Punjab
Punjab Weather Today: ਜਲੰਧਰ ਤੇ ਪਠਾਨਕੋਟ ’ਚ ਸਵੇਰੇ ਤੜਕੇ ਪਿਆ ਮੀਂਹ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਅੱਜ ਮੀਂਹ ਦੀ ਸੰਭਾਵਨਾ
8 ਜ਼ਿਲ੍ਹਿਆਂ ’ਚ ਮੀਂਹ ਨਾਲ ਹਨੇ੍ਹਰੀ ਤੇ ਬਿਜਲੀ ਡਿੱਗਣ ਦਾ ਖ਼ਦਸ਼ਾ, ਬਠਿੰਡਾ ’ਚ ਸਭ ਤੋਂ ਵੱਧ 37 ਡਿਗਰੀ ਤਾਪਮਾਨ ਦਰਜ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ’ਚ ਵੀਰਵਾਰ ਸਵੇਰੇ ਤੜਕੇ ਜਲੰਧਰ ਤੇ ਪਠਾਨਕੋਟ ਵਿੱਚ ਮੀਂਹ ਪਿਆ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਸਮੇਤ ਚੰਡੀਗੜ੍ਹ ’ਚ ਮੀਂਹ ਪੈਣ ਦੀ ਸੰਭਾਵਨਾ ਕੀਤੀ ਹੈ। ਇਸ ਦੌਰਾਨ 8 ਜ਼ਿਲ੍ਹਿਆਂ ’ਚ ਕੁਝ ਥਾਵਾਂ ’ਤੇ ਮੀਂਹ ਦੇ ਨਾਲ ਹਨ੍ਹੇਰੀ ਤੇ ਬਿਜਲੀ ਡਿੱਗਣ ਦਾ ਖ਼ਦਸ਼ਾ ਵੀ ਪ੍ਰਗਟਾਇਆ ਗਿਆ ਹੈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਫਿਰੋਜ਼ਪੁਰ, ਫ਼ਾਜ਼ਿਲਕਾ ਤੇ ਰੂਪਨਗਰ ’ਚ ਕੁਝ ਥਾਵਾਂ ’ਤੇ ਮੀਂਹ ਨਾਲ ਹਨ੍ਹੇਰੀ ਆਉਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਮਾਨਸਾ, ਰੂਪਨਗਰ ਤੇ ਐੱਸਏਐੱਸ ਨਗਰ (ਮੋਹਾਲੀ) ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਲੁਧਿਆਣਾ, ਬਰਨਾਲਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ ਤੇ ਪਟਿਆਲਾ ਵਿੱਚ ਵੀ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈ ਸਕਦੀ ਹੈ। ਹਾਲਾਂਕਿ, ਬੁੱਧਵਾਰ ਨੂੰ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਸੀ, ਪਰ ਸੂਬੇ ’ਚ ਕਿਸੇ ਵੀ ਥਾਂ ’ਤੇ ਮੀਂਹ ਨਹੀਂ ਪਿਆ। ਪੰਜਾਬ ’ਚ ਤਾਪਮਾਨ ’ਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਤੋਂ ਬਾਅਦ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ’ਚ ਸੂਬੇ ਦਾ ਸਭ ਤੋਂ ਵੱਧ 37 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਇਸੇ ਮਹੀਨੇ ਪੰਜਾਬ ’ਚੋਂ ਮਾਨਸੂਨ ਦੀ ਵਾਪਸੀ ਸ਼ੁਰੂ ਹੋਣ ਦੀ ਸੰਭਾਵਨਾ ਹੈ। Punjab Weather Today
ਇਹ ਵੀ ਪੜ੍ਹੋ : Haryana News: ਨਸ਼ੇ ਦੀ ਦੁਕਾਨ ਬੰਦ ਕਰਵਾ, ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨੇ ਖੁਲ੍ਹਵਾਈ ਪਰਚੂਨ ਦੀ ਦੁਕਾਨ