Congress Leaders Sent To Jail: ਕਾਂਗਰਸ ਦੇ ਯੂਥ ਪ੍ਰਧਾਨ ਸਮੇਤ 24 ਆਗੂਆਂ ਨੂੰ ਜੇਲ੍ਹ
ਮਾਮਲਾ ਪੀਪੀਐੱਸਸੀ ਦਫ਼ਤਰ ਨੂੰ ਜਿੰਦਾ ਲਾਉਣ ਅਤੇ ਪ੍ਰਦਰਸ਼ਨ ਕਰਨ ਦਾ
Congress Leaders Sent To Jail: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੀਪੀਐਸਸੀ ਦਫ਼ਤਰ ਨੂੰ ਜਿੰਦਰਾ ਲਾਉਣ ਦੇ ਮਾਮਲੇ ’ਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਸਮੇਤ 24 ਆਗੂਆਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਜੇਲ੍ਹ ਭੇਜ ਦਿੱਤਾ ਗਿਆ ਹੈ। ਇੱਥੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਮੁੱਖ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਕਰਨ ਅਤੇ ਦਫ਼ਤਰ ਦੇ ਮੁੱਖ ਗੇਟ ਨੂੰ ਤਾਲਾ ਲਾਉਣ ਦੇ ਦੋਸ਼ ਹੇਠ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ: Punjab News: ਪੰਜਾਬ ਚੋਣਾਂ 2027 ਲਈ ਪੁਲਿਸ ਨੇ ਹੁਣੇ ਤੋਂ ਖਿੱਚੀ ਤਿਆਰੀ, ਗੁਆਂਢੀ ਸੂਬਿਆਂ ਨਾਲ ਬਣੇਗੀ ਸਾਂਝੀ ਰਣਨੀਤੀ
ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਆਗੂਆਂ ਨੂੰ ਅੱਜ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਥਾਨਕ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਰਿਆਂ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ’ਚ ਭੇਜਣ ਦੇ ਹੁਕਮ ਦਿੱਤੇ ਹਨ। ਦੱਸਣਯੋਗ ਹੈ ਕਿ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ (ਦੀ ਅਗਵਾਈ ਹੇਠ ਯੂਥ ਕਾਂਗਰਸ ਦੇ ਵਰਕਰਾਂ ਨੇ ਵੀਰਵਾਰ ਨੂੰ ਪੀਸੀਐਸ ਭਰਤੀ ਪ੍ਰੀਖਿਆ ’ਚ ਕਥਿਤ ਬੇਨਿਯਮੀਆਂ ਦੇ ਵਿਰੋਧ ’ਚ ਪੀਪੀਐਸਸੀ ਦਫ਼ਤਰ ਦਾ ਘਿਰਾਓ ਕੀਤਾ ਸੀ। ਇਸ ਦੌਰਾਨ ਉਨ੍ਹਾਂ ਪੀਪੀਐੱਸਸੀ ਦਫ਼ਤਰ ਅੰਦਰ ਦਾਖਲ ਹੋ ਕੇ ਨਾਰੇਬਾਜ਼ੀ ਕੀਤੀ ਗਈ ਅਤੇ ਦਫ਼ਤਰ ਨੂੰ ਤਾਲਾ ਲਾ ਦਿੱਤਾ।
ਪ੍ਰਦਰਸ਼ਨਕਾਰੀਆਂ ਵੱਲੋਂ ਦਫ਼ਤਰ ਅੰਦਰ ਦਾਖ਼ਲ ਹੋ ਕੇ ਤਾਲਾਬੰਦੀ ਕਰਨ ਅਤੇ ਅਧਿਕਾਰੀਆਂ ਨੂੰ ਅੰਦਰ ਬੰਦ ਕਰਨ ਦੇ ਦੋਸ਼ਾਂ ਤਹਿਤ ਪੁਲਿਸ ਨੇ ਸ਼ੁਭਮ ਸ਼ਰਮਾ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਅਰਸ਼ਦੀਪ ਸਿੰਘ, ਜਿੰਮੀ ਗੁਪਤਾ ਅਤੇ ਵਰੁਣ ਗਰਗ ਸਮੇਤ 24 ਆਗੂਆਂ ਵਿਰੁੱਧ ਕੇਸ ਦਰਜ ਕਰਕੇ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਸੀ ਜੇਲ੍ਹ ਭੇਜੇ ਗਏ ਇਨ੍ਹਾਂ ਕਾਂਗਰਸੀ ਆਗੂਆਂ ਦੀ ਜ਼ਮਾਨਤ ਅਰਜ਼ੀ ’ਤੇ ਅਦਾਲਤ ਵੱਲੋਂ ਸ਼ਨਿੱਚਰਵਾਰ 21 ਨਵੰਬਰ ਨੂੰ ਸੁਣਵਾਈ ਕੀਤੀ ਜਾਵੇਗੀ। ਦੂਜੇ ਪਾਸੇ, ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਪੁਲਿਸ ਦੀ ਇਸ ਕਾਰਵਾਈ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਹੈ ਕਿ ਨੌਜਵਾਨਾਂ ਦੇ ਹੱਕਾਂ ਅਤੇ ਭਰਤੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਦੀ ਮੰਗ ਕਰਨ ਵਾਲਿਆਂ ਦੀ ਆਵਾਜ਼ ਦਬਾਈ ਜਾ ਰਹੀ ਹੈ।
Comments