Panchkula News: ਪੰਚਕੂਲਾ ਪੁਲਿਸ ਵੱਲੋਂ ਦੇਸੀ ਬੰਦੂਕ ਤੇ ਜ਼ਿੰਦਾ ਕਾਰਤੂਸ ਸਮੇਤ ਨੌਜਵਾਨ ਕਾਬੂ

ਦੋ ਦਿਨਾਂ ਦੇ ਪੁਲਿਸ ਰਿਮਾਂਡ ਤੋਂ ਬਾਅਦ ਨਿਆਂਇਕ ਹਿਰਾਸਤ ’ਚ ਭੇਜਿਆ

Khushdeep Singh Picture
Published On

Panchkula Police: ਪੰਚਕੂਲਾ (ਸੱਚ ਕਹੂੰ ਨਿਊਜ਼/ਹਿੰ.ਸ.)। ਗੈਰ-ਕਾਨੂੰਨੀ ਹਥਿਆਰਾਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਚਕੂਲਾ ਪੁਲਿਸ ਦੀ ਕਰਾਈਮ ਬ੍ਰਾਂਚ-3 ਨੇ ਇੱਕ ਨੌਜਵਾਨ ਨੂੰ ਦੇਸੀ ਸਿੰਗਲ ਬੈਰਲ ਬੰਦੂਕ ਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਪਿੰਡ ਓਰੀਆ ਵਾਸੀ ਰਾਜੀਵ ਕੁਮਾਰ ਉਰਫ਼ ਫਜਨੂ ਵਜੋਂ ਹੋਈ ਹੈ। ਪੁਲਿਸ ਕਮਿਸ਼ਨਰ ਪੰਕਜ ਨੈਨ ਦੀ ਅਗਵਾਈ ਹੇਠ ਕੀਤੀ ਗਈ ਕਾਰਵਾਈ ਸਬੰਧੀ ਡੀਸੀਪੀ ਕਰਾਈਮ ਐਂਡ ਟ੍ਰੈਫਿਕ ਆਈਪੀਐਸ ਅਮਰਿੰਦਰ ਸਿੰਘ ਨੇ ਦੱਸਿਆ ਕਿ ਕਰਾਈਮ ਬ੍ਰਾਂਚ-3 ਨੂੰ ਸੂਚਨਾ ਮਿਲੀ ਸੀ ਕਿ ਰਾਜੀਵ ਕੁਮਾਰ ਪਿੰਡ ਮਾਜਰਾ ਮਹਿਤਾਬ ਤੋਂ ਕਾਲਕਾ ਜਾਣ ਵਾਲੀ ਸੜਕ ’ਤੇ ਸਥਿਤ ਇੱਟਾਂ ਦੇ ਭੱਠੇ ਨੇੜੇ ਗੈਰ-ਕਾਨੂੰਨੀ ਹਥਿਆਰ ਸਮੇਤ ਕਿਸੇ ਦੀ ਉਡੀਕ ਕਰ ਰਿਹਾ ਹੈ।

ਇਹ ਵੀ ਪੜ੍ਹੋ : Jasprit Bumrah: ਟੀਮ ਇੰਡੀਆ ਲਈ ਖੁਸ਼ਖਬਰੀ, ਬੁਮਰਾਹ ਪੂਰੀ ਤਰ੍ਹਾਂ ਫਿੱਟ, ਦੋਵੇਂ ਟੈਸਟ ਖੇਡਣ ਦੀ ਮਿਲੀ ਮਨਜ਼ੂਰੀ

ਸੂਚਨਾ ਦੇ ਆਧਾਰ ’ਤੇ ਕਰਾਈਮ ਬ੍ਰਾਂਚ-3 ਦੇ ਇੰਚਾਰਜ ਤਜਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਘੇਰਾਬੰਦੀ ਕੀਤੀ ਤੇ ਮੁਲਜ਼ਮ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ ਇੱਕ ਦੇਸੀ ਸਿੰਗਲ ਬੈਰਲ ਬੰਦੂਕ ਤੇ ਪੈਂਟ ਦੀ ਜੇਬ ਵਿੱਚੋਂ ਇੱਕ ਜ਼ਿੰਦਾ ਕਾਰਤੂਸ ਬਰਾਮਦ ਕੀਤਾ ਗਿਆ। ਇਸ ਸਬੰਧੀ ਥਾਣਾ ਕਾਲਕਾ ਵਿੱਚ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਲਿਆ ਸੀ। ਰਿਮਾਂਡ ਦੌਰਾਨ ਪੁਲਿਸ ਨੇ ਮੁਲਜ਼ਮ ਤੋਂ ਪੁੱਛਗਿੱਛ ਕੀਤੀ। ਰਿਮਾਂਡ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਮੁਲਜ਼ਮ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ।

About The Author

Related Posts