Punjab News: ਮੁੱਖ ਮੰਤਰੀ ਵੱਲੋਂ ‘ਮੇਰੀ ਰਸੋਈ ਯੋਜਨਾ’ ਦੀ ਸ਼ੁਰੂਆਤ, 40 ਲੱਖ ਲੋਕਾਂ ਨੂੰ ਮਿਲੇਗਾ ਲਾਭ

‘ਮੇਰੀ ਰਸੋਈ ਯੋਜਨਾ’ ਦਾ ਉਦੇਸ਼ ਲੋੜਵੰਦ ਪਰਿਵਾਰਾਂ ਦੇ ਰਸੋਈ ਖਰਚਿਆਂ ਨੂੰ ਘਟਾਉਣਾ ਅਤੇ ਪੋਸ਼ਣ ’ਚ ਸੁਧਾਰ ਕਰਨਾ: ਮੁੱਖ ਮੰਤਰੀ 

Satinder Mathur  Picture
Published On

Punjab News: (ਗੁਰਪ੍ਰੀਤ ਸਿੰਘ) ਸੰਗਰੂਰ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਸੰਗਰੂਰ ਦੇ ਪਿੰਡ ਭਲਵਾਨ ’ਚ ਕਰਵਾਏ ਇੱਕ ਪ੍ਰੋਗਰਾਮ ਦੌਰਾਨ ‘ਮੇਰੀ ਰਸੋਈ ਯੋਜਨਾ’ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਪੰਜਾਬ ਭਰ ਦੇ ਲਗਭਗ 40 ਲੱਖ ਗਰੀਬ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਮੁਫ਼ਤ ਪੌਸ਼ਟਿਕ ਭੋਜਨ ਕਿੱਟਾਂ ਵੰਡਣ ਦੀ ਸ਼ੁਰੂਆਤ ਕੀਤੀ ਗਈ 

ਯੋਜਨਾ ਦੇ ਆਰੰਭ ਸਮਾਗਮ ਦੌਰਾਨ ਇੱਕ ਵੱਡੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਪਿਛਲੀਆਂ ਸਰਕਾਰਾਂ ਨੇ ਭਲਾਈ ਕਾਰਜਾਂ ਨੂੰ ਸਿਰਫ ਕਣਕ ਅਤੇ ਦਾਲਾਂ ਦੀ ਵੰਡ ਤੱਕ ਸੀਮਤ ਕਰ ਦਿੱਤਾ ਸੀ, ਜਦੋਂ ਕਿ ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਇੱਕ ਵਿਆਪਕ ਕਦਮ ਚੁੱਕਿਆ ਹੈ ਕਿ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਦੀਆਂ ਰਸੋਈਆਂ ਰੋਜ਼ਾਨਾ ਲੋੜਾਂ ਲਈ ਲੋੜੀਂਦੀਆਂ ਸਾਰੀਆਂ ਜ਼ਰੂਰੀ ਖਾਣਾ ਪਕਾਉਣ ਵਾਲੀਆਂ ਵਸਤਾਂ ਨਾਲ ਕਾਰਜਸ਼ੀਲ ਰਹਿਣ।

ਇਹ ਵੀ ਪੜ੍ਹੋ: Drug Addiction: ਕੌਮੀ ਪੱਧਰ ’ਤੇ ਤਗਮੇ ਜੇਤੂ ਮੁੱਕੇਬਾਜ਼ ਨਸ਼ੇੇੇੇੇੇੇੇੇੇੇੇੇੇੇੇ ਹੱਥੋਂ ਹਾਰਿਆ

ਮੁੱਖ ਮੰਤਰੀ ਨੇ ਕਿਹਾ ਕਿ ‘ਮੇਰੀ ਰਸੋਈ ਯੋਜਨਾ ਦੇ ਤਹਿਤ, ਹਰੇਕ ਲਾਭਪਾਤਰੀ ਪਰਿਵਾਰ ਨੂੰ ਹਰ ਤਿੰਨ ਮਹੀਨਿਆਂ ਬਾਅਦ ਇੱਕ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਰਸੋਈ ਕਿੱਟ ਮਿਲੇਗੀ ਜਿਸ ਵਿੱਚ ਸਰ੍ਹੋਂ ਦਾ ਤੇਲ, ਦਾਲਾਂ, ਖੰਡ, ਨਮਕ, ਹਲਦੀ ਅਤੇ ਘਰੇਲੂ ਰਸੋਈ ਚਲਾਉਣ ਲਈ ਲੋੜੀਂਦੀਆਂ ਹੋਰ ਜ਼ਰੂਰੀ ਕਰਿਆਣੇ ਦੀਆਂ ਵਸਤਾਂ ਹੋਣਗੀਆਂ। ਇਸ ਗੱਲ ’ਤੇ ਜ਼ੋਰ ਦਿੰਦੇ ਹੋਏ ਕਿ ਇਹ ਯੋਜਨਾ ਆਮ ਪਰਿਵਾਰਾਂ, ਖਾਸ ਕਰਕੇ ਘਰੇਲੂ ਜ਼ਿੰਮੇਵਾਰੀਆਂ ਸੰਭਾਲਣ ਵਾਲੀਆਂ ਔਰਤਾਂ ਦੀਆਂ ਘਰੇਲੂ ਜ਼ਰੂਰਤਾਂ ਨੂੰ ਧਿਆਨ ’ਚ ਰੱਖ ਕੇ ਤਿਆਰ ਕੀਤੀ ਗਈ ਸੀ ਉਨ੍ਹਾਂ ਕਿਹਾ ਕਿ ਇੱਕ ਮਜ਼ਬੂਤ ਅਤੇ ਖੁਸ਼ਹਾਲ ਪੰਜਾਬ ਤਾਂ ਹੀ ਬਣਾਇਆ ਜਾ ਸਕਦਾ ਹੈ ਜਦੋਂ ਹਰ ਘਰੇਲੂ ਰਸੋਈ ਕਾਰਜਸ਼ੀਲ ਰਹੇ ਅਤੇ ਕੋਈ ਵੀ ਬੱਚਾ ਭੁੱਖਾ ਨਾ ਸੌਂਵੇ। 

CM-maan
ਸੰਗਰੂਰ: ‘ਮੇਰੀ ਰਸੋਈ ਯੋਜਨਾ’ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ।

About The Author

Related Posts