Punjab News: 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ, ਨਸ਼ਾ ਮੁਕਤ ਤੇ ਤੰਦਰੁਸਤ ਪੰਜਾਬ ਵੱਲ ਵੱਡਾ ਕਦਮ: ਭਗਵੰਤ ਮਾਨ

3,000 ਆਧੁਨਿਕ ਪੇਂਡੂ ਜਿੰਮ ਅਤੇ 3,100 ਖੇਡ ਮੈਦਾਨ ਬਣਾਉਣ ਦਾ ਟੀਚਾ

Satinder Mathur  Picture
Published On

Punjab News:

CM-Bhagwant-Mann
Punjab News: 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ, ਨਸ਼ਾ ਮੁਕਤ ਤੇ ਤੰਦਰੁਸਤ ਪੰਜਾਬ ਵੱਲ ਵੱਡਾ ਕਦਮ: ਭਗਵੰਤ ਮਾਨ

(ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਨੂੰ ਨਸ਼ਾ ਮੁਕਤ, ਤੰਦਰੁਸਤ ਅਤੇ ਖੇਡ ਸੱਭਿਆਚਾਰ ਵਾਲਾ ਸੂਬਾ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਫ਼ਰੀਦਕੋਟ ਦੇ ਪਿੰਡ ਚੰਦਬਾਜਾ ਤੋਂ ਸੂਬੇ ਭਰ ਦੇ 500 ਆਧੁਨਿਕ ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਹੋਰ ਮਜ਼ਬੂਤੀ ਦੇਵੇਗੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਖੇਡਾਂ ਵੱਲ ਪ੍ਰੇਰਿਤ ਕਰੇਗੀ।

ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਤਿਹਾਸ ਵਿੱਚ ਪਹਿਲੀ ਵਾਰ ਖੇਡਾਂ ਲਈ 1,791 ਕਰੋੜ ਰੁਪਏ ਦਾ ਰਿਕਾਰਡ ਬਜਟ ਰੱਖਿਆ ਹੈ। ਉਨ੍ਹਾਂ ਦੱਸਿਆ ਕਿ ਕਰੀਬ 200 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਵਿੱਚ 3,000 ਆਧੁਨਿਕ ਪੇਂਡੂ ਜਿੰਮ ਸਥਾਪਤ ਕਰਨ ਅਤੇ 3,100 ਖੇਡ ਮੈਦਾਨ ਵਿਕਸਤ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਨ੍ਹਾਂ ਵਿੱਚੋਂ 250 ਖੇਡ ਮੈਦਾਨ ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ: PM Modi News: ਪ੍ਰਧਾਨ ਮੰਤਰੀ ਮੋਦੀ ਨੂੰ ਸੇਸ਼ੇਲਸ ਦਾ ‘ਗਾਰਡੀਅਨ ਆਫ਼ ਦ ਬਲੂ ਹੋਰਾਈਜ਼ਨ’ ਸਨਮਾਨ

ਭਗਵੰਤ ਮਾਨ ਨੇ ਕਿਹਾ ਕਿ ਇਹ ਜਿੰਮ ਸਿਰਫ਼ ਕਸਰਤ ਕਰਨ ਦੀ ਥਾਂ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਦੇ ਸਿਹਤਮੰਦ ਅਤੇ ਰੌਸ਼ਨ ਭਵਿੱਖ ਦੀ ਮਜ਼ਬੂਤ ਨੀਂਹ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਦੀ ਲਾਹਨਤ ਤੋਂ ਬਚਾਉਣਾ ਅਤੇ ਪਿੰਡਾਂ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਹੈ। ਮੁੱਖ ਮੰਤਰੀ ਨੇ ਇੱਕ ਹੋਰ ਮਹੱਤਵਪੂਰਨ ਪਹਿਲਕਦਮੀ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਛੱਪੜਾਂ ਦੀ ਕਾਇਆਕਲਪ ਲਈ ਵਿਆਪਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਛੱਪੜਾਂ ਦੀ ਸਫ਼ਾਈ ਤੋਂ ਬਾਅਦ ਸੋਧੇ ਹੋਏ ਪਾਣੀ ਦੀ ਵਰਤੋਂ ਖੇਤੀਬਾੜੀ ਲਈ ਕੀਤੀ ਜਾਵੇਗੀ, ਜਿਸ ਨਾਲ ਜ਼ਮੀਨ ਹੇਠਲੇ ਪਾਣੀ 'ਤੇ ਨਿਰਭਰਤਾ ਘਟੇਗੀ ਅਤੇ ਟਿਕਾਊ ਜਲ ਪ੍ਰਬੰਧਨ ਨੂੰ ਬੜਾਵਾ ਮਿਲੇਗਾ।

ਇਸ ਦੌਰਾਨ ਮੁੱਖ ਮੰਤਰੀ ਨੇ 'ਮਾਵਾਂ ਧੀਆਂ ਸਤਿਕਾਰ ਯੋਜਨਾ' ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ 1 ਜੁਲਾਈ ਤੋਂ 18 ਸਾਲ ਤੋਂ ਵੱਧ ਉਮਰ ਦੀਆਂ ਯੋਗ ਮਹਿਲਾਵਾਂ ਨੂੰ ਉਨ੍ਹਾਂ ਦੇ ਮੋਬਾਈਲ ਫੋਨਾਂ 'ਤੇ ਸਹਾਇਤਾ ਰਾਸ਼ੀ ਸਬੰਧੀ ਨੋਟੀਫਿਕੇਸ਼ਨ ਮਿਲਣੇ ਸ਼ੁਰੂ ਹੋ ਜਾਣਗੇ ਅਤੇ ਰਾਸ਼ੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਅਤੇ ਹੋਰ ਵਰਗਾਂ ਦੀਆਂ ਮਹਿਲਾਵਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਇਸ ਯੋਜਨਾ ਲਈ ਸਰਕਾਰ ਵੱਲੋਂ 9,300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਅਤੇ ਇਸ ਨਾਲ ਸੂਬੇ ਦੀਆਂ ਕਰੀਬ 97 ਫ਼ੀਸਦੀ ਮਹਿਲਾਵਾਂ ਨੂੰ ਲਾਭ ਮਿਲਣ ਦੀ ਉਮੀਦ ਹੈ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ਕਈ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

About The Author

Related Posts