Punjab
Weather Alert: ਪੰਜਾਬ ਤੇ ਚੰਡੀਗੜ੍ਹ ‘ਚ ਨੌਤਪਾ ਦਾ ਅਸਰ ਤੇਜ਼, ਸੀਵਿਅਰ ਹੀਟਵੇਵ ਅਲਰਟ ਜਾਰੀ
ਪੰਜਾਬ ਵਿੱਚ 27 ਮਈ ਤੱਕ ਸੀਵਿਅਰ ਹੀਟਵੇਵ ਦਾ ਅਲਰਟ ਜਾਰੀ
ਚੰਡੀਗੜ੍ਹ। ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਨੌਤਪਾ ਦਾ ਅਸਰ ਸਾਫ਼ ਤੌਰ ‘ਤੇ ਦਿਖਾਈ ਦੇਣ ਲੱਗਾ ਹੈ। ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ 2 ਤੋਂ 4 ਡਿਗਰੀ ਤੱਕ ਵੱਧ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੋਮਵਾਰ ਨੂੰ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 44.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਸੇ ਤਰ੍ਹਾਂ ਚੰਡੀਗੜ੍ਹ ਵਿੱਚ ਵੀ ਗਰਮੀ ਨੇ ਲੋਕਾਂ ਨੂੰ ਬੇਹਾਲ ਕਰ ਦਿੱਤਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 42.7 ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ ਮੌਸਮ ਕੇਂਦਰ ਵੱਲੋਂ ਪੰਜਾਬ ਵਿੱਚ 27 ਮਈ ਤੱਕ ਸੀਵਿਅਰ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਕਈ ਜ਼ਿਲ੍ਹਿਆਂ ਵਿੱਚ ਲੂ ਕਾਰਨ ਹਾਲਾਤ ਕਾਫ਼ੀ ਖਰਾਬ ਰਹਿ ਸਕਦੇ ਹਨ।
Read Also : Neet ਤੋਂ ਬਾਅਦ ਹੁਣ CBSE ਮੁਲਾਂਕਣ 'ਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ: ਕੇਜਰੀਵਾਲ
About The Author