Punjab Local News: ਪਿੰਡ ਟਿੱਬੀ ਦੇ ਖੇਡ ਸਟੇਡੀਅਮ ਲਈ ਮਿਲੇ 4 ਲੱਖ, ਡਾ. ਅਮਰ ਸਿੰਘ ਨੇ ਸੌਂਪਿਆ ਚੈੱਕ

ਸਾਬਕਾ ਕੈਬਨਿਟ ਮੰਤਰੀ ਨਾਭਾ ਵੀ ਰਹੇ ਹਾਜ਼ਰ

Satinder Mathur  Picture
Published On

Punjab Local News: (ਅਨਿਲ ਲੁਟਾਵਾ) ਅਮਲੋਹ। ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅਤੇ ਪੰਜਾਬ ਕਾਂਗਰਸ ਦੀ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ ਵੱਲੋਂ ਪਿੰਡ ਟਿੱਬੀ ਨੂੰ ਖੇਡ ਸਟੇਡੀਅਮ ਦੇ ਲਈ ਐਮਪੀ ਲੈਡ ਫੰਡ ’ਚੋਂ 4 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ ਗਿਆ। 

ਇਹ ਵੀ ਪੜ੍ਹੋ: Delhi Journalist Protest: ਪ੍ਰੈਸ ਕਲੱਬ ਨੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਬਦਸਲੂਕੀ ਦੀ ਕੀਤੀ ਨਿੰਦਾ

ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਚੈੱਕ ਭੇਂਟ ਕਰਦਿਆਂ ਡਾ. ਅਮਰ ਸਿੰਘ ਨੇ ਕਿਹਾ ਕਿ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ। ਐਮਪੀ ਲੈਡ ਫੰਡ ਰਾਹੀਂ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਲੋਕਾਂ ਦੀਆਂ ਲੋੜਾਂ ਮੁਤਾਬਕ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਪਿੰਡ ਟਿੱਬੀ ਦੇ ਖੇਡ ਸਟੇਡੀਅਮ ਲਈ ਵਰਤੀ ਜਾਵੇਗੀ। ਇਸ ਦੌਰਾਨ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਲਈ ਅਤੇ ਕਿਹਾ ਕਿ ਪਿੰਡਾਂ ਦੀਆਂ ਸਾਂਝੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਕਾਂਗਰਸੀ ਆਗੂ, ਵਰਕਰ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

About The Author

Related Posts