Punjab
Chandigarh Weather: ਪੰਜਾਬ-ਚੰਡੀਗੜ੍ਹ ਦੇ ਮੌਸਮ ਨੇ ਬਦਲਿਆ ਮਿਜਾਜ, 12 ਜ਼ਿਲ੍ਹਿਆਂ ’ਚ ਯੈਲੋ ਅਲਰਟ
ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ
Chandigarh Weather: ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜਾਜ ਬਦਲਿਆ ਹੋਇਆ ਹੈ। ਵੀਰਵਾਰ ਨੂੰ ਲੁਧਿਆਣਾ ਤੇ ਪਠਾਨਕੋਟ ’ਚ ਮੀਂਹ ਪਿਆ, ਜਦਕਿ ਜਲੰਧਰ ਸਮੇਤ ਕਈ ਇਲਾਕਿਆਂ ’ਚ ਤੇਜ਼ ਹਵਾਵਾਂ ਚੱਲੀਆਂ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਅੱਜ (25 ਜੂਨ) ਤੇ ਕੱਲ੍ਹ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ, ਹਨ੍ਹੇਰੀ ਤੇ ਗਰਜ-ਚਮਕ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ ਅਤੇ ਇਹ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ’ਚ 41.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਦੌਰਾਨ ਬਿਜਲੀ ਦੀ ਮੰਗ 15 ਹਜ਼ਾਰ ਮੈਗਾਵਾਟ ਤੋਂ ਵੱਧ ਬਣੀ ਹੋਈ ਹੈ, ਜਦਕਿ ਥਰਮਲ ਪਲਾਂਟਾਂ ਦੀਆਂ ਤਿੰਨ ਯੂਨਿਟਾਂ ਬੰਦ ਹਨ।
ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਮੋਹਾਲੀ ’ਚ ਤੇਜ਼ ਹਵਾਵਾਂ, ਗਰਜ-ਚਮਕ ਤੇ ਬਿਜਲੀ ਡਿੱਗਣ ਦੀ ਸੰਭਾਵਨਾ ਜਤਾਈ ਹੈ। ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਮੋਹਾਲੀ ਸ਼ਾਮਲ ਹਨ। ਪਿਛਲੇ 24 ਘੰਟਿਆਂ ਦੌਰਾਨ ਰੂਪਨਗਰ ਦੇ ਸ੍ਰੀ ਅਨੰਦਪੁਰ ਸਾਹਿਬ ’ਚ ਸਭ ਤੋਂ ਵੱਧ 30.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਪਠਾਨਕੋਟ, ਥੀਨ ਡੈਮ ਤੇ ਮੋਹਾਲੀ ਵਿੱਚ 1-1 ਮਿਲੀਮੀਟਰ, ਜਦਕਿ ਪਟਿਆਲਾ ਵਿੱਚ 0.6 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਅੰਮ੍ਰਿਤਸਰ ’ਚ ਸਿਰਫ਼ ਟਰੇਸ ਮੀਂਹ ਦਰਜ ਹੋਇਆ। Chandigarh Weather
Read Also : ENG vs WI: ਮਹਿਲਾ ਟੀ20 ਵਿਸ਼ਵ ਕੱਪ, ਵੈਸਟਇੰਡੀਜ਼ ਨੂੰ ਹਰਾ ਸੈਮੀਫਾਈਨਲ ’ਚ ਪਹੁੰਚੇ ਅੰਗਰੇਜ਼
ਮੌਜੂਦਾ ਸੀਜ਼ਨ ਦੌਰਾਨ ਪੰਜਾਬ ’ਚ ਆਮ ਔਸਤ 35.7 ਮਿਲੀਮੀਟਰ ਦੇ ਮੁਕਾਬਲੇ ਕਰੀਬ 33 ਫ਼ੀਸਦੀ ਘੱਟ ਮੀਂਹ ਦਰਜ਼ ਕੀਤਾ ਗਿਆ ਹੈ। ਹਾਲਾਂਕਿ ਪਿਛਲੇ ਕੁਝ ਦਿਨਾਂ ਤੋਂ ਕਈ ਜ਼ਿਲ੍ਹਿਆਂ ’ਚ ਮੀਂਹ ਦੀਆਂ ਗਤੀਵਿਧੀਆਂ ਵਧੀਆਂ ਹਨ, ਜਿਸ ਕਾਰਨ ਮੌਸਮ ’ਚ ਤਬਦੀਲੀ ਮਹਿਸੂਸ ਕੀਤੀ ਜਾ ਰਹੀ ਹੈ। ਚੰਡੀਗੜ੍ਹ ਦੇ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ 24 ਤੋਂ 26 ਜੂਨ ਤੇ 29 ਜੂਨ ਤੱਕ ਪੰਜਾਬ ਦੇ ਕਈ ਇਲਾਕਿਆਂ ’ਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਅਗਲੇ ਤਿੰਨ ਦਿਨਾਂ ’ਚ ਦਿਨ ਦੇ ਤਾਪਮਾਨ ’ਚ 2 ਤੋਂ 3 ਡਿਗਰੀ ਸੈਲਸੀਅਸ ਤੱਕ ਵਾਧਾ ਹੋਣ ਦੇ ਆਸਾਰ ਵੀ ਜਤਾਏ ਗਏ ਹਨ। Chandigarh Weather