ਪੀੜ੍ਹੀ ਦਰ ਪੀੜ੍ਹੀ ਡੇਰਾ ਸੱਚਾ ਸੌਦਾ ਨਾਲ ਜੁੜ ਰਹੇ ਪਰਿਵਾਰ
ਸ਼ਾਹ ਮਸਤਾਨਾ ਜੀ ਮਹਾਰਾਜ ਤੋਂ ਨਾਮ ਲੇਵਾ ਪਰਿਵਾਰਾਂ ਦੇ ਮੈਂਬਰਾਂ ਦੀ ਜੁਬਾਨੀ
ਸਰਸਾ (ਸੁਖਜੀਤ ਮਾਨ)। ਡੇਰਾ ਸੱਚਾ ਸੌਦਾ ਸਰਸਾ ਨਾਲ ਜੁੜੇ ਕਰੋੜਾਂ ਪਰਿਵਾਰ ਨਸ਼ਾ ਰਹਿਤ ਤੇ ਸਮਾਜ ’ਚ ਇੱਜਤ ਭਰੀ ਜ਼ਿੰਦਗੀ ਬਤੀਤ ਕਰ ਰਹੇ ਹਨ। ਅਨੇਕਾਂ ਅਜਿਹੇ ਪਰਿਵਾਰ ਹਨ ਜਿਨ੍ਹਾਂ ਨੇ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਤੋਂ ਨਾਮ ਦੀ ਅਨਮੋਲ ਦਾਤ ਪ੍ਰਾਪਤ ਕੀਤੀ ਤੇ ਅੱਜ ਉਨ੍ਹਾਂ ਦੀਆਂ ਅਗਲੀਆਂ ਪੀੜ੍ਹੀਆਂ ਵੀ ਸੱਚ ਦੇ ਰਾਹ ’ਤੇ ਅਡੋਲ ਚਲਦੀਆਂ ਹੋਈਆਂ ਮਾਨਵਤਾ ਭਲਾਈ ਦੇ ਕਾਰਜਾਂ ’ਚ ਜੁਟੀਆਂ ਹੋਈਆਂ ਹਨ।
ਅੱਜ ਸ਼ਾਹ ਸਤਿਨਾਮ ਸ਼ਾਹ ਮਸਤਾਨਾ ਜੀ ਧਾਮ ਡੇਰਾ ਸੱਚਾ ਸੌਦਾ ਸਰਸਾ ਵਿਖੇ ਪਵਿੱਤਰ ਭੰਡਾਰੇ ’ਤੇ ਪੁੱਜੇ ਰਾਜਸਥਾਨ ਦੇ ਰਹਿਣ ਵਾਲੇ ਬਲਰਾਜ ਇੰਸਾਂ ਗੋਦਾਰਾ ਪੂਰੇ ਮਾਣ ਨਾਲ ਦੱਸਦੇ ਹਨ ਕਿ ਉਨ੍ਹਾਂ ਦੀ ਛੇਵੀਂ ਪੀੜ੍ਹੀ ਡੇਰਾ ਸੱਚਾ ਸੌਦਾ ਨਾਲ ਜੁੜੀ ਹੋਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪੜਦਾਦਾ ਸ੍ਰੀ ਮਾਨਾ ਰਾਮ ਨੇ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਤੋਂ ਨਾਮ ਦੀ ਅਨਮੋਲ ਦਾਤ ਪ੍ਰਾਪਤ ਕੀਤੀ ਸੀ। ਉਸ ਤੋਂ ਬਾਅਦ ਦਾਦਾ ਧੰਨਾ ਰਾਮ ਅਤੇ ਪਿਤਾ ਹਰਚੰਦ ਨੇ ਵੀ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਤੋਂ ਨਾਮ ਦੀ ਅਨਮੋਲ ਦਾਤ ਪ੍ਰਾਪਤ ਕਰਕੇ ਆਪਣਾ ਮਨੁੱਖਾ ਜੀਵਨ ਸਫ਼ਲ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਨੇ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਤੋਂ ਨਾਮ ਸ਼ਬਦ ਲਿਆ ਅਤੇ ਰਾਜਸਥਾਨ ਸੂਬੇ ਦੇ ਸੱਚੇ ਨਿਮਰ ਸੇਵਾਦਾਰ ਵਜੋਂ ਸੇਵਾ ਕਰ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੇ ਪੁੱਤਰ ਤੇ ਬਾਕੀ ਪਰਿਵਾਰਕ ਮੈਂਬਰ ਵੀ ਮਾਨਵਤਾ ਭਲਾਈ ਕਾਰਜ਼ਾਂ ’ਚ ਵੱਧ-ਚੜ੍ਹ ਕੇ ਹਿੱਸਾ ਲੈਂਦੇ ਹਨ।
ਸਰਸਾ ਵਾਸੀ ਗੰਗਾ ਬਿਸ਼ਨ ਇੰਸਾਂ ਨੇ ਦੱਸਿਆ ਕਿ ਉਨ੍ਹਾਂ ਨੇ 3 ਮਾਰਚ 1956 ਨੂੰ ਪੂਜਨੀਕ ਬੇਪਰਵਾਹ ਸਾੲੀਂ ਸ਼ਾਹ ਮਸਤਾਨਾ ਜੀ ਮਹਾਰਾਜ ਤੋਂ ਨਾਮ ਦੀ ਪਵਿੱਤਰ ਅਨਮੋਲ ਦਾਤ ਪ੍ਰਾਪਤ ਕੀਤੀ ਸੀ। ਅੱਜ ਉਨ੍ਹਾਂ ਦੀ ਤੀਜੀ ਪੀੜ੍ਹੀ ਦੇ ਰੂਪ ’ਚ ਪੋਤਰੇ ਵੀ ਡੇਰਾ ਸੱਚਾ ਸੌਦਾ ਨਾਲ ਜੁੜ ਕੇ ਸਮਾਜਿਕ ਬੁਰਾਈਆਂ ਤੋਂ ਬਚੇ ਹੋਏ ਹਨ। ਸ਼ਾਹਪੁਰ ਬੇਗੂ ਵਾਸੀ ਗਿਰਧਾਰੀ ਲਾਲ ਇੰਸਾਂ ਨੇ ਦੱਸਿਆ ਕਿ ਉਨ੍ਹਾਂ ਨੇ ਵੀ 1956 ’ਚ ਪੂਜਨੀਕ ਬੇਪਰਵਾਹ ਸਾੲੀਂ ਸ਼ਾਹ ਮਸਤਾਨਾ ਜੀ ਮਹਾਰਾਜ ਤੋਂ ਨਾਮ ਸ਼ਬਦ ਲਿਆ ਸੀ।
ਉਨ੍ਹਾਂ ਦੀ ਤੀਜੀ ਪੀੜ੍ਹੀ ਡੇਰਾ ਸੱਚਾ ਸੌਦਾ ਨਾਲ ਜੁੜੀ ਹੋਈ ਹੈ। ਉਨ੍ਹਾਂ ਦੋਵੇਂ ਹੱਥ ਜੋੜਦਿਆਂ ਸ਼ੁਕਰਾਨਾ ਕਰਦਿਆਂ ਕਿਹਾ ਕਿ ‘ਜੇ ਡੇਰਾ ਸੱਚਾ ਸੌਦਾ ਨਾਲ ਨਾ ਜੁੜਦੇ ਤਾਂ ਪਤਾ ਨਹੀਂ ਦੁਨੀਆਂਦਾਰੀ ’ਚ ਕਿਵੇਂ ਰਹਿੰਦੇ, ਬੁਰਾਈਆਂ ’ਚ ਫਸ ਜਾਂਦੇ ਤਾਂ ਬੱਚਿਆਂ ਨੇ ਵੀ ਕੁਰਾਹੇ ਪੈਣਾ ਸੀ’। ਇਹ ਸਿਰਫ਼ ਕੁੱਝ ਕੁ ਉਦਾਹਰਨਾਂ ਹਨ ਇਸ ਤੋਂ ਇਲਾਵਾ ਹੋਰ ਵੀ ਅਨੇਕਾਂ ਪਰਿਵਾਰ ਅਜਿਹੇ ਹਨ ਜੋ ਪੀੜ੍ਹੀ ਦਰ ਪੀੜ੍ਹੀ ਡੇਰਾ ਸੱਚਾ ਨਾਲ ਜੁੜ ਕੇ ਮਾਨਵਤਾ ਭਲਾਈ ਦੇ ਕਾਰਜਾਂ ’ਚ ਜੁਟੇ ਹੋਏ ਹਨ।
Read Also : ਅੱਖਾਂ ਦਾਨ ਅਤੇ ਸਰੀਰਦਾਨ ਕਰਕੇ ਅਸਲੀ ਮਾਨਵਤਾ ਦੀ ਮਿਸਾਲ ਪੇਸ਼ ਕਰ ਗਏ ਦੇਵ ਰਾਜ ਮੰਗਲਾ ਇੰਸਾਂ
Comments