Punjab
Vande Bharat Train Accident: ਵੰਦੇ ਭਾਰਤ ਟਰੇਨ ਦੀ ਚਪੇਟ ’ਚ ਆਉਣ ਨਾਲ 12ਵੀਂ ਦੀ ਵਿਦਿਆਰਥਣ ਦੀ ਮੌਤ
ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ
ਬਠਿੰਡਾ, (ਹਿੰ.ਸ.)। ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫੂਲ ਸ਼ਹਿਰ ਵਿੱਚ ਸ਼ਨੀਵਾਰ ਸਵੇਰੇ ਇੱਕ ਦਰਦਨਾਕ ਹਾਦਸੇ ਦੌਰਾਨ ਵੰਦੇ ਭਾਰਤ ਟਰੇਨ ਦੀ ਚਪੇਟ ਵਿੱਚ ਆਉਣ ਕਾਰਨ ਇੱਕ ਨਾਬਾਲਿਗ ਲੜਕੀ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਲੜਕੀ ਦੀ ਪਹਿ
ਚਾਣ ਨੀਲਮ ਕੌਰ ਪੁੱਤਰੀ ਰਾਜੂ ਸਿੰਘ ਵਾਸੀ ਗਾਂਧੀ ਨਗਰ ਵਜੋਂ ਹੋਈ ਹੈ। ਉਹ ਰਾਮਪੁਰਾ ਮੰਡੀ ਦੇ ਪੀਐਮ ਸ਼੍ਰੀ ਸਰਕਾਰੀ ਸਕੂਲ ਵਿੱਚ 12ਵੀਂ ਜਮਾਤ ਦੀ ਵਿਦਿਆਰਥਣ ਸੀ।
ਇਹ ਵੀ ਪੜ੍ਹੋ: Jalandhar Firing News: ਜਲੰਧਰ ’ਚ ਹਸਪਤਾਲ ਜਾ ਰਹੇ ਦੋ ਨੌਜਵਾਨਾਂ ’ਤੇ ਤਾਬੜਤੋੜ ਫਾਇਰਿੰਗ, ਇੱਕ ਦੀ ਮੌਤ
ਘਟਨਾ ਬਾਰੇ ਜਾਣਕਾਰੀ ਦਿੰਦਿਆਂ ਸਹਾਰਾ ਸਮਾਜ ਸੇਵਾ ਦੇ ਸੰਦੀਪ ਵਰਮਾ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚੀ, ਪਰ ਉਸ ਸਮੇਂ ਤੱਕ ਲੜਕੀ ਦੀ ਮੌਤ ਹੋ ਚੁੱਕੀ ਸੀ। ਹਾਦਸੇ ਤੋਂ ਬਾਅਦ ਇਲਾਕੇ ਦੇ ਲੋਕ ਵੀ ਵੱਡੀ ਗਿਣਤੀ ਵਿੱਚ ਇਕੱਠੇ ਹੋ ਗਏ। ਬਾਅਦ ਵਿੱਚ ਲੜਕੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ ਗਿਆ। ਮਾਮਲੇ ਦੀ ਜਾਂਚ ਜੀਆਰਪੀ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਵਿੱਚ ਜੁਟੀ ਹੋਈ ਹੈ।