Punjab

Punjab Youth Congress: ਧੂਰੀ ਦੇ ਸ਼ੁਭਮ ਸ਼ਰਮਾ ਸ਼ੁਭੀ ਬਣੇ ਪੰਜਾਬ ਯੂਥ ਕਾਂਗਰਸ ਦੇ ਨਵੇਂ ਸੂਬਾ ਪ੍ਰਧਾਨ
Health News: ਪੰਜਾਬ 'ਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ
Kejriwal: ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ, ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੈ: ਅਰਵਿੰਦ ਕੇਜਰੀਵਾਲ
Punjab Government Schemes: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ 'ਆਪ' ਵੱਲੋਂ ਦਿੱਤੀਆਂ 100% ਗਾਰੰਟੀਆਂ ਪੂਰੀਆਂ ਕੀਤੀਆਂ: ਬਲਤੇਜ ਪੰਨੂ
Punjab Education News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਕੂਲ ਫੀਸਾਂ ਵਿੱਚ ਆਪਹੁਦਰੇ ਵਾਧੇ ਉੱਤੇ ਨਕੇਲ, ਵਾਧੇ ਦੀ ਸਾਲਾਨਾ ਹੱਦ ਪੰਜ ਫੀਸਦੀ ਤੈਅ

ਮਨੀਸ਼ ਸਿਸੋਦੀਆ ਨੂੰ 17 ਮਾਰਚ ਤੱਕ ਭੇਜਿਆ ਈਡੀ ਦੀ ਹਿਰਾਸਤ ’ਚ

Sach Kahoon Punjabi Desk Picture
Published On

ਸੀਬੀਆਈ ਕੇਸ ਵਿੱਚ ਜ਼ਮਾਨਤ ’ਤੇ ਸੁਣਵਾਈ 21 ਮਾਰਚ ਨੂੰ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਫਸੇ ਮਨੀਸ਼ ਸਿਸੋਦੀਆ (Manish Sisodia) ਦਾ ਅਦਾਲਤ ਨੇ 7 ਦਿਨਾਂ ਦਾ ਈਡੀ ਨੂੰ ਰਿਮਾਂਡ ਦਿੱਤਾ ਹੈ।  ਹਾਲਾਂਕਿ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਦੇ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ। ਈਡੀ ਸਿਸੋਦੀਆ ਨੂੰ ਲੈ ਕੇ ਦੁਪਹਿਰ 2 ਵਜੇ ਦਿੱਲੀ ਦੀ ਰਾਉਸ ਐਵੇਨਿਊ ਕੋਰਟ ਪਹੁੰਚੀ ਸੀ। ਮਾਮਲੇ ਦੀ ਸੁਣਵਾਈ ਕਰਦਿਆਂ ਵਿਸ਼ੇਸ਼ ਜੱਜ ਐਮਕੇ ਨਾਗਪਾਲ ਨੇ ਪਹਿਲਾਂ ਈਡੀ ਦੇ ਰਿਮਾਂਡ ‘ਤੇ ਸੁਣਵਾਈ ਸ਼ੁਰੂ ਕੀਤੀ। ਇਸ ਦੇ ਨਾਲ ਹੀ ਅਦਾਲਤ ਹੁਣ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ 21 ਮਾਰਚ ਨੂੰ ਦੁਪਹਿਰ 2 ਵਜੇ ਸੁਣਵਾਈ ਕਰੇਗੀ। ਦੱਸ ਦੇਈਏ ਕਿ ਈਡੀ ਨੇ ਸਿਸੋਦੀਆ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਵੀਰਵਾਰ ਦੇਰ ਸ਼ਾਮ ਤਿਹਾੜ ਜੇਲ੍ਹ ਵਿੱਚ ਗ੍ਰਿਫ਼ਤਾਰ ਕੀਤਾ ਸੀ। ਅੱਜ ਉਨ੍ਹ੍ਵਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ

About The Author

Related Posts