Delhi Metro Stations Closed: ਦਿੱਲੀ ਦੇ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ

ਅਗਲੇ ਨੋਟਿਸ ਤੱਕ ਬੰਦ ਕੀਤੇ ਗਏ ਹਨ ਸਟੇਸ਼ਨ

Khushdeep Singh Picture
Published On

Delhi News: ਨਵੀਂ ਦਿੱਲੀ (ਸੱਚ ਕਹੂੰ ਨਿਊਜ਼/ਹਿੰ.ਸ.)। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀਐਮਆਰਸੀ) ਨੇ ਰਾਜਧਾਨੀ ਦੇ 16 ਮੈਟਰੋ ਸਟੇਸ਼ਨਾਂ ਨੂੰ ਅਗਲੇ ਨੋਟਿਸ ਤੱਕ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਸਟੇਸ਼ਨਾਂ ’ਤੇ ਯਾਤਰੀਆਂ ਦੇ ਦਾਖਲੇ ਤੇ ਨਿਕਾਸ ’ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਬੁੱਧਵਾਰ ਨੂੰ, ਡੀਐਮਆਰਸੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪੋਸਟ ’ਚ ਜਾਣਕਾਰੀ ਦਿੱਤੀ ਕਿ ਰਾਜਧਾਨੀ ਦੇ 16 ਮੈਟਰੋ ਸਟੇਸ਼ਨਾਂ ਨੂੰ ਅਗਲੇ ਨੋਟਿਸ ਤੱਕ ਬੰਦ ਕਰ ਦਿੱਤਾ ਗਿਆ ਹੈ। ਰਾਜੀਵ ਚੌਕ, ਮੰਡੀ ਹਾਊਸ ਤੇ ਕੇਂਦਰੀ ਸਕੱਤਰੇਤ ਮੈਟਰੋ ਸਟੇਸ਼ਨਾਂ ’ਤੇ ਸਿਰਫ਼ ਇੰਟਰਚੇਂਜ (ਲਾਈਨ ਤਬਦੀਲੀ) ਸਹੂਲਤਾਂ ਉਪਲਬਧ ਹੋਣਗੀਆਂ। ਇਨ੍ਹਾਂ ਸਟੇਸ਼ਨਾਂ ’ਤੇ ਯਾਤਰੀਆਂ ਦੇ ਦਾਖਲੇ ਤੇ ਨਿਕਾਸ ਦੀ ਇਜਾਜ਼ਤ ਨਹੀਂ ਹੋਵੇਗੀ। ਡੀਐਮਆਰਸੀ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ, ਅਗਲੇ ਨੋਟਿਸ ਤੱਕ ਬੰਦ ਕੀਤੇ ਗਏ ਮੈਟਰੋ ਸਟੇਸ਼ਨਾਂ ’ਚ ਲੋਕ ਕਲਿਆਣ ਮਾਰਗ, ਰਾਜੀਵ ਚੌਕ, ਪਟੇਲ ਚੌਕ, ਰਾਮਕ੍ਰਿਸ਼ਨ ਆਸ਼ਰਮ ਮਾਰਗ, ਬਾਰਾਖੰਭਾ ਰੋਡ, ਸੁਪਰੀਮ ਕੋਰਟ, ਸੇਵਾ ਤੀਰਥ, ਜਨਪਥ, ਮੰਡੀ ਹਾਊਸ, ਕੇਂਦਰੀ ਸਕੱਤਰੇਤ, ਆਈਟੀਓ, ਦਿੱਲੀ ਗੇਟ, ਇੰਦਰਪ੍ਰਸਥ, ਖਾਨ ਮਾਰਕੀਟ, ਜ਼ੋਰ ਬਾਗ ਤੇ ਸ਼ਿਵਾਜੀ ਸਟੇਡੀਅਮ ਸ਼ਾਮਲ ਹਨ।

Read Also : Punjab Crime News: ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦਾ ਕਤਲ

About The Author

Related Posts