Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Barnala Crime News: ਬਰਨਾਲਾ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਲੁੱਟਾਂ- ਖੋਹਾਂ ਦੀਆਂ ਵਾਰਦਾਤਾਂ ਕਰਨ ਦੇ ਦੋਸ਼ ’ਚ 4 ਜਣਿਆਂ ਨੂੰ ਫੜਿਆ

ਧਾਰਮਿਕ ਪਹਿਰਾਵੇ ਦੀ ਆੜ ’ਚ ਪੰਜ ਦਿਨਾਂ ’ਚ 14 ਵਾਰਦਾਤਾਂ ਨੂੰ ਦਿੱਤਾ ਅੰਜ਼ਾਮ : ਬੈਂਸ

Satinder Mathur  Picture
Published On

Barnala Crime News: (ਜਸਵੀਰ ਗਹਿਲ/ ਮਨੋਜ ਸ਼ਰਮਾ) ਬਰਨਾਲਾ। ਕੁੱਝ ਦਿਨ ਪਹਿਲਾਂ ਸਥਾਨਕ ਸ਼ਹਿਰ ਦੇ ਇੱਕ ਨਾਮਵਰ ਵਿਅਕਤੀ ’ਤੇ ਹੋਏ ਕਥਿੱਤ ਹਮਲੇ ਤੋਂ ਬਾਅਦ ਚੌਕਸ ਹੋਈ ਬਰਨਾਲਾ ਪੁਲਿਸ ਨੇ ਅਜਿਹੇ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ, ਜੋ ਧਾਰਮਿਕ ਪਹਿਰਾਵੇ ਦੀ ਆੜ ਵਿੱਚ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਸਨ। ਪੁਲਿਸ ਦਾ ਦਾਅਵਾ ਹੈ ਕਿ ਗ੍ਰਿਫ਼ਤਾਰ ਵਿਕਅਤੀਆਂ ਨੇ ਮਹਿਜ਼ ਪੰਜ ਦਿਨਾਂ ਵਿੱਚ 14 ਵਾਰਦਾਤਾਂ ਨੂੰ ਅੰਜ਼ਾਮ ਦਿੱਤਾ। 

    ਇਸ ਸਬੰਧੀ ਬਰਨਾਲਾ ਦੇ ਡੀਐੱਸਪੀ ਸਤਵੀਰ ਸਿੰਘ ਬੈਂਸ ਨੇ ਦੱਸਿਆ ਕਿ ਲਗਾਤਾਰ ਹੋ ਰਹੀਆਂ ਵਾਰਦਾਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲੀਸ ਵੱਲੋਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਸਨ। ਥਾਣਾ ਸਿਟੀ-2 ਬਰਨਾਲਾ ਦੇ ਮੁਖੀ ਸ਼ਰੀਫ ਖ਼ਾਨ ਦੀ ਅਗਵਾਈ ਹੇਠ ਪੁਲਿਸ ਨੇ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰ ਲਿਆ। ਜਿੰਨ੍ਹਾਂ ਦੀ ਪਹਿਚਾਣ ਹਰਸ਼ਦੀਪ ਸਿੰਘ ਉਰਫ ਕਾਕਾ, ਪ੍ਰਦੀਪ ਸਿੰਘ ਉਰਫ ਚਪਲੀ, ਸਾਹਿਲ ਅਤੇ ਰੋਹਿਤ ਸ਼ਰਮਾ ਵਾਸੀਆਨ ਬਰਨਾਲਾ ਸ਼ਹਿਰ ਵਜੋਂ ਹੋਈ ਹੈ। ਜਿੰਨ੍ਹਾਂ ਦਾ ਮੁੱਖ ਪੇਸ਼ਾ ਹੀ ਲੁੱਟ-ਖੋਹ ਕਰਨਾ ਸੀ। 

