Swimming Championship 2026: ਐੱਮਐੱਸਜੀ ਭਾਰਤੀ ਖੇਲ ਗਾਓਂ ਤੋਂ ਸਿੱਧਾ ਪ੍ਰਸਾਰਣ, ਤੈਰਾਕ ਪਾਣੀ ’ਤੇ ਲਿਖ ਰਹੇ ਇਤਿਹਾਸ, ਚਾਰ ਰੋਜ਼ਾ ਮੁਕਾਬਲਿਆਂ ਦੀ ਹੋਈ ਸ਼ੁਰੂਆਤ

ਨਾਰਥ ਜੋਨ-2 ਸੀਬੀਐੱਸਈ ਸਵੀਮਿੰਗ ਚੈਂਪੀਅਨਸ਼ਿਪ ਅੱਜ ਤੋਂ, ਛੇ ਸੂਬਿਆਂ ਤੇ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਦੀਆਂ ਟੀਮਾਂ ਪਹੁੰਚੀਆਂ

Ravinder Sharma Picture
Published On

ਸਰਸਾ (ਖੁਸ਼ਦੀਪ ਸਿੰਘ)। ਸਰਸਾ ਅੱਜ ਦੇਸ਼ ਦੇ ਉਭਰਦੇ ਤੈਰਾਕਾਂ ਦੇ ਵੱਡੇ ਮੁਕਾਬਲੇ ਦਾ ਗਵਾਹ ਬਣ ਰਿਹਾ ਹੈ। ਡੇਰਾ ਸੱਚਾ ਸੌਦਾ ਦੇ ਐੱਮਐੱਸਜੀ ਭਾਰਤੀ ਖੇਲ ਗਾਓਂ ’ਚ ਅੱਜ ਚਾਰ ਰੋਜ਼ਾ ਸੀਬੀਐੱਸਈ ਨਾਰਥ ਜੋਨ-2 ਬਾਲਕ ਵਰਗ ਸਵੀਮਿੰਗ ਚੈਂਪੀਅਨਸ਼ਿਪ ਸ਼ੁਰੂ ਹੋ ਚੁੱਕੀ ਹੈ। ਇਸ ਦਾ ਸ਼ੁੱਭ ਆਰੰਭ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਤੇ ਮੁੱਖ ਮਹਿਮਾਨ ਦੇ ਸਵਾਗਤ ਨਾਲ ਕੀਤਾ ਗਿਆ।

ਚੈਂਪੀਅਨਸ਼ਿਪ ਦੇ ਉਦਘਾਟਨੀ ਸਮਾਰੋਹ ’ਚ ਸਵੀਮਿੰਗ ਫੈਡਰੇਸ਼ਨ ਆਫ ਇੰਡੀਆ ਅਤੇ ਹਰਿਆਣਾ ਓਲੰਪਿਕ ਐਸੋਸੀਏਸ਼ਨ ਦੇ ਉਪ ਪ੍ਰਧਾਨ ਅਤੇ ਹਰਿਆਣਾ ਸਵੀਮਿੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਨਿਲ ਖੱਤਰੀ ਮੁੱਖ ਮਹਿਮਾਨ ਵਜੋਂ ਪਹੁੰਚੇ ਹੋਏ ਹਨ ਤੇ ਉਨ੍ਹਾਂ ਆਪਣੇ ਸੰਬੋਧਨ ਨਾਲ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਸ਼ੁਰੂਆਤ ਕਰਵਾਈ। ਇਸ ਦੇ ਨਾਲ ਹੀ ਪਿ੍ਰੰਸੀਪਲ ਸ਼ਾਹ ਸਤਿਨਾਮ ਜੀ ਗਰਲਜ ਸਕੂਲ ਸ਼ੀਲਾ ਪੂਨੀਆ ਤੇ ਪ੍ਰਿੰਸੀਪਲ ਸ਼ਾਹ ਸਤਿਨਾਮ ਜੀ ਬੁਆਇਜ ਕਾਲਜ ਦਿਲਾਵਰ ਇੰਸਾਂ ਨੇ ਆਪਣੇ ਸੰਬੋਧਨ ਦੌਰਾਨ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕੀਤੀ ਤੇ ਐਮਐਸਜੀ ਭਾਰਤੀ ਖੇਲ ਗਾਂਵ ਦੀਆਂ ਪ੍ਰਾਪਤੀਆਂ ਦੱਸੀਆਂ।

ਦੇਖੋ ਲਾਈਵ ਪ੍ਰੋਗਰਾਮ


 

