Aam Aadmi Party Punjab: ਮੋਹਾਲੀ ਹਲਕੇ ’ਚ 80 ਪਰਿਵਾਰ ਹੋਏ ਆਮ ਆਦਮੀ ਪਾਰਟੀ ’ਚ ਸ਼ਾਮਿਲ : ਸਰਬਜੀਤ ਸਿੰਘ ਸਮਾਣਾ

ਮੋਹਾਲੀ ਨੂੰ ਕੂੜਾ-ਮੁਕਤ ਸ਼ਹਿਰ ਬਣਾਇਆ ਜਾਵੇਗਾ

Satinder Mathur  Picture
Published On

Aam Aadmi Party Punjab: ਮੋਹਾਲੀ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਨਾਲ ਜੁੜੇ ਆਗੂ ਅਤੇ ਨੌਜਵਾਨ ਲਗਾਤਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਹ ਪ੍ਰਗਟਾਵਾ ਮੋਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਸੈਕਟਰ-79 ਸਥਿਤ ਆਮ ਆਦਮੀ ਪਾਰਟੀ ਦੇ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਅੱਜ 80 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਕਾਰਨ ਵੱਡੀ ਗਿਣਤੀ ਵਿੱਚ ਨੌਜਵਾਨ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਲੋਕਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰ ਰਹੀ ਹੈ, ਜਿਸ ਕਾਰਨ ਲੋਕਾਂ ਦਾ ਵਿਸ਼ਵਾਸ ਪਾਰਟੀ ਵਿੱਚ ਲਗਾਤਾਰ ਵੱਧ ਰਿਹਾ ਹੈ।ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ 35 ਸਾਲਾ ਨੌਜਵਾਨ ਨੂੰ ਮੋਹਾਲੀ ਨਗਰ ਨਿਗਮ ਦੇ ਮੇਅਰ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਹੈ ਅਤੇ ਉਹ ਇਸ ਭਰੋਸੇ 'ਤੇ ਖਰਾ ਉਤਰਨ ਲਈ ਦਿਨ-ਰਾਤ ਕੰਮ ਕਰ ਰਹੇ ਹਨ।

ਇਹ ਵੀ ਪੜ੍ਹੋ: Bribery: ਸੀਬੀਆਈ ਨੇ ਰਿਸ਼ਵਤ ਦੇ ਦੋਸ਼ ’ਚ ਆਗਰਾ ’ਚ ਬੈਂਕ ਮੈਨੇਜਰ ਨੂੰ ਕੀਤਾ ਗ੍ਰਿਫ਼ਤਾਰ 

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਮੋਹਾਲੀ ਸ਼ਹਿਰ ਵਿਕਾਸ ਅਤੇ ਸੁੰਦਰਤਾ ਦੇ ਖੇਤਰ ਵਿੱਚ ਵੱਡਾ ਬਦਲਾਅ ਦੇਖੇਗਾ ਅਤੇ ਜਲਦੀ ਹੀ ਮੋਹਾਲੀ ਨੂੰ ਕੂੜਾ-ਮੁਕਤ ਸ਼ਹਿਰ ਬਣਾਇਆ ਜਾਵੇਗਾ। ਮੇਅਰ ਨੇ ਦੱਸਿਆ ਕਿ ਉਹ ਹਰ ਰੋਜ਼ ਸਵੇਰ ਤੋਂ ਹੀ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈ ਰਹੇ ਹਨ ਅਤੇ ਸਾਰੇ ਪ੍ਰਾਜੈਕਟਾਂ ਨੂੰ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਨਗਰ ਨਿਗਮ ਦੇ ਸਬੰਧਤ ਅਧਿਕਾਰੀਆਂ ਨੂੰ ਜਵਾਬਦੇਹ ਬਣਾਇਆ ਜਾਵੇਗਾ। ਇਸ ਮੌਕੇ ਅਮਨ ਸਾਹਿਬ ਕਲੋਨੀ ਫੇਜ਼-11 ਤੋਂ ਗੌਰੀ ਬਲਾਕ ਪ੍ਰਧਾਨ ਅਤੇ ਵਰਿੰਦਰ ਦੀ ਅਗਵਾਈ ਹੇਠ ਕਈ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ ਵੀ ਹਾਜ਼ਰ ਸਨ।

About The Author

Related Posts