Weather Update: ਪੰਜਾਬ ਤੇ ਚੰਡੀਗੜ੍ਹ 'ਚ ਮੀਂਹ ਦਾ ਦੌਰ ਜਾਰੀ, 18-19 ਅਗਸਤ ਨੂੰ ਭਾਰੀ ਮੀਂਹ ਦਾ ਯੈਲੋ ਅਲਰਟ

ਤਾਪਮਾਨ 'ਚ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ

Ravinder Sharma Picture
Published On

ਚੰਡੀਗੜ੍ਹ (ਹਿੰ.ਸ.)। ਚੰਡੀਗੜ੍ਹ ਅਤੇ ਮੋਹਾਲੀ ਵਿੱਚ ਮੰਗਲਵਾਰ ਸਵੇਰ ਤੋਂ ਮੀਂਹ ਪੈ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ 18 ਅਤੇ 19 ਅਗਸਤ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਨੂੰ ਦੇਖਦਿਆਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਵੀ ਅੱਜ ਮੀਂਹ ਪੈਣ ਦੀ ਚੇਤਾਵਨੀ ਦਿੱਤੀ ਗਈ ਹੈ।

ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਤੇਜ਼ ਹਵਾਵਾਂ ਅਤੇ ਗਰਜ-ਚਮਕ ਵੀ ਦਰਜ ਕੀਤੀ ਗਈ। ਮੀਂਹ ਕਾਰਨ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ ਫਿਰੋਜ਼ਪੁਰ 35.6 ਡਿਗਰੀ ਸੈਲਸੀਅਸ ਤਾਪਮਾਨ ਨਾਲ ਸੂਬੇ ਵਿੱਚ ਸਭ ਤੋਂ ਗਰਮ ਰਿਹਾ।

Read Also : ਸੀਜੀਐਲ ਸਮੇਤ ਟੀਡੀਪੀਐਲ ਦੀਆਂ ਸਾਰੀਆਂ ਪ੍ਰੀਖਿਆਵਾਂ ਰੱਦ, ਮੁੱਖ ਮੰਤਰੀ ਨੇ ਕੀਤਾ ਐਲਾਨ

ਮੌਸਮ ਵਿਭਾਗ ਅਨੁਸਾਰ 18 ਅਗਸਤ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 19 ਅਗਸਤ ਨੂੰ ਪੰਜਾਬ ਵਿੱਚ ਭਾਰੀ ਮੀਂਹ ਦਾ ਦੌਰ ਜਾਰੀ ਰਹਿ ਸਕਦਾ ਹੈ, ਜਦਕਿ ਚੰਡੀਗੜ੍ਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਹਨ। 20 ਤੋਂ 23 ਅਗਸਤ ਤੱਕ ਮੌਸਮ ਵਿੱਚ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਦੌਰਾਨ ਵੀ ਕਈ ਥਾਵਾਂ ’ਤੇ ਬੱਦਲ ਛਾਏ ਰਹਿਣ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਬਣੀ ਰਹੇਗੀ।

About The Author

Related Posts