Punjab Weather: ਪੰਜਾਬ ਤੇ ਚੰਡੀਗੜ੍ਹ ’ਚ ਅੱਜ ਮੀਂਹ ਦੀ ਸੰਭਾਵਨਾ, 5 ਜ਼ਿਲ੍ਹਿਆਂ ਲਈ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ

ਮੌਸਮ ਵਿਭਾਗ ਨੇ ਜਾਰੀ ਕੀਤਾ ਅਪਡੇਟ

Khushdeep Singh Picture
Published On

ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ’ਚ ਅੱਜ ਮੀਂਹ ਪੈਣ ਦੇ ਆਸਾਰ ਹਨ। ਹਿਮਾਚਲ ਨਾਲ ਲੱਗਦੇ ਪੰਜਾਬ ਦੇ ਪੰਜ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ’ਚ 27 ਅਗਸਤ ਨੂੰ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਉੱਥੇ ਹੀ ਚੰਡੀਗੜ੍ਹ +ਚ ਅੰਸ਼ਿਕ ਤੌਰ ’ਤੇ ਬੱਦਲ ਛਾਏ ਰਹਿਣ ਦੇ ਨਾਲ ਇੱਕ-ਦੋ ਵਾਰ ਮੀਂਹ ਜਾਂ ਗਰਜ-ਚਮਕ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਮੀਂਹ ਨਾ ਪੈਣ ਤੇ ਤਾਪਮਾਨ ਵਧਣ ਕਾਰਨ ਪੰਜਾਬ ਵਿੱਚ ਗਰਮੀ ਅਤੇ ਹੁੰਮਸ ਵਧ ਗਈ ਹੈ। ਹਾਲਾਂਕਿ ਵੱਧ ਤੋਂ ਵੱਧ ਤਾਪਮਾਨ ’ਚ 0.1 ਡਿਗਰੀ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ, ਪਰ ਇਹ ਅਜੇ ਵੀ ਆਮ ਨਾਲੋਂ 1.9 ਡਿਗਰੀ ਵੱਧ ਹੈ। ਪੰਜਾਬ ’ਚ ਸਭ ਤੋਂ ਵੱਧ 38 ਡਿਗਰੀ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਰਿਹਾ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਮੁਤਾਬਕ ਮਾਨਸੂਨ ਟਰਫ ਪੰਜਾਬ ਦੇ ਆਸ-ਪਾਸ ਸਰਗਰਮ ਹੈ। ਇਸ ਤੋਂ ਇਲਾਵਾ ਉੱਤਰੀ ਹਰਿਆਣਾ ਦੇ ਉੱਪਰ ਪੱਛਮੀ ਵਿਗਾੜ ਵੀ ਬਣਿਆ ਹੋਇਆ ਹੈ। ਇਨ੍ਹਾਂ ਮੌਸਮੀ ਪ੍ਰਣਾਲੀਆਂ ਦੇ ਪ੍ਰਭਾਵ ਕਾਰਨ ਪੰਜਾਬ ਤੇ ਚੰਡੀਗੜ੍ਹ ਵਿੱਚ ਬੱਦਲ ਛਾਏ ਰਹਿਣ ਦੇ ਨਾਲ ਕੁਝ ਥਾਵਾਂ ’ਤੇ ਮੀਂਹ ਤੇ ਗਰਜ-ਚਮਕ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। Punjab Weather

ਇਹ ਵੀ ਪੜ੍ਹੋ : AAP Faridkot: ਫ਼ਰੀਦਕੋਟ ਹਲਕੇ ’ਚ ‘ਆਪ’ ਨੂੰ ਮਿਲਿਆ ਭਰਵਾਂ ਸਮਰਥਨ, ਵੱਖ-ਵੱਖ ਪਿੰਡਾਂ ਦੇ ਲੋਕ ਪਾਰਟੀ ’ਚ ਸ਼ਾਮਲ

ਅਗਲੇ ਤਿੰਨ ਦਿਨਾਂ ਦਾ ਮੌਸਮ | Punjab Weather
  • 28 ਅਗਸਤ : ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। 
  • 29 ਅਗਸਤ : ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐੱਸਏਐੱਸ ਨਗਰ (ਮੋਹਾਲੀ) ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
  • 30 ਅਗਸਤ : ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐੱਸਏਐੱਸ ਨਗਰ (ਮੋਹਾਲੀ) ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ’ਚ ਇੱਕਾ-ਦੁੱਕਾ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੀਂਹ ਨਾ ਪੈਣ ਕਾਰਨ ਗਰਮੀ ਤੇ ਹੁੰਮਸ ਵਧੀ

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ 26 ਅਗਸਤ ਨੂੰ ਪੰਜਾਬ ਦੇ ਨੌਂ ਜ਼ਿਲ੍ਹਿਆਂ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਸੀ, ਪਰ ਕਿਸੇ ਵੀ ਜ਼ਿਲ੍ਹੇ ’ਚ ਮੀਂਹ ਦਰਜ ਨਹੀਂ ਹੋਇਆ। ਮੀਂਹ ਨਾ ਪੈਣ ਕਾਰਨ ਸੂਬੇ ਵਿੱਚ ਗਰਮੀ ਤੇ ਹੁੰਮਸ ਬਣੀ ਹੋਈ ਹੈ। ਵੱਖ-ਵੱਖ ਜ਼ਿਲ੍ਹਿਆਂ ’ਚ ਵੱਧ ਤੋਂ ਵੱਧ ਤਾਪਮਾਨ 33.1 ਤੋਂ 38 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ।

About The Author

Related Posts