Punjab Weather Update: ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਰਹੇਗਾ ਖੁਸ਼ਕ, ਦਿਨ ਗਰਮ ਤੇ ਰਾਤਾਂ ਹੋਣਗੀਆਂ ਠੰਢੀਆਂ

ਅੱਜ ਕਿਸੇ ਵੀ ਜ਼ਿਲ੍ਹੇ ’ਚ ਮੀਂਹ ਦੀ ਸੰਭਾਵਨਾ ਨਹੀਂ, ਬਠਿੰਡਾ 34.8 ਡਿਗਰੀ ਨਾਲ ਸਭ ਤੋਂ ਗਰਮ

Khushdeep Singh Picture
Published On

ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਮੁੱਖ ਤੌਰ ’ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ’ਚ ਮੀਂਹ ਪੈਣ ਦੀ ਭਵਿੱਖਬਾਣੀ ਨਹੀਂ ਕੀਤੀ ਗਈ ਹੈ। ਇਸ ਤੋਂ ਇਲਾਵਾ ਅਗਲੇ ਕੁਝ ਦਿਨਾਂ ਦੌਰਾਨ ਵੀ ਮੀਂਹ ਸਬੰਧੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਸਾਫ਼ ਰਿਹਾ ਤੇ ਤੇਜ਼ ਧੁੱਪ ਨਿਕਲੀ। ਇਸ ਕਾਰਨ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ’ਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹੁਣ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ 34.8 ਡਿਗਰੀ ਸੈਲਸੀਅਸ ਨਾਲ ਪੰਜਾਬ ਵਿੱਚ ਸਭ ਤੋਂ ਗਰਮ ਰਿਹਾ। Punjab Weather Update

ਜਦਕਿ ਚੰਡੀਗੜ੍ਹ ’ਚ ਵੱਧ ਤੋਂ ਵੱਧ ਤਾਪਮਾਨ 33.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਪੰਜਾਬ ਤੋਂ ਮਾਨਸੂਨ ਦੀ ਵਾਪਸੀ ਦੀ ਪ੍ਰਕਿਰਿਆ ਅੱਗੇ ਵਧ ਚੁੱਕੀ ਹੈ। ਫਿਲਹਾਲ ਮਾਨਸੂਨ ਦੀ ਵਾਪਸੀ ਦੀ ਰੇਖਾ ਗੁਰਦਾਸਪੁਰ ਤੇ ਚੰਡੀਗੜ੍ਹ ਵਿੱਚੋਂ ਲੰਘ ਰਹੀ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਮਾਨਸੂਨ ਦੀ ਵਾਪਸੀ ਤੈਅ ਕਰਨ ਲਈ ਮੀਂਹ ਦਾ ਰੁਕਣਾ, ਹੇਠਲੇ ਪੱਧਰ ’ਤੇ ਹਵਾਵਾਂ ਦੀ ਦਿਸ਼ਾ ’ਚ ਬਦਲਾਅ ਤੇ ਨਮੀ ’ਚ ਕਮੀ ਵਰਗੇ ਸੰਕੇਤਾਂ ਨੂੰ ਧਿਆਨ ’ਚ ਰੱਖਿਆ ਜਾਂਦਾ ਹੈ। ਪੰਜਾਬ ’ਚ ਆਉਣ ਵਾਲੇ ਦਿਨਾਂ ਦੌਰਾਨ ਦਿਨ ਦਾ ਤਾਪਮਾਨ ਲਗਭਗ 30 ਤੋਂ 36 ਡਿਗਰੀ ਸੈਲਸੀਅਸ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਸੂਬੇ ਦੇ ਉੱਤਰੀ ਤੇ ਪੂਰਬੀ ਹਿੱਸਿਆਂ ’ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 30 ਤੋਂ 32 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। Punjab Weather Update

ਇਹ ਵੀ ਪੜ੍ਹੋ : IND vs SL: ਏਸ਼ੀਆਈ ਖੇਡਾਂ, ਸ਼੍ਰੀਲੰਕਾ ਨੂੰ ਹਰਾ ਭਾਰਤ ਅੱਪੜਿਆ ਫਾਈਨਲ ’ਚ

ਜਦਕਿ ਬਾਕੀ ਇਲਾਕਿਆਂ ’ਚ ਇਹ 34 ਤੋਂ 36 ਡਿਗਰੀ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ। ਦੂਜੇ ਪਾਸੇ ਰਾਤ ਦੇ ਤਾਪਮਾਨ ਵਿੱਚ ਹੌਲੀ-ਹੌਲੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਉੱਤਰੀ ਤੇ ਪੂਰਬੀ ਹਿੱਸਿਆਂ ਵਿੱਚ ਘੱਟ ਤੋਂ ਘੱਟ ਤਾਪਮਾਨ 16 ਤੋਂ 18 ਡਿਗਰੀ, ਜਦਕਿ ਬਾਕੀ ਇਲਾਕਿਆਂ ’ਚ 18 ਤੋਂ 20 ਡਿਗਰੀ ਵਿਚਕਾਰ ਰਹਿ ਸਕਦਾ ਹੈ। ਇਸ ਕਾਰਨ ਦਿਨ ਸਮੇਂ ਗਰਮੀ ਤੇ ਰਾਤ ਸਮੇਂ ਠੰਡਕ ਮਹਿਸੂਸ ਹੋਵੇਗੀ। ਚੰਡੀਗੜ੍ਹ ਲਈ ਮੌਸਮ ਵਿਭਾਗ ਨੇ 1 ਅਕਤੂਬਰ ਨੂੰ ਮੁੱਖ ਤੌਰ ’ਤੇ ਸਾਫ਼ ਮੌਸਮ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਸ਼ਹਿਰ ’ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ਕਰੀਬ 34 ਡਿਗਰੀ ਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। 2 ਅਕਤੂਬਰ ਤੋਂ ਵੀ ਆਸਮਾਨ ਮੁੱਖ ਤੌਰ ’ਤੇ ਸਾਫ਼ ਰਹਿਣ ਤੇ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ਕਰੀਬ 35 ਡਿਗਰੀ ਤੱਕ ਪਹੁੰਚਣ ਦਾ ਅਨੁਮਾਨ ਹੈ। Punjab Weather Update

About The Author

Related Posts