Punjab
Lehragaga News: ਦਰਦਨਾਕ ਹਾਦਸਾ, ਮਾਂ ਨੂੰ ਬਚਾਉਂਦਿਆਂ 15 ਸਾਲਾ ਪੁੱਤਰ ਦੀ ਕਰੰਟ ਲੱਗਣ ਨਾਲ ਮੌਤ
ਮਾਂ ਗੰਭੀਰ ਜ਼ਖ਼ਮੀ, ਘਰਾਂ ਦੇ ਉੱਪਰੋਂ ਲੰਘਦੀਆਂ 11 ਕੇਵੀ ਬਿਜਲੀ ਦੀਆਂ ਤਾਰਾਂ ਨੂੰ ਲੈ ਕੇ ਵਾਰਡ ਵਾਸੀਆਂ ’ਚ ਰੋਸ
ਲਹਿਰਾਗਾਗਾ (ਰਾਜ ਸਿੰਗਲਾ/ਨੈਨਸੀ)। ਸ਼ਹਿਰ ਦੇ ਵਾਰਡ ਨੰਬਰ 14 ਵਿੱਚ ਵਾਪਰੇ ਇੱਕ ਦਰਦਨਾਕ ਹਾਦਸੇ ਦੌਰਾਨ ਆਪਣੀ ਮਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰਦਿਆਂ ਗੋਬਿੰਦ15 ਸਾਲਾ ਪੁੱਤਰ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ, ਜਦਕਿ ਉਸ ਦੀ ਮਾਂ ਗੰਭੀਰ ਜ਼ਖ਼ਮੀ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਅਤੇ ਵਾਰਡ ਵਾਸੀਆਂ ਵੱਲੋਂ ਬਿਜਲੀ ਵਿਭਾਗ ਦੇ ਪ੍ਰਬੰਧਾਂ ’ਤੇ ਸਵਾਲ ਉਠਾਏ ਗਏ।
ਮਿਲੀ ਜਾਣਕਾਰੀ ਅਨੁਸਾਰ, ਹਾਦਸੇ ਦੌਰਾਨ ਮਾਂ ਨੂੰ ਮੁਸੀਬਤ ਵਿੱਚ ਦੇਖ ਕੇ ਉਸ ਦਾ ਪੁੱਤਰ ਗੋਬਿੰਦ ਕਰ ਦੋ ਉਸ ਨੂੰ ਬਚਾਉਣ ਲਈ ਅੱਗੇ ਆਇਆ, ਪਰ ਇਸ ਕੋਸ਼ਿਸ਼ ਦੌਰਾਨ ਉਹ ਖ਼ੁਦ ਕਰੰਟ ਦੀ ਲਪੇਟ ਵਿੱਚ ਆ ਗਿਆ। ਹਾਦਸੇ ਵਿੱਚ ਉਸ ਦੀ ਮੌਤ ਹੋ ਗਈ ਅਤੇ ਮਾਂ ਗੰਭੀਰ ਜ਼ਖ਼ਮੀ ਹੋ ਗਈ।
Read Also : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮਾਨਸਾ ਪੁੱਜੇ