Nasha Mukt Bharat Abhiyan: ਉਪ ਰਾਸ਼ਟਰਪਤੀ ਅਤੇ ਗ੍ਰਹਿ ਮੰਤਰੀ ਵੱਲੋਂ ਦੇਸ਼ ਵਾਸੀਆਂ ਨੂੰ ‘ਨਸ਼ਾ ਮੁਕਤ ਭਾਰਤ’ ਬਣਾਉਣ ਦੇ ਸੰਕਲਪ ਨੂੰ ਦੁਹਰਾਉਣ ਦੀ ਅਪੀਲ

ਸਾਡੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਦੇ ਸਾਡੇ ਸੰਕਲਪ ਨੂੰ ਹੋਰ ਮਜ਼ਬੂਤ ਕਰੋ: ਅਮਿਤ ਸ਼ਾਹ

Satinder Mathur  Picture
Published On

Nasha Mukt Bharat Abhiyan: ਨਵੀਂ ਦਿੱਲੀ, (ਸੱਚ ਕਹੂੰ ਨਿਊਜ਼/ਹਿੰ.ਸ.)। ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਅਤੇ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਅੱਜ ਦੇਸ਼ ਵਾਸੀਆਂ ਨੂੰ ਨਸ਼ਾ ਵਿਰੋਧੀ ਅੰਤਰਰਾਸ਼ਟਰੀ ਦਿਵਸ 'ਤੇ 'ਨਸ਼ਾ ਮੁਕਤ ਭਾਰਤ' ਬਣਾਉਣ ਦੇ ਸਮੂਹਿਕ ਸੰਕਲਪ ਨੂੰ ਦੁਹਰਾਉਣ ਦੀ ਅਪੀਲ ਕੀਤੀ।

ਉਪ ਰਾਸ਼ਟਰਪਤੀ ਨੇ ਐਕਸ ’ਤੇ ਕਿਹਾ, "ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ 'ਤੇ, ਆਓ ਆਪਾਂ 'ਨਸ਼ਾ ਮੁਕਤ ਭਾਰਤ' ਬਣਾਉਣ ਲਈ ਆਪਣੇ ਸਮੂਹਿਕ ਸੰਕਲਪ ਨੂੰ ਨਵਿਆਈਏ। ਮੈਂ ਉਨ੍ਹਾਂ ਯੂਨੀਵਰਸਿਟੀਆਂ, ਵਿੱਦਿਅਕ ਸੰਸਥਾਵਾਂ ਅਤੇ ਸੰਗਠਨਾਂ ਦੀ ਸ਼ਲਾਘਾ ਕਰਦਾ ਹਾਂ ਜੋ ਇਸ ਮੁਹਿੰਮ ਨੂੰ ਸਰਗਰਮੀ ਨਾਲ ਅੱਗੇ ਵਧਾ ਰਹੇ ਹਨ। ਉਨ੍ਹਾਂ ਦੇ ਯਤਨ ਇੱਕ ਮਜ਼ਬੂਤ, ਸਿਹਤਮੰਦ ਅਤੇ ਨਸ਼ਾ ਮੁਕਤ ਭਾਰਤ ਬਣਾਉਣ ਵਿੱਚ ਸਾਰਥਕ ਯੋਗਦਾਨ ਪਾ ਰਹੇ ਹਨ। ਆਓ, ਅਸੀਂ ਸਾਰੇ ਇਕੱਠੇ ਹੋ ਕੇ ਜਾਗਰੂਕਤਾ ਫੈਲਾਈਏ, ਨਸ਼ੇ ਛੱਡਣ ਦੀ ਪ੍ਰਕਿਰਿਆ ਵਿੱਚੋਂ ਲੰਘ ਰਹੇ ਲੋਕਾਂ ਦਾ ਸਮਰਥਨ ਕਰੀਏ ਅਤੇ ਆਪਣੇ ਨੌਜਵਾਨਾਂ ਨੂੰ ਨਸ਼ਿਆਂ ਦੀ ਬਜਾਏ ਜ਼ਿੰਦਗੀ ਵਿੱਚ ਉਮੀਦ, ਸਿਹਤ ਅਤੇ ਜੀਵਨ ਦਾ ਮਕਸਤ ਚੁਣਨ ਲਈ ਪ੍ਰੇਰਿਤ ਕਰੀਏ।"


ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੀ ਵਿਸ਼ਵਵਿਆਪੀ ਚੁਣੌਤੀ ਵਿਰੁੱਧ ਸਭ ਤੋਂ ਮਜ਼ਬੂਤ ਲੜਾਈ ਲੜੀ ਹੈ। ਇਹ ਤਹਿਤ ਨਾਰਕੋ-ਕਾਰਟੈਲ (ਅੰਤਰਰਾਸ਼ਟਰੀ ਅਪਰਾਧਿਕ ਸੰਗਠਨ) ਨੂੰ ਮਜ਼ਬੂਤੀ ਨਾਲ ਖਤਮ ਕਰ ਦਿੱਤਾ ਗਿਆ ਹੈ ਅਤੇ ਪ੍ਰਭਾਵਿਤ ਲੋਕਾਂ ਦੀ ਉਚਿਤ ਦੇਖਭਾਲ ਅਤੇ ਹਮਦਰਦੀ ਨਾਲ ਇਲਾਜ ਕੀਤਾ ਗਿਆ ਹੈ। ਇਹ ਦਿਨ ਸਾਡੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਦੇ ਸਾਡੇ ਸੰਕਲਪ ਨੂੰ ਹੋਰ ਮਜ਼ਬੂਤ ਕਰੇ।

About The Author

Related Posts