Health Checkup Camp: ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ’ਚ ਜਨ-ਕਲਿਆਣ ਪਰਮਾਰਥੀ ਕੈਂਪ ਅੱਜ

ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ’ਚ ਜਨ-ਕਲਿਆਣ ਪਰਮਾਰਥੀ ਕੈਂਪ ਅੱਜ

Khushdeep Singh Picture
Published On

ਸਰਸਾ। ਡੇਰਾ ਸੱਚਾ ਸੌਦਾ ਦੇ ਬਾਨੀ ਬੇਪਰਵਾਹ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਦਿਹਾੜੇ ਸਬੰਧੀ ਐੱਮਐੱਸਜੀ ਅਵਤਾਰ ਮਹਾਂਉਤਸਵ ਭੰਡਾਰੇ ਦੀ ਖੁਸ਼ੀ ’ਚ ਮੰਗਲਵਾਰ ਨੂੰ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਸਰਸਾ ’ਚ ਜਨ-ਕਲਿਆਣ ਪਰਮਾਰਥੀ ਕੈਂਪ ਲਾਇਆ ਜਾਵੇਗਾ ਕੈਂਪ ਦਾ ਉਦੇਸ਼ ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ ਲੋੜਵੰਦਾਂ ਨੂੰ ਡਾਕਟਰੀ ਸਲਾਹ ਅਤੇ ਸਿਹਤ ਸਬੰਧੀ ਸਹੂਲਤਾਂ ਪ੍ਰਦਾਨ ਕਰਵਾਉਣਾ ਹੈ।

ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਸੀਐੱਮਓ ਡਾ. ਗੌਰਵ ਅਗਰਵਾਲ ਇੰਸਾਂ ਨੇ ਦੱਸਿਆ ਕਿ ਕੈਂਪ ’ਚ ਐਲੋਪੈਥੀ ਅਤੇ ਆਯੁਰਵੇਦ ਦੀ ਜਨਰਲ ਓਪੀਡੀ ਪੂਰੀ ਤਰ੍ਹਾਂ ਮੁਫ਼ਤ ਰਹੇਗੀ ਕੈਂਪ ’ਚ ਆਉਣ ਵਾਲੇ ਮਰੀਜ਼ਾਂ ਨੂੰ ਡਾਕਟਰਾਂ ਤੋਂ ਸਿਹਤ ਸਬੰਧੀ ਸਲਾਹ ਲੈਣ ਦਾ ਮੌਕਾ ਮਿਲੇਗਾ ਇਸ ਦੇ ਨਾਲ ਹੀ ਵੱਖ-ਵੱਖ ਸਿਹਤ ਸਮੱਸਿਆਵਾਂ ਸਬੰਧੀ ਜ਼ਰੂਰੀ ਜਾਂਚ ਅਤੇ ਡਾਕਟਰੀ ਮਾਰਗਦਰਸ਼ਨ ਵੀ ਮੁਹੱਈਆ ਕਰਵਾਇਆ ਜਾਵੇਗਾ।

ਹਸਪਤਾਲ ਮੈਨੇਜ਼ਮੈਂਟ ਅਨੁਸਾਰ ਜਨ-ਕਲਿਆਣ ਪਰਮਾਰਥੀ ਕੈਂਪ ’ਚ ਦੇਸ਼ ਦੇ ਵੱਖ-ਵੱਖ ਸਥਾਨਾਂ ਤੋਂ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ ਵੀ ਆਪਣੀਆਂ ਸੇਵਾਵਾਂ ਦੇਣਗੇ ਮਰੀਜ਼ਾਂ ਨੂੰ ਵੱਖ-ਵੱਖ ਬਿਮਾਰੀਆਂ ਸਬੰਧੀ ਮਾਹਿਰ ਡਾਕਟਰਾਂ ਦੀ ਸਲਾਹ ਲੈਣ ਦੀ ਸਹੂਲਤ ਮਿਲੇਗੀ ਹਸਪਤਾਲ ਵੱਲੋਂ ਕੈਂਪ ਸਬੰਧੀ ਜ਼ਰੂਰੀ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ, ਤਾਂ ਕਿ ਇੱਥੇ ਆਉਣ ਵਾਲੇ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਲੈਣ ’ਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ ਹਸਪਤਾਲ ਮੈਨੇਜ਼ਮੈਂਟ ਨੇ ਆਮ ਲੋਕਾਂ ਨੂੰ ਬੇਨਤੀ ਕੀਤੀ ਹੈ।

ਕਿ ਉਹ ਇਸ ਜਨ-ਕਲਿਆਣ ਪਰਮਾਰਥੀ ਕੈਂਪ ਦਾ ਜ਼ਿਆਦਾ ਤੋਂ ਜ਼ਿਆਦਾ ਲਾਭ ਉਠਾਉਣ ਨਾਲ ਹੀ ਆਪਣੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਜਾਣਕਾਰਾਂ ਨੂੰ ਵੀ ਕੈਂਪ ਦੀ ਜਾਣਕਾਰੀ ਦੇਣ, ਤਾਂ ਕਿ ਲੋੜਵੰਦ ਸਮੇਂ ’ਤੇ ਪਹੁੰਚ ਕੇ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਲੈ ਸਕੇ ਕੈਂਪ ਨਾਲ ਸਬੰਧਿਤ ਜ਼ਿਆਦਾ ਜਾਣਕਾਰੀ ਲਈ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਹੈਲਪਲਾਈਨ ਨੰਬਰਾਂ 01666-260222 ਅਤੇ 97288-60222 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : MSG Mahotsav Bhandara: ਪਵਿੱਤਰ MSG ਅਵਤਾਰ ਮਹਾਂਉਤਸਵ ਭੰਡਾਰਾ ਅੱਜ

Comments

Post Your Comment

About The Author

Related Posts