Haryana News: IPS ਅਦਿਤੀ ਸਿੰਘ ਨੇ ਪੰਚਕੂਲਾ ਪੁਲਿਸ ਦੇ ਡੀਸੀਪੀ ਵੱਜੋਂ ਸੰਭਾਲਿਆ ਅਹੁਦਾ

ਪੁਲਿਸ ਅਧਿਕਾਰੀਆਂ ਨੇ ਕੀਤਾ ਉਨ੍ਹਾਂ ਦਾ ਸੁਆਗਤ

Khushdeep Singh Picture
Published On

ਪੰਚਕੂਲਾ (ਸੱਚ ਕਹੂੰ ਨਿਊਜ਼/ਹਿੰ.ਸ.)। ਹਰਿਆਣਾ ਸਰਕਾਰ ਵੱਲੋਂ ਜਾਰੀ ਤਾਜ਼ਾ ਤਬਾਦਲਾ ਸੂਚੀ ਅਧੀਨ 2021 ਬੈਚ ਦੀ ਆਈਪੀਐਸ ਅਧਿਕਾਰੀ ਅਦਿਤੀ ਸਿੰਘ ਨੇ ਮੰਗਲਵਾਰ ਨੂੰ ਪੰਚਕੂਲਾ ਦੇ ਪੁਲਿਸ ਡਿਪਟੀ ਕਮਿਸ਼ਨਰ (ਡੀਸੀਪੀ) ਵਜੋਂ ਅਧਿਕਾਰਤ ਤੌਰ ’ਤੇ ਅਹੁਦਾ ਸੰਭਾਲ ਲਿਆ। ਸੈਕਟਰ-1 ਸਥਿਤ ਡੀਸੀਪੀ ਦਫ਼ਤਰ ਪਹੁੰਚਣ ’ਤੇ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ, ਜਦਕਿ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦੇ ਕੇ ਸਨਮਾਨਿਤ ਕੀਤਾ ਗਿਆ। ਅਹੁਦਾ ਸੰਭਾਲਣ ਤੋਂ ਬਾਅਦ ਡੀਸੀਪੀ ਅਦਿਤੀ ਸਿੰਘ ਨੇ ਜ਼ਿਲ੍ਹੇ ਦੇ ਏਸੀਪੀਜ਼ ਤੇ ਵੱਖ-ਵੱਖ ਸ਼ਾਖਾਵਾਂ ਦੇ ਇੰਚਾਰਜਾਂ ਨਾਲ ਮੀਟਿੰਗ ਕਰਕੇ ਪੰਚਕੂਲਾ ਦੀ ਕਾਨੂੰਨ-ਵਿਵਸਥਾ, ਅਪਰਾਧ ਦੀ ਸਥਿਤੀ ਤੇ ਪੁਲਿਸ ਪ੍ਰਬੰਧਨ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਪ੍ਰਭਾਵਸ਼ਾਲੀ ਪੁਲਿਸਿੰਗ, ਅਪਰਾਧਾਂ ’ਤੇ ਸਖ਼ਤ ਨਕੇਲ ਕੱਸਣ ਤੇ ਲੋਕ-ਪੱਖੀ ਕਾਰਜਸ਼ੈਲੀ ਅਪਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਨਵ-ਨਿਯੁਕਤ ਡੀਸੀਪੀ ਨੇ ਕਿਹਾ ਕਿ ਮਹਿਲਾਵਾਂ ਦੀ ਸੁਰੱਖਿਆ, ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣਾ।

Read Also : Faridkot Murder Case: ਫ਼ਰੀਦਕੋਟ ਪੁਲਿਸ ਨੇ ਕਤਲ ਦਾ ਮਾਮਲਾ 2 ਘੰਟਿਆਂ ’ਚ ਸੁਲਝਾਇਆ, ਮੁਲਜ਼ਮ ਗ੍ਰਿਫ਼ਤਾਰ

ਅਪਰਾਧਾਂ ’ਤੇ ਪ੍ਰਭਾਵਸ਼ਾਲੀ ਕੰਟਰੋਲ ਤੇ ਨਾਗਰਿਕਾਂ ਨੂੰ ਸੁਰੱਖਿਅਤ ਤੇ ਸ਼ਾਂਤਮਈ ਮਾਹੌਲ ਮੁਹੱਈਆ ਕਰਵਾਉਣਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਪੁਲਿਸ ਦੀ ਕਾਰਜਪ੍ਰਣਾਲੀ ਨੂੰ ਹੋਰ ਸੰਵੇਦਨਸ਼ੀਲ, ਪਾਰਦਰਸ਼ੀ ਤੇ ਜਵਾਬਦੇਹ ਬਣਾਇਆ ਜਾਵੇਗਾ ਤਾਂ ਜੋ ਹਰ ਸ਼ਿਕਾਇਤ ਦਾ ਸਮੇਂ ਸਿਰ ਤੇ ਨਿਰਪੱਖ ਨਿਪਟਾਰਾ ਯਕੀਨੀ ਬਣ ਸਕੇ। ਅਦਿਤੀ ਸਿੰਘ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ, ਸਮੱਸਿਆ ਜਾਂ ਸੁਝਾਅ ਲਈ ਬਿਨਾਂ ਕਿਸੇ ਝਿਜਕ ਦੇ ਡੀਸੀਪੀ ਦਫ਼ਤਰ ਨਾਲ ਸਿੱਧਾ ਸੰਪਰਕ ਕਰਨ। ਉਨ੍ਹਾਂ ਭਰੋਸਾ ਦਿਵਾਇਆ ਕਿ ਹਰ ਸ਼ਿਕਾਇਤ ’ਤੇ ਗੰਭੀਰਤਾ ਨਾਲ ਕਾਰਵਾਈ ਕਰਦਿਆਂ ਕਾਨੂੰਨ ਅਨੁਸਾਰ ਇਨਸਾਫ਼ ਯਕੀਨੀ ਬਣਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਅਦਿਤੀ ਸਿੰਘ ਉੱਤਰ ਪ੍ਰਦੇਸ਼ ਦੇ ਮੇਰਠ ਜ਼ਿਲ੍ਹੇ ਨਾਲ ਸਬੰਧਤ ਹਨ। ਪੰਚਕੂਲਾ ’ਚ ਨਿਯੁਕਤੀ ਤੋਂ ਪਹਿਲਾਂ ਉਹ ਸਟੇਟ ਵਿਜੀਲੈਂਸ ਐਂਡ ਐਂਟੀ ਕਰਪਸ਼ਨ ਬਿਊਰੋ, ਗੁਰੂਗ੍ਰਾਮ ਰੇਂਜ ’ਚ ਐਸਪੀ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਦੀ ਨਿਯੁਕਤੀ ਨਾਲ ਪੰਚਕੂਲਾ ਪੁਲਿਸ ’ਚ ਜਨ-ਕੇਂਦਰਿਤ ਤੇ ਪ੍ਰਭਾਵਸ਼ਾਲੀ ਪੁਲਿਸਿੰਗ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।

About The Author

Related Posts