ਉਨ੍ਹਾਂ ਦੱਸਿਆ ਕਿ 12 ਮਈ ਦੀ ਸ਼ਾਮ ਨੂੰ ਰਾਮ ਬਾਗ ਰੋਡ ’ਤੇ ਸਥਾਨਕ ਐਮ.ਸੀ. ਨਰਿੰਦਰ ਗਰਗ ਨੀਟਾ ’ਤੇ ਹਮਲਾ ਕਰਕੇ ਉਹਨਾਂ ਦਾ ਪਰਸ ਖੋਹਿਆ ਗਿਆ ਸੀ, ਜਿਸ ਸਬੰਧੀ ਥਾਣਾ ਸਿਟੀ ਬਰਨਾਲਾ ਵਿਖੇ ਮਾਮਲਾ ਦਰਜ ਸੀ। ਇਸ ਤੋਂ ਬਾਅਦ ਮੁਲਜ਼ਮਾਂ ਨੇ ਕਚਹਿਰੀ ਚੌਕ ਕੋਲ ਪ੍ਰਿੰਸ ਸਿੰਘ ਨਾਂਅ ਦੇ ਨੌਜਵਾਨ ਨੂੰ ਘੇਰ ਕੇ ਉਸ ’ਤੇ ਤੇਜ਼ਧਾਰ ਹਥਿਆਰ ਨਾਲ ਬਹੁਤ ਬੇਰਹਿਮੀ ਨਾਲ ਹਮਲਾ ਕੀਤਾ, ਜਿਸ ਵਿੱਚ ਨੌਜਵਾਨ ਦਾ ਗੁੱਟ (ਹੱਥ) ਵੱਢਿਆ ਗਿਆ। ਪ੍ਰਿੰਸ ਸਿੰਘ ਗੰਭੀਰ ਹਾਲਤ ਵਿੱਚ ਏਮਸ ਬਠਿੰਡਾ ਵਿਖੇ ਜ਼ੇਰੇ- ਇਲਾਜ ਹੈ। ਇਸ ਘਟਨਾ ਸਬੰਧੀ ਥਾਣਾ ਸਿਟੀ-2 ਵਿਖੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪੁਲਿਸ ਮੁਤਾਬਕ ਮੁੱਖ ਮੁਲਜ਼ਮ ਹਰਸ਼ਦੀਪ ਸਿੰਘ ਕਾਕਾ ਦਾ ਪਹਿਲਾਂ ਵੀ ਅਪਰਾਧਿਕ ਪਿਛੋਕੜ ਹੈ ਅਤੇ ਉਸ ’ਤੇ ਪਹਿਲਾਂ ਵੀ ਇੱਕ ਮਾਮਲਾ ਦਰਜ ਹੈ। 

     ਬੈਂਸ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਖੋਹ ਕੀਤੇ ਗਏ ਕੁੱਝ ਮੋਬਾਈਲ ਫੋਨ, ਨਗਦੀ ਅਤੇ ਵਾਰਦਾਤਾਂ ਵਿੱਚ ਵਰਤਿਆ/ਖੋਹਿਆ ਗਿਆ ਮੋਟਰਸਾਈਕਲ ਬਰਾਮਦ ਕਰ ਲਿਆ ਹੈ। ਹੁਣ ਅੱਗੇ ਇਹਨਾਂ ਦਾ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਵੱਲੋਂ ਬਾਕੀ 14 ਵਾਰਦਾਤਾਂ ਦੇ ਪੀੜਤਾਂ (ਸ਼ਿਕਾਇਤਕਰਤਾਵਾਂ) ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਅਗਲੇਰੀ ਕਾਨੂੰਨੀ ਕਾਰਵਾਈ ਮੁਕੰਮਲ ਕੀਤੀ ਜਾ ਸਕੇ।  

Barnala Crime News
ਬਰਨਾਲਾ: ਲੁੱਟਾਂ-ਖੋਹਾਂ ਕਰਨ ਦੇ ਦੋਸ਼ ’ਚ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਪੁਲਿਸ ਨਾਲ। ਤਸਵੀਰ : ਗਹਿਲ 

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts