Haryana News: ਕਾਂਗਰਸ ਦਾ ਏਜੰਡਾ ਪਹਿਲਾਂ ਤੋਂ ਤੈਅ, ਝੂਠੇ ਦੋਸ਼ ਲਗਾਉਣਾ ਹੀ ਕੰਮ: ਨਾਇਬ ਸਿੰਘ ਸੈਣੀ

ਕਿਹਾ, ਵਿਰੋਧੀ ਧਿਰ ਦੇ ਕਿਸੇ ਵੀ ਮੈਂਬਰ ਨੂੰ ਸਦਨ ਵਿੱਚ ਆਉਣ ਤੋਂ ਨਹੀਂ ਰੋਕਿਆ

Satinder Mathur  Picture
Published On

Haryana News: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਾਂਗਰਸ ਵੱਲੋਂ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਲਗਾਏ ਗਏ ਦੋਸ਼ਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਵਿਰੋਧੀ ਧਿਰ ਦਾ ਏਜੰਡਾ ਪਹਿਲਾਂ ਤੋਂ ਤੈਅ ਹੈ ਅਤੇ ਉਹ ਸਰਕਾਰ ਦੇ ਤੱਥ ਸੁਣਨ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਕਿਸੇ ਵੀ ਮੈਂਬਰ ਨੂੰ ਸਦਨ ਵਿੱਚ ਆਉਣ ਤੋਂ ਨਹੀਂ ਰੋਕਿਆ ਗਿਆ ਅਤੇ ਨਾ ਹੀ ਕਿਸੇ ਦਾ ਅਪਮਾਨ ਕੀਤਾ ਗਿਆ।

ਮੁੱਖ ਮੰਤਰੀ ਨੇ ਨੇਤਾ ਵਿਰੋਧੀ ਧਿਰ ਭੁਪਿੰਦਰ ਸਿੰਘ ਹੁੱਡਾ ਅਤੇ ਡਾ. ਰਘੁਬੀਰ ਸਿੰਘ ਕਾਦਿਆਨ ਵੱਲੋਂ ਉਨ੍ਹਾਂ ਨੂੰ ਸਦਨ ਵਿੱਚ ਦਾਖਲ ਹੋਣ ਤੋਂ ਰੋਕਣ ਅਤੇ ਧੱਕਾ-ਮੁੱਕੀ ਦੇ ਲਗਾਏ ਦੋਸ਼ਾਂ ਨੂੰ ਪੂਰੀ ਤਰ੍ਹਾਂ ਝੂਠਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਾਰੇ ਕਾਂਗਰਸੀ ਮੈਂਬਰਾਂ ਨੂੰ ਸਤਿਕਾਰ ਨਾਲ ਸਦਨ ਵਿੱਚ ਆਉਣ ਦਿੱਤਾ ਗਿਆ। ਸੈਣੀ ਨੇ ਕਿਹਾ ਕਿ ਕਾਂਗਰਸ ਸਦਨ ਵਿੱਚ ਕਿਸੇ ਵੀ ਮੁੱਦੇ ’ਤੇ ਚਰਚਾ ਕਰਨ ਦੀ ਬਜਾਏ ਪਹਿਲਾਂ ਤੋਂ ਤੈਅ ਏਜੰਡੇ ਅਨੁਸਾਰ ਦੋਸ਼ ਲਗਾ ਰਹੀ ਹੈ। ਉਨ੍ਹਾਂ ਕਾਂਗਰਸ ਵੱਲੋਂ ਸੀਨੀਅਰ ਆਗੂਆਂ ਦੇ ਕਾਲੇ ਕੱਪੜੇ ਪਾ ਕੇ ਸਦਨ ਵਿੱਚ ਆਉਣ ’ਤੇ ਵੀ ਟਿੱਪਣੀ ਕੀਤੀ।

ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਹੜਤਾਲੀ ਤੇ ਗੈਰ ਹਾਜ਼ਰ ਮੁਲਾਜ਼ਮਾਂ ਖ਼ਿਲਾਫ਼ ਕਰੇਗੀ ਕਾਰਵਾਈ, ਵਿਭਾਗਾਂ ਤੋਂ ਮੰਗਿਆ ਵੇਰਵਾ

ਮੁੱਖ ਮੰਤਰੀ ਨੇ ਕਿਹਾ ਕਿ ਪੂਰੇ ਮਾਮਲੇ ਦੀ ਸੱਚਾਈ ਵੀਡੀਓ ਫੁਟੇਜ ਰਾਹੀਂ ਸਾਹਮਣੇ ਆ ਸਕਦੀ ਹੈ। ਉਨ੍ਹਾਂ ਵਿਧਾਨ ਸਭਾ ਸਪੀਕਰ ਨੂੰ ਸੁਝਾਅ ਦਿੱਤਾ ਕਿ ਸੱਤਾ ਅਤੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਬੁਲਾ ਕੇ ਘਟਨਾ ਨਾਲ ਸਬੰਧਤ ਵੀਡੀਓ ਫੁਟੇਜ ਦੀ ਜਾਂਚ ਕਰਵਾਈ ਜਾਵੇ। ਇਸ ਨਾਲ ਸਾਰੀ ਸਥਿਤੀ ਸਪੱਸ਼ਟ ਹੋ ਜਾਵੇਗੀ। ਉਨ੍ਹਾਂ ਵਿਰੋਧੀ ਧਿਰ ਨੂੰ ਸਦਨ ਦੀ ਕਾਰਵਾਈ ਸੁਚਾਰੂ ਢੰਗ ਨਾਲ ਚੱਲਣ ਦੇਣ ਦੀ ਅਪੀਲ ਕੀਤੀ। ਸੈਣੀ ਨੇ ਕਿਹਾ ਕਿ ਵਿਧਾਨ ਸਭਾ ਚਰਚਾ ਅਤੇ ਸੰਵਾਦ ਦਾ ਮੰਚ ਹੈ ਅਤੇ ਕਿਸੇ ਵੀ ਮੁੱਦੇ ’ਤੇ ਵਿਰੋਧੀ ਧਿਰ ਆਪਣੀ ਗੱਲ ਰੱਖ ਸਕਦੀ ਹੈ, ਜਿਸ ਦਾ ਸਰਕਾਰ ਜਵਾਬ ਦੇਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸਦਨ ਵਿੱਚ ਬੇਲੋੜਾ ਰੌਲਾ-ਰੱਪਾ ਸਦਨ ਦੀ ਮਰਿਆਦਾ ਦੇ ਅਨੁਕੂਲ ਨਹੀਂ ਹੈ ਅਤੇ ਸੂਬੇ ਦੀ ਜਨਤਾ ਸਭ ਕੁਝ ਦੇਖ ਰਹੀ ਹੈ।

About The Author

Related Posts