Crime News Punjab: ਲੁੱਟ-ਖੋਹ ਕਰਨ ਦੀ ਤਾਕ ’ਚ ਬੈਠੇ ਗਿਰੋਹ ਦੇ 5 ਮੈਂਬਰ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ 

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਖਿਲਾਫ ਪਹਿਲਾਂ ਵੀ ਅੱਠ ਮੁਕੱਦਮੇ ਦਰਜ ਹਨ

Satinder Mathur  Picture
Published On

Crime News Punjab: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਥਾਣਾ ਸਿਟੀ-2 ਫ਼ਰੀਦਕੋਟ ਵੱਲੋਂ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਲੁੱਟ-ਖੋਹ ਕਰਨ ਦੀ ਤਾਕ ਵਿੱਚ ਬੈਠੇ ਗਿਰੋਹ ਵਿੱਚ ਸ਼ਾਮਲ 5 ਮੈਂਬਰਾਂ ਨੂੰ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਪਹਿਲਾ ਹੀ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਕੁਲਦੀਪ ਸਿੰਘ (ਵਾਸੀ ਬਲਬੀਰ ਬਸਤੀ, ਫਰੀਦਕੋਟ), ਸੁਖਵਿੰਦਰ ਸਿੰਘ ਉਰਫ ਜੁੰਗਨੂ (ਵਾਸੀ ਬਲਬੀਰ ਬਸਤੀ, ਫਰੀਦਕੋਟ), ਮਨਪ੍ਰੀਤ ਸਿੰਘ ਉਰਫ ਮਨੀ (ਵਾਸੀ ਦਸਮੇਸ ਨਗਰ, ਫਰੀਦਕੋਟ), ਮੰਗਲ ਸਿੰਘ ਉਰਫ ਮੰਗਾ (ਵਾਸੀ ਹਰਗੋਬਿੰਦ ਨਗਰ, ਫਰੀਦਕੋਟ) ਅਤੇ ਰਵੀ (ਵਾਸੀ ਦਾਣਾ ਮੰਡੀ, ਫਰੀਦਕੋਟ) ਸ਼ਾਮਲ ਹਨ। ਇਸ ਮੌਕੇ ’ਤੇ ਪੁਲਿਸ ਪਾਰਟੀ ਵੱਲੋਂ ਮੌਕੇ ’ਤੇ ਇਨ੍ਹਾਂ ਵਿਅਕਤੀਆਂ ਕੋਲੋਂ 3 ਕ੍ਰਿਪਾਨਾ, 1 ਵੱਡਾ ਕਾਪਾ ਅਤੇ 1 ਲੱਕੜ ਦਾ ਸੋਟਾ ਬਰਾਮਦ ਕੀਤਾ ਗਿਆ ਹੈ। 

Crime-News-Punjab
Crime News Punjab: ਲੁੱਟ-ਖੋਹ ਕਰਨ ਦੀ ਤਾਕ ’ਚ ਬੈਠੇ ਗਿਰੋਹ ਦੇ 5 ਮੈਂਬਰ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ 

ਜਾਣਕਾਰੀ ਅਨੁਸਾਰ ਥਾਣੇਦਾਰ ਚਮਕੌਰ ਸਿੰਘ ਮੁੱਖ ਅਫਸਰ ਥਾਣਾ ਸਿਟੀ-2 ਫ਼ਰੀਦਕੋਟ ਦੀ ਨਿਗਰਾਨੀ ਹੇਠ ਮਿਤੀ 16 ਅਪ੍ਰੈਲ ਨੂੰ ਸਹਾਇਕ ਥਾਣੇਦਾਰ ਗੁਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਚੈਕਿੰਗ ਅਤੇ ਗਸ਼ਤ ’ਤੇ ਮੌਜ਼ੂਦ ਸਨ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਰਾਹਗੀਰਾਂ ਕੋਲੋਂ ਮਾਰੂ ਹਥਿਆਰਾਂ ਨਾਲ ਲੁੱਟ-ਖੋਹ ਕਰਦੇ ਹਨ ਜੋ ਸਾਦਿਕ ਚੌਕ ਤੋਂ ਡਾਕਖਾਨਾ ਨੂੰ ਜਾ ਰਹੀ ਸੜਕ ਮੰਡੀ ਦੇ ਗੇਟ ਨਾਲ ਬਣੇ ਬਾਥਰੂਮਾਂ ਕੋਲੋ ਮਾਰੂ ਹਥਿਆਰਾਂ ਸਮੇਤ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਤਾਕ ਵਿੱਚ ਹਨ। 

ਇਹ ਵੀ ਪੜ੍ਹੋ: Rahul Gandhi News: ਭਾਜਪਾ ਦੇਸ਼ ਦੇ ਚੋਣ ਨਕਸ਼ੇ ਨੂੰ ਬਦਲਣ ਦੀ ਕੋਸ਼ਿਸ਼ ਕਰ ਰਹੀ ਹੈ : ਰਾਹੁਲ ਗਾਂਧੀ 

ਜਿਸ ’ਤੇ ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਸਾਰਿਆਂ ਮੁਲਜ਼ਮਾਂ ਨੂੰ ਮੌਕੇ ’ਤੇ ਕਾਬੂ ਕੀਤਾ ਗਿਆ। ਜਿਨ੍ਹਾਂ ਕੋਲੋਂ ਪੁਲਿਸ ਪਾਰਟੀ ਵੱਲੋਂ 3 ਕ੍ਰਿਪਾਨਾ, 1 ਵੱਡਾ ਕਾਪਾ ਅਤੇ 1 ਲੱਕੜ ਦਾ ਸੋਟਾ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਸਿਟੀ-2 ਫਰੀਦਕੋਟ ਵਿਖੇ ਮੁਕੱਦਮਾ ਨੰਬਰ 182  ਅਧੀਨ ਧਾਰਾ 112(2), 310(4) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ ਹੈ।

ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਵਿਅਕਤੀ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿੱਚ ਸੀ। ਜਿਨ੍ਹਾਂ ਨੂੰ ਕਾਬੂ ਕਰਨ ਨਾਲ ਫ਼ਰੀਦਕੋਟ ਪੁਲਿਸ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਰੋਕਣ ਵਿੱਚ ਸਫਲਤਾ ਹਾਸਿਲ ਹੋਈ ਹੈ ਅਤੇ ਇਨ੍ਹਾਂ ਦੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਗ੍ਰਿਫਤਾਰ ਵਿਅਕਤੀਆਂ ਵਿਚ ਸ਼ਾਮਿਲ ਮੰਗਲ ਸਿੰਘ ਉਰਫ ਮੰਗਾ, ਸੁਖਵਿੰਦਰ ਸਿੰਘ ਉਰਫ ਜੁੰਗਨੂ ਅਤੇ ਕੁਲਦੀਪ ਸਿੰਘ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ, ਚੋਰੀ ਅਤੇ ਹੋਰ ਸੰਗੀਨ ਧਾਰਾਵਾਂ ਤਹਿਤ ਕੁੱਲ 8 ਮਾਮਲੇ ਦਰਜ ਰਜਿਸਟਰ ਹਨ। ਗ੍ਰਿਫਤਾਰ ਵਿਅਕਤੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਮੁਲਜ਼ਮਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਸਕੇ। Crime News Punjab

About The Author

Related Posts