Punjab
Free Medical Camp: ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ’ਚ ਜਨ ਕਲਿਆਣ ਪਰਮਾਰਥੀ ਕੈਂਪ ਅੱਜ
ਐਲੋਪੈਥਿਕ ਅਤੇ ਆਯੁਰਵੈਦਿਕ ਦੀ ਜਨਰਲ ਓਪੀਡੀ ਰਹੇਗੀ ਮੁਫ਼ਤ
ਸਰਸਾ (ਸੱਚ ਕਹੂੰ ਨਿਊਜ਼)। ਵਧੀਆ ਸਿਹਤ ਸਹੂਲਤਾਂ ਆਮ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ, ਸਰਸਾ ਵੱਲੋਂ ਅੱਜ 25 ਅਕਤੂਬਰ ਐਤਵਾਰ ਨੂੰ ਜਨ ਕਲਿਆਣ ਪਰਮਾਰਥੀ ਕੈਂਪ ਲਾਇਆ ਜਾ ਰਿਹਾ ਹੈ ਕੈਂਪ ’ਚ ਮਰੀਜ਼ਾਂ ਨੂੰ ਐਲੋਪੈਥਿਕ ਅਤੇ ਆਯੁਰਵੈਦਿਕ ਦੀ ਜਨਰਲ ਓਪੀਡੀ ਦੀ ਸਹੂਲਤ ਮੁਫ਼ਤ ਮਿਲੇਗੀ ਹਸਪਤਾਲ ਮੈਨੇਜ਼ਮੈਂਟ ਅਨੁਸਾਰ ਕੈਂਪ ’ਚ ਬਾਹਰੀ ਡਾਕਟਰ ਵੀ ਆਪਣੀਆਂ ਸੇਵਾਵਾਂ ਪ੍ਰਦਾਨ ਕਰਨਗੇ, ਜਿਸ ਨਾਲ ਮਰੀਜ਼ਾਂ ਨੂੰ ਮਾਹਿਰ ਡਾਕਟਰਾਂ ਤੋਂ ਸਲਾਹ ਲੈਣ ਦਾ ਮੌਕਾ ਮਿਲੇਗਾ ਹਸਪਤਾਲ ਮੈਨੇਜ਼ਮੈਂਟ ਨੇ ਆਮ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਪਰਿਵਾਰ ਤੇ ਜਾਣੂਆਂ ਨੂੰ ਵੀ ਇਸ ਦੀ ਜਾਣਕਾਰੀ ਦੇਣ ਦੀ ਅਪੀਲ ਕੀਤੀ ਹੈ ਕੈਂਪ ਸਬੰਧੀ ਜਾਣਕਾਰੀ ਲਈ ਹੈਲਪਲਾਈਨ ਨੰਬਰ 01666-260222 ਅਤੇ 97288-60222 ’ਤੇ ਸੰਪਰਕ ਕੀਤਾ ਜਾ ਸਕਦਾ ਹੈ। Sirsa News
ਇਹ ਵੀ ਪੜ੍ਹੋ : Tiger Shroff Firing Case: ਟਾਈਗਰ ਸ਼ਰਾਫ ਗੋਲੀਬਾਰੀ ਮਾਮਲੇ ’ਚ ਸੂਰਤ ਤੋਂ ਦੋ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਬਰਾਮਦ
