Delhi News: ਅਰਵਿੰਦ ਕੇਜਰੀਵਾਲ ਨੇ ਭਾਜਪਾ ਨੂੰ ਦਿੱਤੀ ਨਸੀਹਤ! ਕਿਹਾ, ਪੰਜਾਬ ਤੋਂ ਸਿੱਖ ਕੇ ਆਪਣੇ ਰਾਜਾਂ 'ਚ ਵੀ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ : ਕੇਜਰੀਵਾਲ

Ravinder Sharma Picture
Published On

ਨਵੀਂ ਦਿੱਲੀ। ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ ਆਪਣੇ ਸ਼ਾਸਨ ਵਾਲੇ ਰਾਜਾਂ ਵਿੱਚ ਨਸ਼ਾ ਖ਼ਤਮ ਕਰਨ ਲਈ ਪੰਜਾਬ ਦੀ "ਆਪ" ਸਰਕਾਰ ਤੋਂ ਸਿੱਖਣ ਦੀ ਸਲਾਹ ਦਿੱਤੀ ਹੈ, ਤਾਂ ਜੋ ਪੂਰੇ ਦੇਸ਼ ਵਿੱਚ ਫੈਲ ਰਹੇ ਨਸ਼ੇ 'ਤੇ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸੇ ਸਮੇਂ ਪੰਜਾਬ ਵਿੱਚ ਪਾਕਿਸਤਾਨ ਤੋਂ 80 ਫੀਸਦੀ ਨਸ਼ਾ ਆਉਂਦਾ ਸੀ, ਜਿਸ 'ਤੇ ਪੰਜਾਬ ਸਰਕਾਰ ਨੇ ਐਂਟੀ-ਡ੍ਰੋਨ ਸਿਸਟਮ ਲਗਾ ਕੇ ਕਾਬੂ ਪਾ ਲਿਆ। ਪਰ ਹੁਣ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਪੰਜਾਬ ਵਿੱਚ 80 ਫੀਸਦੀ ਨਸ਼ਾ ਆ ਰਿਹਾ ਹੈ। ਸਭ ਤੋਂ ਵੱਧ ਨਸ਼ਾ ਗੁਜਰਾਤ ਦੇ ਮੁੰਦਰਾ ਪੋਰਟ ਤੋਂ ਆ ਰਿਹਾ ਹੈ, ਜਿਸ ਨੂੰ ਰੋਕਣ ਦੀ ਜ਼ਿੰਮੇਵਾਰੀ ਬੀਜੇਪੀ ਦੀ ਕੇਂਦਰ ਸਰਕਾਰ ਦੀ ਹੈ, ਪਰ ਬੀਜੇਪੀ ਇਸ ਨੂੰ ਰੋਕਣ ਵਿੱਚ ਨਾਕਾਮ ਹੈ ਜਾਂ ਫਿਰ ਰੋਕਣਾ ਹੀ ਨਹੀਂ ਚਾਹੁੰਦੀ।

2022 ਵਿੱਚ ਜਦੋਂ ਸਾਡੀ ਸਰਕਾਰ ਬਣੀ ਸੀ ਤਾਂ 80 ਫੀਸਦੀ ਡਰੱਗਜ਼ ਪਾਕਿਸਤਾਨ ਤੋਂ ਆਉਂਦੀ ਸੀ। "ਆਪ" ਸਰਕਾਰ ਨੇ ਐਂਟੀ-ਡ੍ਰੋਨ ਸਿਸਟਮ ਲਗਾ ਕੇ ਪਾਕਿਸਤਾਨ ਤੋਂ ਆਉਣ ਵਾਲੀ ਡਰੱਗਜ਼ 'ਤੇ ਕਾਬੂ ਪਾਇਆ। ਅੱਜ ਸਿਰਫ਼ 20 ਫੀਸਦੀ ਡਰੱਗਜ਼ ਪਾਕਿਸਤਾਨ ਤੋਂ ਆਉਂਦੀ ਹੈ। ਅੱਜ 80 ਫੀਸਦੀ ਡਰੱਗਜ਼ ਬੀਜੇਪੀ ਸ਼ਾਸਿਤ ਰਾਜਾਂ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਹੀ ਹੈ। ਬੀਜੇਪੀ ਆਪਣੇ ਰਾਜਾਂ ਵਿੱਚ ਨਸ਼ੇ ਦਾ ਧੰਦਾ ਰੋਕਣ ਵਿੱਚ ਨਾਕਾਮ ਰਹੀ ਹੈ ਜਾਂ ਰੋਕਣਾ ਨਹੀਂ ਚਾਹੁੰਦੀ? ਗੁਜਰਾਤ ਵਿੱਚ ਤੀਹ ਸਾਲਾਂ ਤੋਂ ਇਨ੍ਹਾਂ ਦੀ ਸਰਕਾਰ ਹੈ ਅਤੇ ਨਸ਼ੇ ਦਾ ਸਭ ਤੋਂ ਵੱਧ ਧੰਦਾ ਉੱਥੇ ਹੀ ਹੈ।

Read Also : ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਸਖ਼ਤ ਮੁਹਿੰਮ; ਦੁਨੀਆ ਭਰ ਤੋਂ ਅਪਰਾਧੀਆਂ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ: ਬਲਤੇਜ ਪੰਨੂ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਸ਼ਾਸਿਤ ਗੁਜਰਾਤ ਦੇ ਮੁੰਦਰਾ ਪੋਰਟ ਤੋਂ ਨਸ਼ਾ ਭਾਰਤ ਆਉਂਦਾ ਹੈ, ਜਿਸ ਨੂੰ ਰੋਕਣ ਦੀ ਜ਼ਿੰਮੇਵਾਰੀ ਕੇਂਦਰ ਦੀ ਬੀਜੇਪੀ ਸਰਕਾਰ ਦੀ ਹੈ। ਅਤੇ ਇਨ੍ਹਾਂ ਦੀ ਬੇਸ਼ਰਮੀ ਦੇਖੋ; ਪੰਜਾਬ ਵਿੱਚ ਇਹ ਲੋਕ ਨਸ਼ੇ ਦੇ ਖ਼ਿਲਾਫ਼ ਯਾਤਰਾ ਕੱਢ ਰਹੇ ਹਨ। ਪੰਜਾਬ ਤੋਂ ਸਿੱਖੋ। "ਆਪ" ਤੋਂ ਸਿੱਖੋ ਅਤੇ ਆਪਣੇ ਰਾਜਾਂ ਵਿੱਚ ਵੀ ਨਸ਼ਾ ਖ਼ਤਮ ਕਰੋ। ਹਰ ਗੱਲ ਵਿੱਚ ਰਾਜਨੀਤੀ ਨਾ ਕਰੋ।

ਦੂਜੇ ਪਾਸੇ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ 'ਐਕਸ' 'ਤੇ ਕਿਹਾ ਕਿ ਪੰਜਾਬ ਵਿੱਚ 80 ਪ੍ਰਤੀਸ਼ਤ ਡਰੱਗਜ਼ ਬੀਜੇਪੀ ਸ਼ਾਸਿਤ ਰਾਜਾਂ ਤੋਂ ਆ ਰਹੀ ਹੈ। ਇਹ ਸਪਲਾਈ ਕਿਉਂ ਨਹੀਂ ਰੋਕੀ ਜਾ ਰਹੀ? ਕੀ ਬੀਜੇਪੀ ਡਰੱਗ ਤਸਕਰਾਂ ਨਾਲ ਮਿਲ ਕੇ ਦੇਸ਼ ਵਿੱਚ ਨਸ਼ੇ ਨੂੰ ਬੜਾਵਾ ਦੇ ਰਹੀ ਹੈ?

About The Author

Related Posts