Punjab Weather Update: ਪੰਜਾਬ ਤੇ ਚੰਡੀਗੜ੍ਹ ’ਚ ਬਦਲਿਆ ਮੌਸਮ, ਸਵੇਰ ਤੇ ਰਾਤ ਵੇਲੇ ਵਧੇਗੀ ਠੰਢ

30 ਸਤੰਬਰ ਤੋਂ 5 ਅਕਤੂਬਰ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ, ਮੀਂਹ ਦੇ ਆਸਾਰ ਨਹੀਂ

Khushdeep Singh Picture
Published On

ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ’ਚ ਹੁਣ ਗਰਮੀ ਦੀ ਵਿਦਾਈ ਤੇ ਠੰਢ ਦੇ ਆਗਮਨ ਦਾ ਅਹਿਸਾਸ ਹੋਣ ਲੱਗਾ ਹੈ। ਆਉਣ ਵਾਲੇ ਕੁਝ ਦਿਨਾਂ ਦੌਰਾਨ ਦਿਨ ਦੇ ਤਾਪਮਾਨ ’ਚ ਹੌਲੀ-ਹੌਲੀ ਵਾਧਾ ਹੋ ਸਕਦਾ ਹੈ, ਜਦਕਿ ਸਵੇਰ ਤੇ ਰਾਤ ਦੇ ਸਮੇਂ ਮੌਸਮ ’ਚ ਠੰਢਕ ਵਧਣੀ ਸ਼ੁਰੂ ਹੋ ਜਾਵੇਗੀ। ਮੌਸਮ ਵਿਭਾਗ ਅਨੁਸਾਰ 30 ਸਤੰਬਰ ਤੋਂ 5 ਅਕਤੂਬਰ ਤੱਕ ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ ਤੇ ਮੀਂਹ ਦੇ ਕੋਈ ਖਾਸ ਆਸਾਰ ਨਹੀਂ ਹਨ। ਮਾਨਸੂਨ ਦੀ ਵਾਪਸੀ ਲਗਾਤਾਰ ਅੱਗੇ ਵਧ ਰਹੀ ਹੈ। ਇਸ ਦੀ ਵਾਪਸੀ ਦੀ ਰੇਖਾ ਗੁਰਦਾਸਪੁਰ ਤੇ ਚੰਡੀਗੜ੍ਹ ਤੋਂ ਹੋ ਕੇ ਲੰਘ ਰਹੀ ਹੈ। ਉੱਤਰ-ਪੱਛਮੀ ਹਵਾਵਾਂ ਦੇ ਚੱਲਣ ਨਾਲ ਵਾਤਾਵਰਣ ’ਚ ਮੌਜ਼ੂਦ ਨਮੀ ਘਟੇਗੀ, ਜਿਸ ਕਾਰਨ ਮੌਸਮ ਹੋਰ ਖੁਸ਼ਕ ਹੋਣ ਲੱਗੇਗਾ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ’ਚ 3.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। Punjab Weather Update

ਹਾਲਾਂਕਿ ਇਸ ਦੇ ਬਾਵਜੂਦ ਸੂਬੇ ਦਾ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ਆਮ ਨਾਲੋਂ 1.9 ਡਿਗਰੀ ਸੈਲਸੀਅਸ ਘੱਟ ਰਿਹਾ। ਪੰਜਾਬ ’ਚ ਸਭ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਬਠਿੰਡਾ ’ਚ ਦਰਜ ਕੀਤਾ ਗਿਆ। ਸੋਮਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ ’ਚ ਬੱਦਲ ਛਾਏ ਰਹੇ ਤੇ ਕੁਝ ਥਾਵਾਂ ’ਤੇ ਬੂੰਦਾਬਾਂਦੀ ਵੀ ਹੋਈ, ਪਰ ਪਿਛਲੇ 24 ਘੰਟਿਆਂ ਦੌਰਾਨ ਕਿਸੇ ਵੀ ਥਾਂ ’ਤੇ ਮੀਂਹ ਰਿਕਾਰਡ ਨਹੀਂ ਕੀਤਾ ਗਿਆ। ਹੁਣ ਮੌਸਮ ਸਾਫ਼ ਹੋਣ ਨਾਲ ਦਿਨ ਸਮੇਂ ਗਰਮੀ ਵਧਣ ਦੀ ਸੰਭਾਵਨਾ ਹੈ, ਜਦਕਿ ਸਵੇਰ ਤੇ ਰਾਤ ਦੇ ਤਾਪਮਾਨ ਵਿੱਚ ਹੌਲੀ-ਹੌਲੀ ਕਮੀ ਆਵੇਗੀ। ਇਸ ਵਾਰ ਮਾਨਸੂਨ ਸੀਜ਼ਨ ਦੌਰਾਨ ਪੰਜਾਬ ’ਚ 38 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਘੱਟ ਬਾਰਿਸ਼ ਦਾ ਅਸਰ ਮੌਸਮ ਦੇ ਨਾਲ-ਨਾਲ ਫਸਲਾਂ ਦੇ ਉਤਪਾਦਨ ਤੇ ਧਰਤੀ ਹੇਠਲੇ ਪਾਣੀ ਦੇ ਪੱਧਰ ’ਤੇ ਵੀ ਪੈਣ ਦੀ ਸੰਭਾਵਨਾ ਹੈ। ਮੌਸਮ ’ਚ ਆ ਰਹੀ ਤਬਦੀਲੀ ਨਾਲ ਦਿਨ ਤੇ ਰਾਤ ਦੇ ਤਾਪਮਾਨ ’ਚ ਫਰਕ ਵਧੇਗਾ। ਇਸ ਕਾਰਨ ਆਉਣ ਵਾਲੇ ਦਿਨਾਂ ’ਚ ਲੋਕਾਂ ਨੂੰ ਸਵੇਰ ਤੇ ਰਾਤ ਸਮੇਂ ਹਲਕੀ ਠੰਢ ਮਹਿਸੂਸ ਹੋਣੀ ਸ਼ੁਰੂ ਹੋ ਜਾਵੇਗੀ। Punjab Weather Update

ਇਹ ਵੀ ਪੜ੍ਹੋ : Punjab School Timings: ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ, ਹੁਣ ਇਸ ਟਾਈਮ ਖੁੱਲ੍ਹਣਗੇ ਸਕੂਲ

About The Author

Related Posts