Punjab Weather Update: ਪੰਜਾਬ ਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ, ਬਠਿੰਡਾ 35.1 ਡਿਗਰੀ ਨਾਲ ਸਭ ਤੋਂ ਗਰਮ
ਪੰਜਾਬ ਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ, ਬਠਿੰਡਾ 35.1 ਡਿਗਰੀ ਨਾਲ ਸਭ ਤੋਂ ਗਰਮ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ਵਿੱਚ ਮੌਸਮ ਲਗਾਤਾਰ ਖੁਸ਼ਕ ਬਣਿਆ ਹੋਇਆ ਹੈ। ਉੱਤਰ-ਪੱਛਮੀ ਹਵਾਵਾਂ ਕਾਰਨ ਵਾਤਾਵਰਣ ਵਿੱਚ ਨਮੀ ਘਟ ਰਹੀ ਹੈ, ਜਿਸ ਨਾਲ ਮੀਂਹ ਪੈਣ ਦੀ ਸੰਭਾਵਨਾ ਵੀ ਘੱਟ ਹੋ ਗਈ ਹੈ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ’ਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਤਾਪਮਾਨ ਹਾਲੇ ਵੀ ਆਮ ਦੇ ਨੇੜੇ ਬਣਿਆ ਹੋਇਆ ਹੈ। ਸ਼ੁੱਕਰਵਾਰ ਨੂੰ ਬਠਿੰਡਾ 35.1 ਡਿਗਰੀ ਸੈਲਸੀਅਸ ਤਾਪਮਾਨ ਨਾਲ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ ਰਿਹਾ। ਮੌਸਮ ਵਿਭਾਗ ਅਨੁਸਾਰ ਪੰਜਾਬ ਤੇ ਚੰਡੀਗੜ੍ਹ ਤੋਂ ਮਾਨਸੂਨ ਦੀ ਵਾਪਸੀ ਦੀ ਰੇਖਾ ਹੁਣ ਗੁਰਦਾਸਪੁਰ ਤੇ ਚੰਡੀਗੜ੍ਹ ਵਿੱਚੋਂ ਲੰਘ ਰਹੀ ਹੈ। ਇਹ ਉੱਤਰ-ਪੱਛਮੀ ਭਾਰਤ ਤੋਂ ਮਾਨਸੂਨ ਦੀ ਵਾਪਸੀ ਦਾ ਸੰਕੇਤ ਹੈ। ਇਸ ਦੇ ਪ੍ਰਭਾਵ ਕਾਰਨ ਪੰਜਾਬ ’ਚ ਮੀਂਹ ਦੀਆਂ ਗਤੀਵਿਧੀਆਂ ਕਾਫ਼ੀ ਘੱਟ ਗਈਆਂ ਹਨ।
ਮੌਸਮ ਸਾਫ਼ ਰਹਿਣ ਅਤੇ ਉੱਤਰ-ਪੱਛਮੀ ਹਵਾਵਾਂ ਚੱਲਣ ਕਾਰਨ ਦਿਨ ਦੇ ਤਾਪਮਾਨ ’ਚ ਹਲਕਾ ਵਾਧਾ ਹੋਣ ਦੀ ਸੰਭਾਵਨਾ ਹੈ। ਅਗਲੇ ਦੋ ਦਿਨਾਂ ਦੌਰਾਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 34 ਤੋਂ 35 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਇਸ ਕਾਰਨ ਦਿਨ ਵੇਲੇ ਗਰਮੀ ਮਹਿਸੂਸ ਹੋਵੇਗੀ, ਜਦਕਿ ਸਵੇਰ ਅਤੇ ਰਾਤ ਦੇ ਸਮੇਂ ਹਲਕੀ ਠੰਢਕ ਵਧਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਪੰਜਾਬ ਤੇ ਚੰਡੀਗੜ੍ਹ ਲਈ 3 ਤੋਂ 9 ਅਕਤੂਬਰ ਤੱਕ ਕੋਈ ਮੌਸਮੀ ਚਿਤਾਵਨੀ ਜਾਰੀ ਨਹੀਂ ਕੀਤੀ ਹੈ। ਫਿਲਹਾਲ ਮੌਸਮ ਮੁੱਖ ਤੌਰ ’ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, ਆਉਣ ਵਾਲੇ ਦਿਨਾਂ ’ਚ ਕਿਸੇ ਮੌਸਮੀ ਪ੍ਰਣਾਲੀ ਦੇ ਪ੍ਰਭਾਵ ਕਾਰਨ 7-8 ਅਕਤੂਬਰ ਦੇ ਆਸ-ਪਾਸ ਮੀਂਹ ਪੈਣ ਦੀ ਸੰਭਾਵਨਾ ਬਣ ਸਕਦੀ ਹੈ। Punjab Weather Update
ਇਹ ਵੀ ਪੜ੍ਹੋ : SIR Legal Scrutiny: ਐੱਸਆਈਆਰ ਦੀ ਕਾਨੂੰਨੀ ਪੜਚੋਲ ਬਨਾਮ ਸਿਆਸੀ ਰੰਗਤ