Punjab Weather Today: ਪੰਜਾਬ ਦੇ ਤਿੰਨ ਜ਼ਿਲ੍ਹਿਆਂ ’ਚ ਅੱਜ ਮੀਂਹ ਦੀ ਸੰਭਾਵਨਾ, ਚੰਡੀਗੜ੍ਹ ’ਚ ਮੌਸਮ ਰਹੇਗਾ ਸਾਫ਼

ਪੰਜਾਬ ਦੇ ਤਿੰਨ ਜ਼ਿਲ੍ਹਿਆਂ ’ਚ ਅੱਜ ਮੀਂਹ ਦੀ ਸੰਭਾਵਨਾ, ਚੰਡੀਗੜ੍ਹ ’ਚ ਮੌਸਮ ਰਹੇਗਾ ਸਾਫ਼

Khushdeep Singh Picture
Published On

ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ ਤੇ ਰੋਪੜ ਜ਼ਿਲ੍ਹਿਆਂ ’ਚ ਅੱਜ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਸੂਬੇ ਦੇ ਬਾਕੀ ਹਿੱਸਿਆਂ ’ਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਚੰਡੀਗੜ੍ਹ ’ਚ ਵੀ ਅੱਜ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੌਰਾਨ ਮਾਨਸੂਨ ਦੀ ਸਰਗਰਮੀ ’ਚ ਕਮੀ ਦਰਜ ਕੀਤੀ ਗਈ ਹੈ। ਪੰਜਾਬ ’ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 0.7 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਇਸ ਵੇਲੇ ਤਾਪਮਾਨ ਆਮ ਨਾਲੋਂ 2.7 ਡਿਗਰੀ ਵੱਧ ਚੱਲ ਰਿਹਾ ਹੈ। ਪਟਿਆਲਾ ’ਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 36.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ’ਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 35.4 ਡਿਗਰੀ ਸੈਲਸੀਅਸ ਰਿਕਾਰਡ ਹੋਇਆ। ਮੌਸਮ ਵਿਭਾਗ ਵੱਲੋਂ ਬੁੱਧਵਾਰ ਨੂੰ ਪਠਾਨਕੋਟ ਸਮੇਤ ਤਿੰਨ ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ ਜਤਾਈ ਗਈ ਸੀ। ਹਾਲਾਂਕਿ, ਸਿਰਫ਼ ਪਠਾਨਕੋਟ ’ਚ ਹੀ ਮੀਂਹ ਦਰਜ ਕੀਤਾ ਗਿਆ। Punjab Weather Today

ਜਿੱਥੇ 12.5 ਮਿਲੀਮੀਟਰ ਵਰਖਾ ਹੋਈ। ਸੂਬੇ ਦੇ ਹੋਰ ਕਿਸੇ ਵੀ ਜ਼ਿਲ੍ਹੇ ’ਚ ਮੀਂਹ ਦਰਜ ਨਹੀਂ ਕੀਤਾ ਗਿਆ। ਮੀਂਹ ਨਾ ਪੈਣ ਕਾਰਨ ਕਈ ਇਲਾਕਿਆਂ ’ਚ ਹੁੰਮਸ ਤੇ ਗਰਮੀ ਵਧ ਗਈ ਹੈ। ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਦੀਆਂ ਸਰਗਰਮੀਆਂ ਹੌਲੀ ਪੈ ਗਈਆਂ ਹਨ। ਮੌਸਮ ਵਿਭਾਗ ਮੁਤਾਬਕ ਮਾਨਸੂਨ ਟਰਫ ਇਸ ਸਮੇਂ ਫਿਰੋਜ਼ਪੁਰ ਦੇ ਉੱਪਰੋਂ ਲੰਘ ਰਹੀ ਹੈ, ਜਦਕਿ ਉੱਤਰੀ ਹਰਿਆਣਾ ’ਚ ਉੱਪਰੀ ਹਵਾਵਾਂ ’ਚ ਚੱਕਰਵਾਤੀ ਪ੍ਰਣਾਲੀ ਬਣੀ ਹੋਈ ਹੈ। ਇਸ ਦੇ ਪ੍ਰਭਾਵ ਕਾਰਨ ਪੰਜਾਬ ਦੇ ਕੁਝ ਹਿੱਸਿਆਂ ਤੇ ਚੰਡੀਗੜ੍ਹ ’ਚ ਬੱਦਲ ਛਾਉਣ ਦੇ ਨਾਲ ਹਲਕਾ ਮੀਂਹ ਪੈ ਸਕਦਾ ਹੈ। ਹਾਲਾਂਕਿ, ਮੌਜ਼ੂਦਾ ਮੌਸਮੀ ਹਾਲਾਤਾਂ ਨੂੰ ਵੇਖਦਿਆਂ ਪੰਜਾਬ ’ਚ ਫਿਲਹਾਲ ਤੇਜ਼ ਜਾਂ ਭਾਰੀ ਮੀਂਹ ਦੀ ਸੰਭਾਵਨਾ ਘੱਟ ਹੈ। ਮਾਨਸੂਨ ਦੀ ਸਰਗਰਮੀ ਕਮਜ਼ੋਰ ਰਹਿਣ ਕਾਰਨ ਆਉਣ ਵਾਲੇ ਸਮੇਂ ’ਚ ਵੀ ਕਈ ਇਲਾਕਿਆਂ ’ਚ ਗਰਮੀ ਤੇ ਹੁੰਮਸ ਦਾ ਅਸਰ ਬਣਿਆ ਰਹਿ ਸਕਦਾ ਹੈ। Punjab Weather Today

ਇਹ ਵੀ ਪੜ੍ਹੋ : Kathmandu News: ਕਾਠਮੰਡੂ ’ਚ ਗੰਭੀਰ LPG ਗੈਸ ਸੰਕਟ, ਖਾਲੀ ਸਿਲੰਡਰਾਂ ਨਾਲ ਭਟਕ ਰਹੇ ਲੋਕ

About The Author

Related Posts