Punjab Weather News: ਪੰਜਾਬ ਤੇ ਚੰਡੀਗੜ੍ਹ ’ਚ ਬਦਲਿਆ ਮੌਸਮ, ਕਈ ਥਾਵਾਂ ’ਤੇ ਮੀਂਹ ਤੇ ਗੜੇਮਾਰੀ

12 ਜ਼ਿਲ੍ਹਿਆਂ ’ਚ ਅੱਜ ਮੀਂਹ ਦੀ ਸੰਭਾਵਨਾ, 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੀ ਚਿਤਾਵਨੀ

Khushdeep Singh Picture
Published On

ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਤੇ ਚੰਡੀਗੜ੍ਹ ਵਿੱਚ ਮੌਸਮ ਨੇ ਇਕ ਵਾਰ ਫਿਰ ਕਰਵਟ ਲਈ ਹੈ। ਸੂਬੇ ਦੇ ਕਈ ਹਿੱਸਿਆਂ ’ਚ ਮੀਂਹ ਤੇ ਗੜੇਮਾਰੀ ਹੋਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਵੀ ਪੰਜਾਬ ਦੇ ਕਈ ਇਲਾਕਿਆਂ ’ਚ ਗਰਜ-ਚਮਕ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਅਸਮਾਨੀ ਬਿਜਲੀ ਡਿੱਗਣ ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ’ਚ ਆਏ ਬਦਲਾਅ ਦਾ ਅਸਰ ਤਾਪਮਾਨ ’ਤੇ ਵੀ ਵੇਖਣ ਨੂੂੰ ਮਿਲਿਆ ਹੈ। ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਪਿਛਲੇ ਦਿਨ ਦੇ ਮੁਕਾਬਲੇ 1.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ ਤਾਪਮਾਨ ਅਜੇ ਵੀ ਆਮ ਦੇ ਨੇੜੇ ਬਣਿਆ ਹੋਇਆ ਹੈ। ਬੁੱਧਵਾਰ ਨੂੰ ਸੂਬੇ ’ਚ ਸਭ ਤੋਂ ਵੱਧ ਤਾਪਮਾਨ ਬਠਿੰਡਾ ’ਚ 36.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 12 ਜ਼ਿਲ੍ਹਿਆਂ ’ਚ ਮੀਂਹ ਪੈਣ ਦੇ ਆਸਾਰ ਹਨ। ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। Punjab Weather News

ਇਸ ਤੋਂ ਇਲਾਵਾ ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੋਪੜ, ਪਟਿਆਲਾ ਤੇ ਮੋਹਾਲੀ ’ਚ ਵੀ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ ਤੇ ਮੋਹਾਲੀ ’ਚ ਕੁਝ ਥਾਵਾਂ ’ਤੇ ਗਰਜ-ਚਮਕ ਦੇ ਨਾਲ ਆਕਾਸ਼ੀ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਨ੍ਹਾਂ ਇਲਾਕਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਚੰਡੀਗੜ੍ਹ ਵਿੱਚ ਵੀ ਤੇਜ਼ ਹਵਾਵਾਂ ਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ ਪੰਜਾਬ ’ਚ 8 ਤੋਂ 10 ਅਕਤੂਬਰ ਤੱਕ ਮੌਸਮ ’ਚ ਬਦਲਾਅ ਜਾਰੀ ਰਹਿ ਸਕਦਾ ਹੈ। ਇਸ ਦੌਰਾਨ ਗਰਜ-ਚਮਕ, ਆਕਾਸ਼ੀ ਬਿਜਲੀ ਤੇ ਤੇਜ਼ ਹਵਾਵਾਂ ਦਾ ਅਸਰ ਦੇਖਣ ਨੂੰ ਮਿਲੇਗਾ। 9 ਤੇ 10 ਅਕਤੂਬਰ ਨੂੰ ਹਵਾਵਾਂ ਦੀ ਰਫ਼ਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਤੱਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਵਿਗਾੜ ਦਾ ਪ੍ਰਭਾਵ ਹੁਣ ਕਮਜ਼ੋਰ ਪੈ ਰਿਹਾ ਹੈ। ਦੱਖਣੀ ਹਰਿਆਣਾ ਉੱਪਰ ਬਣਿਆ ਚੱਕਰਵਾਤੀ ਚੱਕਰ ਵੀ ਕਮਜ਼ੋਰ ਹੋ ਗਿਆ ਹੈ। ਇਸ ਕਾਰਨ ਆਉਣ ਵਾਲੇ ਦਿਨਾਂ ’ਚ ਮੌਸਮ ’ਚ ਆਇਆ ਬਦਲਾਅ ਹੌਲੀ-ਹੌਲੀ ਘੱਟ ਹੋਣ ਦੀ ਸੰਭਾਵਨਾ ਹੈ। Punjab Weather News

ਇਹ ਵੀ ਪੜ੍ਹੋ : Punjab News: ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

About The Author

Related Posts