Punjab
Faridkot News: 180 ਗ੍ਰਾਮ ਹੈਰੋਇਨ, ਗਲੌਕ ਪਸਤੌਲ ਤੇ 5 ਜ਼ਿੰਦਾ ਰੌਂਦ ਸਮੇਤ 3 ਗ੍ਰਿਫਤਾਰ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ
Faridkot News: ਫਰੀਦਕੋਟ (ਗੁਰਪ੍ਰੀਤ ਪੱਕਾ)। ਨਸ਼ਾ ਤਸਕਰੀ ਤੇ ਗੈਰ-ਕਾਨੂੰਨੀ ਹਥਿਆਰਾਂ ਖਿਲਾਫ਼ ਚਲਾਈ ਮੁਹਿੰਮ ਤਹਿਤ ਫਰੀਦਕੋਟ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 180 ਗ੍ਰਾਮ ਹੈਰੋਇਨ, ਇੱਕ 9 ਐੱਮਐੱਮ ਗਲੌਕ ਪਸਤੌਲ, ਇੱਕ ਮੈਗਜ਼ੀਨ ਤੇ 5 ਜ਼ਿੰਦਾ ਰੌਂਦ ਬਰਾਮਦ ਕੀਤੇ ਹਨ। ਪੁਲਿਸ ਨੇ ਮੌਕੇ ਤੋਂ ਇੱਕ ਬਿਨਾਂ ਨੰਬਰੀ ਐਚਐਫ ਡੀਲਕਸ ਮੋਟਰਸਾਈਕਲ ਤੇ ਇੱਕ ਵੀਵੋ ਮੋਬਾਈਲ ਫੋਨ ਵੀ ਕਬਜ਼ੇ ਵਿੱਚ ਲਿਆ ਹੈ। ਇਹ ਕਾਰਵਾਈ ਐੱਸਐੱਸਪੀ ਫਰੀਦਕੋਟ ਦੀ ਅਗਵਾਈ ਤੇ ਐੱਸਪੀ (ਇਨਵੈਸਟੀਗੇਸ਼ਨ) ਦੀ ਰਹਿਨੁਮਾਈ ਹੇਠ ਕੀਤੀ ਗਈ। ਪੁਲਿਸ ਅਨੁਸਾਰ 6 ਅਗਸਤ ਨੂੰ ਸੀਆਈਏ ਫ਼ਰੀਦਕੋਟ ਦੀ ਟੀਮ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਪਿੰਡ ਗੋਲੇਵਾਲਾ ਤੋਂ ਅੱਗੇ ਫਰੀਦਕੋਟ-ਫਿਰੋਜ਼ਪੁਰ ਰੋਡ ’ਤੇ ਸੇਮਨਾਲਾ (ਡਰੇਨ) ਦੇ ਪੁਲ ਨੇੜੇ ਟੀ-ਪੁਆਇੰਟ ’ਤੇ ਮੋਟਰਸਾਈਕਲ ਸਵਾਰ ਤਿੰਨ ਵਿਅਕਤੀ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਏ ਤੇ ਉੱਥੋਂ ਖਿਸਕਣ ਦੀ ਕੋਸ਼ਿਸ਼ ਕਰਨ ਲੱਗੇ। ਸ਼ੱਕ ਦੇ ਆਧਾਰ ’ਤੇ ਪੁਲਿਸ ਨੇ ਉਨ੍ਹਾਂ ਨੂੰ ਰੋਕ ਕੇ ਤਲਾਸ਼ੀ ਲਈ।
ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 180 ਗ੍ਰਾਮ ਹੈਰੋਇਨ, 9 ਐੱਮਐੱਮ ਗਲੌਕ ਪਸਤੌਲ, ਇੱਕ ਮੈਗਜ਼ੀਨ ਤੇ 5 ਜ਼ਿੰਦਾ ਰੌਂਦ ਬਰਾਮਦ ਹੋਏ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਅਕਾਸ਼ਦੀਪ ਉਰਫ਼ ਅਕਾਸ਼, ਰਾਜਾ ਪੁੱਤਰ ਵੀਰੂ ਤੇ ਸੂਰਜ ਪੁੱਤਰ ਜੁਗਰਾਜ ਵਜੋਂ ਹੋਈ ਹੈ। ਪੁਲਿਸ ਮੁਤਾਬਕ ਤਿੰਨੋਂ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਤ ਹਨ। ਮੁੱਢਲੀ ਪੁੱਛਗਿੱਛ ’ਚ ਪੁਲਿਸ ਨੂੰ ਪਤਾ ਲੱਗਿਆ ਹੈ ਕਿ ਬਰਾਮਦ ਕੀਤੀ ਗਈ ਨਸ਼ੇ ਦੀ ਖੇਪ ਸਰਹੱਦੀ ਖੇਤਰ ਤੋਂ ਲਿਆਂਦੀ ਗਈ ਸੀ ਤੇ ਇਸ ਨੂੰ ਅੱਗੇ ਸਪਲਾਈ ਕੀਤਾ ਜਾਣਾ ਸੀ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਦਿਆਂ ਨਸ਼ਾ ਤਸਕਰੀ ਦੇ ਬੈਕਵਰਡ ਤੇ ਫਾਰਵਰਡ ਲਿੰਕਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਤਾਂ ਜੋ ਪੁੱਛਗਿੱਛ ਰਾਹੀਂ ਪੂਰੇ ਨੈੱਟਵਰਕ ਦਾ ਪਤਾ ਲਾਇਆ ਜਾ ਸਕੇ। ਇਸ ਸਬੰਧੀ ਥਾਣਾ ਸਦਰ ਫਰੀਦਕੋਟ ਵਿਖੇ ਐਨਡੀਪੀਐੱਸ ਐਕਟ ਦੀਆਂ ਧਾਰਾਵਾਂ 21(ਬੀ)/61/85 ਤੇ ਅਸਲਾ ਐਕਟ ਦੀਆਂ ਧਾਰਾਵਾਂ 25/54/59 ਤਹਿਤ ਮੁਕੱਦਮਾ ਨੰਬਰ 247, ਦਰਜ ਕੀਤਾ ਗਿਆ ਹੈ। Faridkot News
ਇਹ ਵੀ ਪੜ੍ਹੋ : Iran ਦੀ ਚੇਤਾਵਨੀ, ਅਮਰੀਕੀ ਹਮਲੇ ਬੰਦ ਨਹੀਂ ਹੋਏ ਤਾਂ ਖਾੜੀ ਊਰਜਾ ਬੁਨਿਆਦੀ ਢਾਂਚੇ 'ਤੇ ਹੋਵੇਗੀ ਜਵਾਬੀ ਕਾਰਵਾਈ