Punjab
Punjab Weather Forecast: ਪੰਜਾਬ ਤੇ ਚੰਡੀਗੜ੍ਹ ’ਚ ਅਗਲੇ 6 ਦਿਨ ਮੌਸਮ ਰਹੇਗਾ ਖੁਸ਼ਕ, ਸਵੇਰੇ-ਸ਼ਾਮ ਹਲਕੀ ਧੁੰਦ ਪੈਣ ਦੀ ਸੰਭਾਵਨਾ
ਘੱਟੋ-ਘੱਟ ਤਾਪਮਾਨ ’ਚ ਆਵੇਗੀ ਗਿਰਾਵਟ, ਪਠਾਨਕੋਟ ’ਚ ਸਭ ਤੋਂ ਘੱਟ 11.5 ਡਿਗਰੀ ਤਾਪਮਾਨ ਦਰਜ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਏਜੰਸੀ)। ਪੰਜਾਬ ਤੇ ਚੰਡੀਗੜ੍ਹ ਵਿੱਚ ਅਗਲੇ ਛੇ ਦਿਨਾਂ ਦੌਰਾਨ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਤੇ ਮੌਸਮ ਮੁੱਖ ਤੌਰ ’ਤੇ ਸਾਫ਼ ਰਹੇਗਾ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਪੂਰਵ ਅਨੁਮਾਨ ਆਉਣ ਵਾਲੇ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਹੌਲੀ-ਹੌਲੀ ਗਿਰਾਵਟ ਦਰਜ ਕੀਤੀ ਜਾਵੇਗੀ। ਇਸ ਦੇ ਨਾਲ ਹੀ ਰਾਤ ਤੇ ਸਵੇਰ ਸਮੇਂ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਧੁੰਦ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਘੱਟੋ-ਘੱਟ ਤਾਪਮਾਨ ’ਚ 0.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਇਹ ਅਜੇ ਵੀ ਆਮ ਨਾਲੋਂ 4.4 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਸੂਬੇ ’ਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ ਪਠਾਨਕੋਟ ਵਿੱਚ 11.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ’ਚ 16 ਤੋਂ 21 ਨਵੰਬਰ ਤੱਕ ਅਸਮਾਨ ਮੁੱਖ ਤੌਰ ’ਤੇ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਸ਼ਹਿਰ ’ਚ 16 ਨਵੰਬਰ ਨੂੰ ਘੱਟੋ-ਘੱਟ ਤਾਪਮਾਨ 14 ਡਿਗਰੀ, 17 ਨਵੰਬਰ ਨੂੰ 13 ਡਿਗਰੀ ਤੇ 18 ਨਵੰਬਰ ਨੂੰ 12 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇਸ ਤੋਂ ਬਾਅਦ ਵੀ 21 ਨਵੰਬਰ ਤੱਕ ਤਾਪਮਾਨ 12 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ। ਮੌਸਮ ਵਿਭਾਗ ਨੇ ਅਗਲੇ ਸੱਤ ਦਿਨਾਂ ਲਈ ਪੰਜਾਬ ਤੇ ਚੰਡੀਗੜ੍ਹ ’ਚ ਕਿਸੇ ਵੀ ਤਰ੍ਹਾਂ ਦੀ ਮੌਸਮੀ ਚਿਤਾਵਨੀ ਜਾਰੀ ਨਹੀਂ ਕੀਤੀ ਹੈ।
ਇਸ ਦੌਰਾਨ ਮੌਸਮ ਖੁਸ਼ਕ ਰਹਿਣ ਤੇ ਤਾਪਮਾਨ ’ਚ ਹੌਲੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਚੰਡੀਗੜ੍ਹ ਦੇ ਵੱਖ-ਵੱਖ ਸੈਕਟਰਾਂ ’ਚ ਹਵਾ ਦੀ ਗੁਣਵੱਤਾ ਸਬੰਧੀ ਦਰਜ ਅੰਕੜਿਆਂ ਅਨੁਸਾਰ ਸੈਕਟਰ-22 ’ਚ ਕਾਰਬਨ ਮੋਨੋਆਕਸਾਈਡ ਦਾ ਪੱਧਰ 56 ਤੇ ਸੈਕਟਰ-25 ’ਚ ਪੀਐੱਮ-10 ਦਾ ਪੱਧਰ 83 ਦਰਜ ਕੀਤਾ ਗਿਆ। ਉੱਥੇ ਹੀ ਸੈਕਟਰ-53 ਵਿੱਚ ਲੋੜੀਂਦੇ ਅੰਕੜੇ ਉਪਲਬਧ ਨਹੀਂ ਹੋ ਸਕੇ।
ਇਹ ਵੀ ਪੜ੍ਹੋ : Jay Shah: ਜੈ ਸ਼ਾਹ ਫਿਰ ਬਣੇ ICC ਚੇਅਰਮੈਨ, ਬੋਰਡ ਮੀਟਿੰਗ ਦੌਰਾਨ ਬਿਨਾਂ ਮੁਕਾਬਲਾ ਚੁਣੇ ਗਏ
Comments