Punjab
Fatehabad News: ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਦੀ ਹਿੰਮਤ ਨਾਲ ਵੱਡਾ ਹਾਦਸਾ ਟਲਿਆ, ਭਿਆਨਕ ਅੱਗ ’ਤੇ ਪਾਇਆ ਕਾਬੂ
ਅੱਗ ਲੱਗਣ ਦੇ ਕਾਰਨਾਂ ਦਾ ਨਹੀਂ ਲੱਗਿਆ ਪਤਾ, ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ
ਫਤਿਹਾਬਾਦ (ਵਿਨੋਦ ਸ਼ਰਮਾ)। ਸਥਾਨਕ ਸਬਜ਼ੀ ਮੰਡੀ ਦੇ ਸਾਹਮਣੇ ਸਥਿੱਤ ਪੋਲੀਥੀਨ ਅਤੇ ਤਰਪਾਲਾਂ ਦਾ ਕਾਰੋਬਾਰ ਕਰਨ ਵਾਲੀ ‘ਜੈ ਪ੍ਰਕਾਸ਼ ਲੀਲਾ ਰਾਮ ਐਂਡ ਓਮ ਟਿੰਬਰ’ ਦੀ ਦੁਕਾਨ ’ਤੇ ਅਚਾਨਕ ਅੱਗ ਲੱਗਣ ਨਾਲ ਹਫੜਾ-ਦਫੜੀ ਮਚ ਗਈ। ਅੱਗ ਲੱਗਣ ਦੀ ਖ਼ਬਰ ਮਿਲਦੇ ਹੀ ਡੇਰਾ ਸੱਚਾ ਸੌਦਾ ਦੀ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੇ ਮੈਂਬਰ ਤੁਰੰਤ ਮੌਕੇ ’ਤੇ ਪਹੁੰਚ ਗਏ ਅਤੇ ਰਾਹਤ ਕਾਰਜਾਂ ਵਿੱਚ ਜੁਟ ਗਏ।

ਸਥਾਨਕ ਲੋਕਾਂ ਦੀ ਮੱਦਦ ਨਾਲ, ਵਲੰਟੀਅਰਾਂ ਨੇ ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਅਤੇ ਸਥਿਤੀ ਨੂੰ ਸੰਭਾਲਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਫਾਇਰ ਬ੍ਰਿਗੇਡ ਤੁਰੰਤ ਪਹੁੰਚੀ ਅਤੇ ਅੱਗ ਬੁਝਾਉਣ ਦੇ ਕੰਮ ਸ਼ੁਰੂ ਕਰ ਦਿੱਤੇ। ਪੁਲਿਸ ਪ੍ਰਸ਼ਾਸਨ ਵੀ ਤੁਰੰਤ ਮੌਕੇ ’ਤੇ ਪਹੁੰਚ ਗਿਆ। ਐਸਐਚਓ ਸੁਰੇਂਦਰ ਕੁਮਾਰ ਨੇ ਆਪਣੀ ਟੀਮ ਦੇ ਨਾਲ ਸਥਿਤੀ ਦਾ ਚਾਰਜ ਸੰਭਾਲਿਆ, ਘਟਨਾ ਸਥਾਨ ਦੀ ਨਿਗਰਾਨੀ ਕੀਤੀ ਅਤੇ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ।

ਦੁਕਾਨ ਵਿੱਚ ਸਟੋਰ ਕੀਤਾ ਲੱਖਾਂ ਰੁਪਏ ਦਾ ਸਾਮਾਨ ਅੱਗ ਵਿੱਚ ਸੜ ਕੇ ਸੁਆਹ ਹੋ ਗਿਆ। ਹਾਲਾਂਕਿ, ਸਮੇਂ ਸਿਰ ਰਾਹਤ ਅਤੇ ਬਚਾਅ ਯਤਨਾਂ ਨੇ ਅੱਗ ਨੂੰ ਨਾਲ ਲੱਗਦੀਆਂ ਦੁਕਾਨਾਂ ਵਿੱਚ ਫੈਲਣ ਤੋਂ ਰੋਕ ਦਿੱਤਾ। ਜਿਸ ਨਾਲ ਕੋਈ ਵੱਡੀ ਅਣਹੋਣੀ ਹੋਣ ਤੋਂ ਬਚਾਅ ਰਿਹਾ।
ਦੁਕਾਨ ਮਾਲਕ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਤੇ ਅੱਗ ਬੁਝਾਉਣ 'ਚ ਜੁਟੇ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਦਾ ਤਹਿਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਡੇਰਾ ਸ਼ਰਧਾਲੂਆਂ ਦੀ ਤੁਰੰਤ ਕਾਰਵਾਈ ਨੇ ਰਾਹਤ ਕਾਰਜਾਂ ਵਿੱਚ ਬਹੁਤ ਮੱਦਦ ਕੀਤੀ। ਦੁਕਾਨ ਮਾਲਕ ਦੇ ਅਨੁਸਾਰ ਅੱਗ ਲੱਗਣ ਦਾ ਕਾਰਨਾਂ ਬਾਰੇ ਅਜੇ ਪਤਾ ਨਹੀਂ ਲੱਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੀ ਰਾਤ ਤੇਜ਼ ਹਵਾਵਾਂ ਚੱਲ ਰਹੀਆਂ ਸਨ, ਇਸ ਲਈ ਅੱਗ ਲੱਗਣ ਦਾ ਸਹੀ ਕਾਰਨ ਜਾਂਚ ਦਾ ਵਿਸ਼ਾ ਹੈ। ਪੁਲਿਸ ਇਸ ਸਮੇਂ ਘਟਨਾ ਦੀ ਜਾਂਚ ਕਰ ਰਹੀ ਹੈ।
Read Also : ਪੰਜਾਬ ’ਚ ਪ੍ਰਿੰਸੀਪਲਾਂ ਦੀਆਂ 60 ਫੀਸਦੀ ਅਸਾਮੀਆਂ ਖਾਲੀ : ਡੀਟੀਐੱਫ
ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਉਹ ਮਾਵਨਤਾ ਦੀ ਸੇਵਾ ਲਈ ਹਮੇਸ਼ਾ ਤੱਤਪਰ ਰਹਿੰਦੇ ਹਨ। ਦੁਨੀਆਂ ਭਰ ਵਿੱਚ ਕਿਤੇ ਵੀ ਕੋਈ ਆਫ਼ਤ ਆਵੇ ਹਰ ਜਗ੍ਹਾ ਉੱਥੋਂ ਦੇ ਲੋਕਲ ਸੇਵਾਦਾਰ ਤਨਦੇਹੀ ਨਾਲ ਸਹਾਇਤਾ ਕਰਨ ਪਹੁੰਚ ਜਾਂਦੇ ਹਨ। ਸੰਕਟ ਦੀ ਇਸ ਘੜੀ ਵਿੱਚ ਵੀ ਸੇਵਾਦਾਰਾਂ ਨੇ ਮੌਕੇ ’ਤੇ ਪਹੁੰਚ ਕੇ ਅਤੇ ਰਾਹਤ ਕਾਰਜਾਂ ਵਿੱਚ ਯੋਗਦਾਨ ਪਾ ਕੇ ਸੇਵਾ ਦੀ ਭਾਵਨਾ ਦਾ ਪ੍ਰਦਰਸ਼ਨ ਕੀਤਾ।