Punjab
Gurdaspur Road Accident: ਹਾਈਵੇ 'ਤੇ ਵਾਪਰੇ ਭਿਆਨਕ ਸੜਕ ਹਾਦਸੇ 'ਚ 4 ਨੌਜਵਾਨਾਂ ਦੀ ਮੌਤ
ਅਣਪਛਾਤੇ ਵਾਹਨ ਨਾਲ ਟਕਰਾਈ ਕਾਰ
Gurdaspur Road Accident: (ਸੱਚ ਕਹੂੰ ਨਿਊਜ਼) ਗੁਰਦਾਸਪੁਰ। ਅੰਮ੍ਰਿਤਸਰ-ਪਠਾਨਕੋਟ ਰਾਸ਼ਟਰੀ ਸ਼ਾਹਰਾਹ 'ਤੇ ਅੱਜ ਤੜਕਸਾਰ ਇੱਕ ਅਲਟੋ ਕਾਰ ਦੇ ਹਾਦਸਾਗ੍ਰਸਤ ਹੋਣ ਕਾਰਨ 4 ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੀ ਪਛਾਣ ਹੋ ਚੁੱਕੀ ਹੈ, ਜਿਨ੍ਹਾਂ ਵਿੱਚੋਂ ਦੋ ਨੌਜਵਾਨ ਪਠਾਨਕੋਟ ਸ਼ਹਿਰ, ਇੱਕ ਜੰਮੂ ਅਤੇ ਇੱਕ ਸੁਜਾਨਪੁਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਬਟਾਲਾ ਪੁਲਿਸ ਅਧੀਨ ਆਉਂਦੀ ਚੌਂਕੀ ਨੌਸ਼ਹਿਰਾ ਮਾਝਾ ਸਿੰਘ ਦੇ ਇੰਚਾਰਜ ਬਲਜੀਤ ਸਿੰਘ ਨੇ ਮਾਮਲੇ ਸਬੰਧੀ ਅਹਿਮ ਖੁਲਾਸਾ ਕਰਦਿਆਂ ਦੱਸਿਆ ਕਿ ਮ੍ਰਿਤਕਾਂ ਵਿੱਚੋਂ ਤਿੰਨ ਨੌਜਵਾਨ ਪਠਾਨਕੋਟ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਇਲਾਕੇ ਵਿੱਚ ਸਥਿਤ ਇੱਕ ਨਿੱਜੀ ਨਸ਼ਾ ਛਡਾਊ ਕੇਂਦਰ ਵਿੱਚ ਇਲਾਜ ਲਈ ਦਾਖਲ ਸਨ, ਜੋ ਉੱਥੋਂ ਪ੍ਰਬੰਧਕਾਂ ਨੂੰ ਬਿਨਾਂ ਦੱਸੇ ਅਚਾਨਕ ਫ਼ਰਾਰ ਹੋ ਗਏ ਸਨ।
ਇਹ ਵੀ ਪੜ੍ਹੋ: Faridkot Crime News: ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਸਰਗਰਮ ਗਿਰੋਹ ਫਰੀਦਕੋਟ ਪੁਲਿਸ ਵੱਲੋਂ ਕਾਬੂ
, ਉਸ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ। ਫਿਲਹਾਲ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਨੌਜਵਾਨਾਂ ਦੇ ਵਾਰਿਸਾਂ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਕਰਦਿਆਂ ਕੇਸ ਦਰਜ ਕੀਤਾ ਜਾ ਰਿਹਾ ਹੈ।
About The Author