ਕੁਲਗਾਮ ‘ਚ ਮੁਕਾਬਲੇ ਦੌਰਾਨ, ਦੋ ਅੱਤਵਾਦੀ ਢੇਰ

Sach Kahoon Punjabi Desk Picture
Published On

ਕੁਲਗਾਮ ‘ਚ ਮੁਕਾਬਲੇ ਦੌਰਾਨ, ਦੋ ਅੱਤਵਾਦੀ ਢੇਰ

ਸ਼੍ਰੀਨਗਰ। ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ‘ਚ ਸੁਰੱਖਿਆ ਦਸਤਿਆਂ ਨੇ ਮੁਕਾਬਲੇ ‘ਚ 2 ਅੱਤਵਾਦੀਆਂ ਨੂੰ ਮਾਰ ਸੁੱਟਿਆ ਹੈ। ਇੱਥੋਂ ਦੇ ਵਾਨਪੋਰਾ ਇਲਾਕੇ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੂਫੀਆ ਸੂਚਨਾ ਤੋਂ ਬਾਅਦ ਸੁਰੱਖਿਆ ਦਸਤਿਆਂ ਨੇ ਇਹ ਕਾਰਵਾਈ ਸ਼ੁਰੂ ਕੀਤੀ। ਬੀਤੇ ਕੁਝ ਦਿਨਾਂ ‘ਚ ਸੁਰੱਖਿਆ ਦਸਤਿਆਂ ਨੇ ਘਾਟੀ ‘ਚ ਅੱਤਵਾਦੀਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਹੈ। ਭਾਰਤੀ ਫੌਜ, ਸੀ.ਆਰ.ਪੀ.ਐੱਫ. ਅਤੇ ਜੰਮੂ-ਕਸ਼ਮੀਰ ਪੁਲਸ ਦੀ ਸਾਂਝੀ ਟੀਮ ਨੇ ਆਪਰੇਸ਼ਨ ਸ਼ੁਰੂ ਕੀਤਾ। ਢੇਰ ਕੀਤੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ ਕਰ ਲਏ ਗਏ ਹਨ।

ਕੁਲਗਾਮ ‘ਚ 5 ਦਿਨਾਂ ਦੇ ਅੰਦਰ ਇਹ ਦੂਜਾ ਆਪਰੇਸ਼ਨ ਹੈ। ਇਸ ਤੋਂ ਪਹਿਲਾਂ ਮੰਜਗਾਮ ਇਲਾਕੇ ‘ਚ ਸੁਰੱਖਿਆ ਦਸਤਿਆਂ ਨੇ ਮੁਕਾਬਲੇ ‘ਚ 2 ਅੱਤਵਾਦੀਆਂ ਨੂੰ ਮਾਰ ਸੁੱਟਿਆ ਸੀ। ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਦੱਖਣ ਕਸ਼ਮੀਰ ਦੇ ਇਸ ਜ਼ਿਲ੍ਹੇ ਦੇ ਵਾਨਪੁਰਾ ਇਲਾਕੇ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਇਲਾਕੇ ਦੀ ਘੇਰਾਬੰਦੀ ਕੀਤੀ ਗਈ ਅਤੇ ਤਲਾਸ਼ ਮੁਹਿੰਮ ਚਲਾਈ ਗਈ। ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਸੁਰੱਖਿਆ ਫੋਰਸਾਂ ‘ਤੇ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਜਵਾਬੀ ਕਾਰਵਾਈ ਕੀਤੀ ਗਈ। ਹਾਲੇ ਸਰਚ ਆਪਰੇਸ਼ਨ ਜਾਰੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Related Posts