Punjab Weather Update: ਪੰਜਾਬ ’ਚ ਬਦਲਿਆ ਮੌਸਮ, ਜਲੰਧਰ ਤੇ ਪਠਾਨਕੋਟ ’ਚ ਮੀਂਹ
ਚੰਡੀਗੜ੍ਹ ਤੇ ਮੋਹਾਲੀ ’ਚ ਬੱਦਲਵਾਈ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ’ਚ ਮੌਸਮ ਨੇ ਇਕ ਵਾਰ ਫਿਰ ਕਰਵਟ ਲੈ ਲਈ ਹੈ। ਸ਼ੁੱਕਰਵਾਰ ਸਵੇਰੇ ਜਲੰਧਰ ਤੇ ਪਠਾਨਕੋਟ ’ਚ ਮੀਂਹ ਪਿਆ, ਜਦਕਿ ਚੰਡੀਗੜ੍ਹ ਤੇ ਮੋਹਾਲੀ ’ਚ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਮੁਤਾਬਕ 4 ਸਤੰਬਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ ਤੇ ਮੋਹਾਲੀ ’ਚ ਕੁਝ ਥਾਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ। ਚੰਡੀਗੜ੍ਹ ਲਈ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਬਠਿੰਡਾ ’ਚ ਸਭ ਤੋਂ ਵੱਧ 36.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ। Punjab Weather Update
ਮੌਸਮ ਵਿਭਾਗ ਅਨੁਸਾਰ 4 ਤੇ 5 ਸਤੰਬਰ ਨੂੰ ਮੀਂਹ ਦਾ ਜ਼ੋਰ ਰਹੇਗਾ। ਇਸ ਤੋਂ ਬਾਅਦ ਵੀ ਸੂਬੇ ’ਚ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਮੌਸਮ ਵਿਭਾਗ ਮੁਤਾਬਕ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ’ਚ ਵੀ ਇੱਕ-ਦੋ ਥਾਵਾਂ ’ਤੇ ਮੀਂਹ ਪੈਣ ਦੇ ਆਸਾਰ ਹਨ। ਉੱਤਰੀ ਹਰਿਆਣਾ ’ਚ ਬਣੇ ਚੱਕਰਵਾਤੀ ਸਿਸਟਮ ਤੇ ਮਾਨਸੂਨ ਟਰਫ ਦੇ ਪ੍ਰਭਾਵ ਕਾਰਨ ਪੰਜਾਬ ਤੇ ਚੰਡੀਗੜ੍ਹ ’ਚ ਮੀਂਹ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ। ਪੰਜਾਬ ’ਚ 9 ਸਤੰਬਰ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੀਂਹ ਕਾਰਨ ਲੋਕਾਂ ਨੂੰ ਗਰਮੀ ਤੇ ਹੁੰਮਸ ਤੋਂ ਰਾਹਤ ਮਿਲਣ ਦੀ ਉਮੀਦ ਹੈ। Punjab Weather Update
ਇਹ ਵੀ ਪੜ੍ਹੋ : Mushroom Processing Project: ਜ਼ਿਲ੍ਹਾ ਪੱਧਰ ’ਤੇ ਖੁੰਬ ਪ੍ਰੋਸੈਸਿੰਗ ਪ੍ਰੋਜੈਕਟ ਦੀ ਲੋੜ
5 ਤੋਂ 7 ਸਤੰਬਰ ਤੱਕ ਵੀ ਮੀਂਹ | Punjab Weather Update
- 5 ਸਤੰਬਰ : ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਮੋਹਾਲੀ ’ਚ ਕੁਝ ਥਾਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ। ਸੂਬੇ ਦੇ ਬਾਕੀ ਜ਼ਿਲ੍ਹਿਆਂ ’ਚ ਵੀ ਬਾਰਿਸ਼ ਦੇ ਆਸਾਰ ਹਨ।
- 6 ਸਤੰਬਰ : ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਪਟਿਆਲਾ ਤੇ ਮੋਹਾਲੀ ਵਿੱਚ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦਿਨ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।
- 7 ਸਤੰਬਰ : ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ’ਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਮੋਹਾਲੀ ’ਚ ਇੱਕ-ਦੋ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ।