Rahul Gandhi FIR: ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਸਮੇਤ ਕਈ ਆਗੂਆਂ ’ਤੇ ਦਿੱਲੀ ’ਚ FIR

ਆਕਾਸ਼ਵਾਣੀ ਭਵਨ ’ਚ ਜ਼ਬਰਦਸਤੀ ਦਾਖਲ ਹੋਣ ਦੇ ਦੋਸ਼

Khushdeep Singh Picture
Published On

ਨਵੀਂ ਦਿੱਲੀ। ਦਿੱਲੀ ਪੁਲਿਸ ਨੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ ਤੇ ‘ਇੰਡੀਆ’ ਬਲਾਕ ਦੇ ਹੋਰ ਸੰਸਦ ਮੈਂਬਰਾਂ ਵਿਰੁੱਧ ਆਕਾਸ਼ਵਾਣੀ ਭਵਨ ’ਚ ਜ਼ਬਰਦਸਤੀ ਦਾਖਲ ਹੋਣ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਐਫਆਈਆਰ ਦਰਜ ਕੀਤੀ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਕਿਹਾ ਕਿ ਦਿੱਲੀ ਪੁਲਿਸ ਨੂੰ ਕਈ ਵਿਰੋਧੀ ਆਗੂਆਂ ਵਿਰੁੱਧ ਸ਼ਿਕਾਇਤ ਮਿਲੀ ਸੀ, ਜਿਸ ਦੇ ਆਧਾਰ ’ਤੇ ਐਫਆਈਆਰ ਦਰਜ ਕੀਤੀ ਗਈ ਸੀ। ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ ਤੇ ਹੋਰ ਸੰਸਦ ਮੈਂਬਰ ਮੰਗਲਵਾਰ ਨੂੰ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਵਿਰੁੱਧ ਪ੍ਰਦਰਸ਼ਨ ਦੌਰਾਨ ਆਕਾਸ਼ਵਾਣੀ ਭਵਨ ਕੰਪਲੈਕਸ ’ਚ ਇਕੱਠੇ ਹੋਏ ਸਨ। ਉਹ ਚੋਣ ਕਮਿਸ਼ਨ ਦੇ ਦਫ਼ਤਰ ਵੱਲ ਮਾਰਚ ਕਰ ਰਹੇ ਸਨ। Rahul Gandhi FIR

ਵਿਰੋਧੀ ਧਿਰ ਦਾ ਵਿਰੋਧ ਵੋਟਰ ਸੂਚੀਆਂ ਦੇ ਵਿਸ਼ੇਸ਼ ਤੀਬਰ ਸੋਧ (ਐਸਆਈਆਰ) ’ਤੇ ਕੇਂਦ੍ਰਿਤ ਸੀ, ਜਿਸ ’ਚ ਵਿਰੋਧੀ ਪਾਰਟੀਆਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਵੀ ਮੰਗ ਕੀਤੀ। ਪੁਲਿਸ ਵੱਲੋਂ ਅੱਗੇ ਵਧਣ ਤੋਂ ਰੋਕਣ ਤੋਂ ਬਾਅਦ, ਵਿਰੋਧੀ ਧਿਰ ਦੇ ਨੇਤਾ ਪਹਿਲਾਂ ਸੜਕ ’ਤੇ ਬੈਠ ਗਏ ਤੇ ਆਪਣਾ ਵਿਰੋਧ ਜਾਰੀ ਰੱਖਿਆ। ਬਾਅਦ ’ਚ, ਰਾਹੁਲ ਗਾਂਧੀ ਤੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਨੂੰ ਪੁਲਿਸ ਬੈਰੀਕੇਡਾਂ ’ਤੇ ਚੜ੍ਹਦੇ ਵੇਖਿਆ ਗਿਆ। ਪੁਲਿਸ ਵੱਲੋਂ ਰੋਕਣ ਦੇ ਬਾਵਜ਼ੂਦ, ਕਾਂਗਰਸ ਨੇਤਾ ਤੇ ਹੋਰ ਪ੍ਰਦਰਸ਼ਨਕਾਰੀ ਸਵਾਗਤ ਗੇਟ ਰਾਹੀਂ ਆਕਾਸ਼ਵਾਣੀ ਭਵਨ ਕੰਪਲੈਕਸ ’ਚ ਦਾਖਲ ਹੋਏ। ਵਿਰੋਧ ਪ੍ਰਦਰਸ਼ਨਾਂ ਦੌਰਾਨ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਤੇ ਹੋਰ ਸੰਸਦ ਮੈਂਬਰਾਂ ਨੂੰ ਆਕਾਸ਼ਵਾਣੀ ਭਵਨ ਤੇ ਨੀਤੀ ਆਯੋਗ ਦਫ਼ਤਰ ਦੇ ਨੇੜੇ ਸੰਸਦ ਮਾਰਗ ’ਤੇ ਰੋਕਿਆ ਗਿਆ।

ਬਾਅਦ ਵਿੱਚ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਤੇ ਕਾਂਗਰਸ ਸੰਸਦ ਮੈਂਬਰ ਦੀਪੇਂਦਰ ਹੁੱਡਾ ਨੂੰ ਕੰਪਲੈਕਸ ਦੇ ਅੰਦਰ ਇੱਕ ਦਰੱਖਤ ਹੇਠਾਂ ਬੈਠੇ ਵੇਖਿਆ ਗਿਆ। ਪੁਲਿਸ ਨੇ ਪਹਿਲਾਂ ਹੀ ਚੇਤਾਵਨੀ ਦਿੱਤੀ ਸੀ ਕਿ ਆਕਾਸ਼ਵਾਣੀ ਭਵਨ ਵਿਖੇ ਪ੍ਰਦਰਸ਼ਨ ਰਾਤ ਭਰ ਜਾਰੀ ਨਹੀਂ ਰਹਿਣ ਦਿੱਤਾ ਜਾਵੇਗਾ। ਪ੍ਰਦਰਸ਼ਨਕਾਰੀਆਂ ਨੂੰ ਕੰਪਲੈਕਸ ਛੱਡਣ ਲਈ ਕਿਹਾ ਗਿਆ ਸੀ। ਪੁਲਿਸ ਨੇ ਕਿਹਾ ਕਿ ਇਨਕਾਰ ਕਰਨ ਵਾਲਿਆਂ ਨੂੰ ਹਿਰਾਸਤ ’ਚ ਲਿਆ ਜਾਵੇਗਾ। ਬਾਅਦ ਵਿੱਚ, ਵਿਰੋਧ ਪ੍ਰਦਰਸ਼ਨ ਦੌਰਾਨ, ਪੁਲਿਸ ਨੇ ਰਾਹੁਲ ਗਾਂਧੀ, ਪ੍ਰਿਯੰਕਾ ਤੇ ‘ਇੰਡੀਆ ਬਲਾਕ’ ਦੇ ਹੋਰ ਨੇਤਾਵਾਂ ਨੂੰ ਹਿਰਾਸਤ ’ਚ ਲੈ ਲਿਆ। ਹਾਲਾਂਕਿ, ਕੁਝ ਘੰਟਿਆਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਗਿਆ।

ਇਹ ਵੀ ਪੜ੍ਹੋ : Punjab Weather Update: ਪੰਜਾਬ ਤੇ ਚੰਡੀਗੜ੍ਹ ’ਚ ਬਦਲਿਆ ਮੌਸਮ ਦਾ ਮਿਜਾਜ਼, ਤੇਜ਼ ਹਵਾਵਾਂ ਨਾਲ ਮੀਂਹ ਦੀ ਸੰਭਾਵਨਾ

About The Author

Related Posts