋ : Bolivia Military Base Explosion: ਬੋਲੀਵੀਆ ਦੇ ਫੌਜੀ ਅੱਡੇ ’ਤੇ ਵੱਡਾ ਧਮਾਕਾ, ਲਗਭਗ 10 ਮੌਤਾਂ ਤੇ 62 ਜ਼ਖਮੀ

About The Author

Related Posts