ਕੀ ਰਹੇਗਾ ਖਾਸ

ਚੈਂਪੀਅਨਸ਼ਿਪ ਵਿੱਚ ਪਹੁੰਚ ਰਹੇ ਖਿਡਾਰੀਆਂ ਦੇ ਸੁਆਗਤ ਅਤੇ ਮਾਰਗਦਰਸ਼ਨ ਲਈ ਸਰਸਾ ਰੇਲਵੇ ਸਟੇਸ਼ਨ ’ਤੇ ਹੈਲਪ ਡੈਸਕ ਸਥਾਪਤ ਕੀਤੇ ਗਏ ਹਨ, ਜਦੋਂ ਕਿ ਉਨ੍ਹਾਂ ਨੂੰ ਖੇਲ ਗਾਓਂ ਅਤੇ ਰਿਹਾਇਸ਼ ਤੱਕ ਪਹੁੰਚਾਉਣ ਲਈ ਵਿਸ਼ੇਸ਼ ਆਵਾਜਾਈ ਪ੍ਰਬੰਧ ਕੀਤੇ ਗਏ ਹਨ। ਪ੍ਰਬੰਧਕ ਕਮੇਟੀ ਨੇ ਮੁਕਾਬਲੇ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਚੈਂਪੀਅਨਸ਼ਿਪ ਦਾ ਸ਼ੁੱਭ ਅਰੰਭ 25 ਜੁਲਾਈ ਨੂੰ ਸਵੇਰੇ 9 ਵਜੇ ਐੱਮਐੱਸਜੀ ਭਾਰਤੀ ਖੇਲ ਗਾਓਂ ਸਥਿਤ ਅੰਤਰਰਾਸ਼ਟਰੀ ਪੱਧਰ ਦੇ ਸਵੀਮਿੰਗ ਪੂਲ ’ਚ ਹੋਵੇਗਾ।

ਸ਼ਾਹ ਸਤਿਨਾਮ ਜੀ ਵਿੱਦਿਅਕ ਸੰਸਥਾਵਾਂ ਦੇ ਪ੍ਰਸ਼ਾਸਕ ਚਰਨਜੀਤ ਇੰਸਾਂ ਅਤੇ ਸਪੋਰਟਸ ਹੈੱਡ ਕੋਚ ਡਾ. ਨਵਜੀਤ ਭੁੱਲਰ ਨੇ ਦੱਸਿਆ ਕਿ ਮੁਕਾਬਲੇ ’ਚ ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਵੱਖ-ਵੱਖ ਸੀਬੀਐੱਸਈ ਸਕੂਲਾਂ ਦੇ ਖਿਡਾਰੀ ਹਿੱਸਾ ਲੈਣਗੇ। ਅੰਡਰ-11, ਅੰਡਰ-14, ਅੰਡਰ-17 ਅਤੇ ਅੰਡਰ-19 ਉਮਰ ਵਰਗ ’ਚ ਵੱਖ-ਵੱਖ ਈਵੈਂਟਾਂ ਵਿੱਚ ਮੁਕਾਬਲੇ ਕਰਵਾਏ ਜਾਣਗੇ। ਮੁਕਾਬਲੇਬਾਜ਼ਾਂ ਲਈ ਰਿਹਾਇਸ਼, ਭੋਜਨ, ਆਵਾਜਾਈ ਅਤੇ ਹੋਰ ਸਾਰੇ ਜ਼ਰੂਰੀ ਪ੍ਰਬੰਧ ਪੂਰੇ ਲਏ ਗਏ ਹਨ ਸਰਸਾ ਰੇਲਵੇ ਸਟੇਸ਼ਨ ’ਤੇ ਸਥਾਪਤ ਹੈਲਪ ਡੈਸਕ ਰਾਹੀਂ ਬਾਹਰ ਤੋਂ ਆਉਣ ਵਾਲੀਆਂ ਟੀਮਾਂ ਨੂੰ ਜ਼ਰੂਰੀ ਮਾਰਗਦਰਸ਼ਨ ਅਤੇ ਸਹਾਇਤਾ ਉਪਲਬਧ ਕਰਵਾਈ ਜਾ ਰਹੀ ਹੈ ਉੱਥੇ ਹੀ ਰੇਲਵੇ ਸਟੇਸ਼ਨ ਤੋਂ ਐੱਮਐੱਸਜੀ ਭਾਰਤੀ ਖੇਲ ਗਾਓਂ ਅਤੇ ਰਿਹਾਇਸ਼ ਤੱਕ ਖਿਡਾਰੀਆਂ ਦੀ ਆਉਣ-ਜਾਣ ਲਈ ਵਿਸ਼ੇਸ਼ ਵਾਹਨਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

About The Author

Related Posts