CM Nayab Singh Saini: ਸਿੰਗਾਪੁਰ ਪਹੁੰਚੇ CM ਨਾਇਬ ਸਿੰਘ ਸੈਣੀ, ਸੁਰਬਾਨਾ ਜੁਰੋਂਗ ਦਾ ਕੀਤਾ ਦੌਰਾ

ਹਰਿਆਣਾ ’ਚ ਉਦਯੋਗਾਂ ਲਈ ਹਾਂ-ਪੱਖੀ ਅਤੇ ਨਿਵੇਸ਼ਕ-ਪੱਖੀ ਮਾਹੌਲ ਤਿਆਰ ਕਰਨਾ ਸਰਕਾਰ ਦੀ ਪਹਿਲ: ਸੈਣੀ

Satinder Mathur  Picture
Published On

CM Nayab Singh Saini: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਿੰਗਾਪੁਰ ਸਥਿਤ ਵਿਸ਼ਵ ਪ੍ਰਸਿੱਧ ਸ਼ਹਿਰੀ ਵਿਕਾਸ ਅਤੇ ਬੁਨਿਆਦੀ ਢਾਂਚਾ ਸੁਰਬਾਨਾ ਜੁਰੋਂਗ ਦਾ ਦੌਰਾ ਕੀਤਾ। ਇਸ ਦੌਰੇ ਦਾ ਮੁੱਖ ਉਦੇਸ਼ ਹਰਿਆਣਾ ਵਿੱਚ ਵਿਕਸਿਤ ਕੀਤੀ ਜਾ ਰਹੀ ਨਵੀਂ ਉਦਯੋਗਿਕ ਮਾਡਲ ਟਾਊਨਸ਼ਿਪ (ਆਈ.ਐਮ.ਟੀ.) ਲਈ ਆਧੁਨਿਕ, ਇੰਟੀਗ੍ਰੇਟਿੰਡ ਅਤੇ ਭਵਿੱਖਮੁਖੀ ਵਿਵਸਥਾਵਾਂ ਨੂੰ ਸਮਝਣਾ ਅਤੇ ਉਨ੍ਹਾਂ ਦਾ ਅਧਿਐਨ ਕਰਨਾ ਸੀ।

ਦੌਰੇ ਦੌਰਾਨ ਮੁੱਖ ਮੰਤਰੀ ਨੇ ਵੱਖ-ਵੱਖ ਕਾਰੋਬਾਰੀ ਇਕਾਈਆਂ ਨੂੰ ਇੱਕ ਹੀ ਸਥਾਨ 'ਤੇ ਇੱਕਠੇ ਵਿਕਸਿਤ ਕਰਨ ਦੀ ਸੰਚਾਲਨ ਪ੍ਰਕਿਰਿਆ ਦਾ ਗੰਭੀਰਤਾ ਨਾਲ ਅਧਿਐਨ ਕੀਤਾ। ਉਹਨਾਂ ਨੇ ਵਾਟਰ ਟ੍ਰੀਟਮੈਂਟ ਤੋਂ ਲੈ ਕੇ ਸੁਚਾਰੂ ਟ੍ਰੈਫਿਕ ਪ੍ਰਬੰਧਨ ਤੱਕ ਦੀਆਂ ਸਮੁੱਚੀਆਂ ਬਾਰੀਕੀਆਂ ਨੂੰ ਵਿਸਥਾਰ ਨਾਲ ਸਮਝਿਆ। ਨਾਲ ਹੀ, ਕਾਰੋਬਾਰੀ ਇਕਾਈਆਂ ਦੇ ਨਾਲ-ਨਾਲ ਮੈਨਪਾਵਰ ਲਈ ਵਿਵਸਥਿਤ, ਸੁਵਿਧਾਜਨਕ ਅਤੇ ਬਿਹਤਰ ਕੰਮਕਾਜੀ ਮਾਹੌਲ ਤਿਆਰ ਕਰਨ ਸੰਬੰਧੀ ਪ੍ਰਬੰਧਾਂ 'ਤੇ ਵਿਸ਼ੇਸ਼ ਧਿਆਨ ਦਿੱਤਾ।

ਇਹ ਵੀ ਪੜ੍ਹੋ: Surya Ship Launch Visakhapatnam: ਰੱਖਿਆ ਮੰਤਰੀ ਨੇ ਵਿਸ਼ਾਖਾਪਟਨਮ ’ਚ ਲਾਂਚ ਕੀਤਾ ਪਹਿਲਾ ਫਲੀਟ ਸਪੋਰਟ ਜਹਾਜ਼ 'ਸੂਰਿਆ'

ਮੁੱਖ ਮੰਤਰੀ ਨੇ ਇਸ ਮੌਕੇ 'ਤੇ ਕਿਹਾ ਕਿ ਹਰਿਆਣਾ ਵਿੱਚ ਉਦਯੋਗਾਂ ਲਈ ਹਾਂ-ਪੱਖੀ ਅਤੇ ਨਿਵੇਸ਼ਕ-ਪੱਖੀ ਮਾਹੌਲ ਤਿਆਰ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ। ਇਸ ਦੌਰੇ ਦਾ ਟੀਚਾ ਰਾਜ ਵਿੱਚ ਉਦਯੋਗਿਕ ਵਿਕਾਸ ਨੂੰ ਨਵੀਂ ਦਿਸ਼ਾ ਦੇਣਾ ਅਤੇ ਭਵਿੱਖ ਦੀਆਂ ਜ਼ਰੂਰਤਾਂ ਦੇ ਅਨੁਕੂਲ ਆਧੁਨਿਕ ਸਹੂਲਤਾਂ ਨਾਲ ਲੈਸ ਸ਼ਹਿਰਾਂ ਅਤੇ ਉਦਯੋਗਿਕ ਖੇਤਰਾਂ ਦਾ ਵਿਕਾਸ ਕਰਨਾ ਹੈ।

ਸੁਰਬਾਨਾ ਜੁਰੋਂਗ ਦੇ ਮਾਹਰਾਂ ਨਾਲ ਚਰਚਾ ਦੌਰਾਨ ਮੁੱਖ ਮੰਤਰੀ ਨੇ ਭਵਿੱਖ ਦੇ ਸ਼ਹਿਰਾਂ ਨੂੰ ਵਿਕਸਿਤ ਕਰਨ ਅਤੇ ਆਧੁਨਿਕ ਸਹੂਲਤਾਂ ਦੇ ਨਾਲ ਮਜ਼ਬੂਤ ਪ੍ਰਬੰਧ ਬਣਾਉਣ ਦੀ ਪ੍ਰਕਿਰਿਆ ਨੂੰ ਨੇੜਿਓਂ ਦੇਖਿਆ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਹਰਿਆਣਾ ਵਿੱਚ ਪ੍ਰਸਤਾਵਿਤ ਆਈ.ਐਮ.ਟੀ. ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ, ਜਿਸ ਨਾਲ ਨਾ ਸਿਰਫ ਉਦਯੋਗਾਂ ਨੂੰ ਉਤਸ਼ਾਹ ਮਿਲੇਗਾ ਸਗੋ ਸਥਾਨਕ ਨੌਜਵਾਨਾਂ ਲਈ ਬਿਹਤਰ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ

About The Author

Related Posts