Delhi News: ਸੱਤਿਆ ਨਿਕੇਤਨ ਹਾਦਸੇ ਤੋਂ ਬਾਅਦ ਦਿੱਲੀ ’ਚ ਪੰਜਵੀਂ ਮੰਜ਼ਿਲ ਦੀਆਂ ਇਮਾਰਤਾਂ ਨੂੰ ਤੁਰੰਤ ਸੀਲ ਕਰਨ ਦੇ ਨਿਰਦੇਸ਼
ਸੱਤਿਆ ਨਿਕੇਤਨ ਹਾਦਸੇ ਤੋਂ ਬਾਅਦ ਦਿੱਲੀ ’ਚ ਪੰਜਵੀਂ ਮੰਜ਼ਿਲ ਦੀਆਂ ਇਮਾਰਤਾਂ ਨੂੰ ਤੁਰੰਤ ਸੀਲ ਕਰਨ ਦੇ ਨਿਰਦੇਸ਼
ਨਵੀਂ ਦਿੱਲੀ (ਸੱਚ ਕਹੂੰ ਨਿਊਜ਼/ਹਿੰ.ਸ.)। ਮੁੱਖ ਮੰਤਰੀ ਰੇਖਾ ਗੁਪਤਾ ਨੇ ਸੋਮਵਾਰ ਸਵੇਰੇ ਸੱਤਿਆ ਨਿਕੇਤਨ ਹਾਦਸੇ ਵਾਲੀ ਥਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਤੇ ਚੱਲ ਰਹੀ ਕਾਰਵਾਈ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਮਾਰਤ ਦੇ ਮਾਲਕ ਖਿਲਾਫ਼ ਐਫਆਈਆਰ ਦਰਜ ਕਰ ਲਈ ਗਈ ਹੈ। ਮੁੱਖ ਮੰਤਰੀ ਨੇ ਦਿੱਲੀ ’ਚ ਪੰਜਵੀਂ ਮੰਜ਼ਿਲ ਵਾਲੀਆਂ ਇਮਾਰਤਾਂ ਨੂੰ ਤੁਰੰਤ ਸੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਹਾਦਸੇ ਲਈ ਜ਼ਿੰਮੇਵਾਰ ਪਾਏ ਗਏ ਐਮਸੀਡੀ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਨੇੜਲੇ ਪੀਜੀ ਤੇ ਇਮਾਰਤਾਂ ਦੀ ਵੀ ਡੂੰਘਾਈ ਨਾਲ ਜਾਂਚ ਕਰਨ ਤੇ ਨਿਯਮਾਂ ਦੀ ਕੋਈ ਉਲੰਘਣਾ ਪਾਏ ਜਾਣ ’ਤੇ ਉਨ੍ਹਾਂ ਨੂੰ ਸੀਲ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਦਿੱਲੀ ਦੇ ਲੋਕਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ, ਕਿਸੇ ਨੂੰ ਵੀ ਲਾਪਰਵਾਹੀ ਲਈ ਬਖਸ਼ਿਆ ਨਹੀਂ ਜਾਵੇਗਾ। ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਛੇ ਹੋ ਗਈ ਹੈ ਤੇ ਬਚਾਅ ਅਤੇ ਰਾਹਤ ਕਾਰਜ ਜਾਰੀ ਹਨ। Delhi Building Accident
ਇਹ ਵੀ ਪੜ੍ਹੋ : Gold Price Today: ਸਰਾਫਾ ਬਾਜ਼ਾਰ ’ਚ ਮਾਮੂਲੀ ਗਿਰਾਵਟ, ਸੋਨੇ ਤੇ ਚਾਂਦੀ ਦੀ ਫਿੱਕੀ ਪਈ ਚਮਕ