Cyclone Arnab: ਚੱਕਰਵਾਤ ਅਰਨਬ ਹੋਇਆ ਹੋਰ ਵੀ ਖਤਰਨਾਕ, ਕਈ ਸੂਬਿਆਂ ’ਚ ਅਲਰਟ ਜਾਰੀ, 60 ਤੋਂ ਵੱਧ ਟ੍ਰੇਨਾਂ ਰੱਦ
ਚੱਕਰਵਾਤ ਅਰਨਬ ਹੋਇਆ ਹੋਰ ਵੀ ਖਤਰਨਾਕ, ਕਈ ਸੂਬਿਆਂ ’ਚ ਅਲਰਟ ਜਾਰੀ, 60 ਤੋਂ ਵੱਧ ਟ੍ਰੇਨਾਂ ਰੱਦ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼/ਏਜੰਸੀ)। ਚੱਕਰਵਾਤ ਅਰਨਬ ਪੱਛਮੀ-ਮੱਧ ਬੰਗਾਲ ਦੀ ਖਾੜੀ ’ਚ ਬੇਹੱਦ ਗੰਭੀਰ ਚੱਕਰਵਾਤੀ ਤੂਫਾਨ ਵਿੱਚ ਬਦਲ ਗਿਆ ਹੈ। ਮੌਸਮ ਵਿਭਾਗ ਅਨੁਸਾਰ, ਤੂਫਾਨ ਦੇ 28 ਅਕਤੂਬਰ ਨੂੰ ਯਾਨਮ ਦੇ ਨੇੜੇ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਉਣ ਦੀ ਸੰਭਾਵਨਾ ਹੈ। ਇਸ ਦੌਰਾਨ 115 ਤੋਂ 125 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ, ਜਦਕਿ ਤੇਜ਼ ਹਵਾਵਾਂ ਦੀ ਗਤੀ 140 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਤੂਫਾਨ ਦੇ ਖ਼ਤਰੇ ਨੂੰ ਵੇਖਦਿਆਂ ਆਂਧਰਾ ਪ੍ਰਦੇਸ਼ ਤੇ ਦੱਖਣੀ ਓਡੀਸ਼ਾ ਦੇ ਤੱਟਵਰਤੀ ਇਲਾਕਿਆਂ ’ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
ਓਡੀਸ਼ਾ ਦੇ ਛੇ ਜ਼ਿਲ੍ਹਿਆਂ ’ਚ ਚੇਤਾਵਨੀ ਜਾਰੀ ਕਰਕੇ ਐਨਡੀਆਰਐਫ, ਫਾਇਰ ਬ੍ਰਿਗੇਡ ਤੇ ਪੁਲਿਸ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਪੱਛਮੀ ਬੰਗਾਲ, ਬਿਹਾਰ, ਝਾਰਖੰਡ, ਤੇਲੰਗਾਨਾ ਤੇ ਹੋਰ ਸੂਬਿਆਂ ’ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਚੱਕਰਵਾਤ ਦੇ ਮੱਦੇਨਜ਼ਰ ਰੇਲਵੇ ਨੇ 4 ਨਵੰਬਰ ਤੱਕ 60 ਤੋਂ ਵੱਧ ਰੇਲਗੱਡੀਆਂ ਰੱਦ ਕਰ ਦਿੱਤੀਆਂ ਹਨ ਤੇ ਕਈ ਟ੍ਰੇਨਾਂ ਦੇ ਰੂਟਾਂ ’ਚ ਬਦਲਾਅ ਕੀਤਾ ਹੈ। ਯਾਤਰੀਆਂ ਨੂੰ ਸਫ਼ਰ ਕਰਨ ਤੋਂ ਪਹਿਲਾਂ ਰੇਲਗੱਡੀਆਂ ਦੀ ਸਥਿਤੀ ਦੀ ਜਾਂਚ ਕਰਨ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ : Punjab Weather Update: ਪੰਜਾਬ ’ਚ 28 ਤੋਂ 30 ਅਕਤੂਬਰ ਤੱਕ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ
Comments